AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲੁਧਿਆਣਾ ‘ਚ ਭੇਦਭਰੇ ਹਾਲਾਤਾਂ ‘ਚ ਗੁਰਦੁਆਰਾ ਦੀ ਛੱਤ ਤੋਂ ਕੁੜੀ ਨੇ ਮਾਰੀ ਛਾਲ, ਹਾਲਤ ਗੰਭੀਰ; ਪੁਲਿਸ ਜਾਂਚ ਜਾਰੀ

ਲੁਧਿਆਣਾ ਦੇ ਧੂਰੀ ਲਾਈਨ ਸਥਿਤ ਆਜ਼ਾਦ ਨਗਰ ਇਲਾਕੇ ਵਿੱਚ ਉਸ ਵੇਲੇ ਭਾਰੀ ਹੰਗਾਮਾ ਅਤੇ ਤਣਾਅ ਵਾਲਾ ਮਾਹੌਲ ਬਣ ਗਿਆ, ਜਦੋਂ ਇੱਕ 27 ਸਾਲਾ ਲੜਕੀ ਨੇ ਭੇਦਭਰੇ ਹਾਲਾਤਾਂ ਵਿੱਚ ਗੁਰਦੁਆਰਾ ਸਾਹਿਬ ਦੀ ਉੱਪਰਲੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ। ਇਸ ਪੂਰੀ ਘਟਨਾ ਦੀ ਸੀਸੀਟੀਵੀ (CCTV) ਫੁਟੇਜ ਵੀ ਸਾਹਮਣੇ ਆਈ ਹੈ।

ਲੁਧਿਆਣਾ 'ਚ ਭੇਦਭਰੇ ਹਾਲਾਤਾਂ 'ਚ ਗੁਰਦੁਆਰਾ ਦੀ ਛੱਤ ਤੋਂ ਕੁੜੀ ਨੇ ਮਾਰੀ ਛਾਲ, ਹਾਲਤ ਗੰਭੀਰ; ਪੁਲਿਸ ਜਾਂਚ ਜਾਰੀ
rajinder-arora-ludhiana
| Published: 26 Nov 2026 21:46 PM IST
Share

ਲੁਧਿਆਣਾ ਦੇ ਧੂਰੀ ਲਾਈਨ ਸਥਿਤ ਆਜ਼ਾਦ ਨਗਰ ਇਲਾਕੇ ਵਿੱਚ ਉਸ ਵੇਲੇ ਭਾਰੀ ਹੰਗਾਮਾ ਅਤੇ ਤਣਾਅ ਵਾਲਾ ਮਾਹੌਲ ਬਣ ਗਿਆ, ਜਦੋਂ ਇੱਕ 27 ਸਾਲਾ ਲੜਕੀ ਨੇ ਭੇਦਭਰੇ ਹਾਲਾਤਾਂ ਵਿੱਚ ਗੁਰਦੁਆਰਾ ਸਾਹਿਬ ਦੀ ਉੱਪਰਲੀ ਮੰਜ਼ਿਲ ਤੋਂ ਹੇਠਾਂ ਛਾਲ ਮਾਰ ਦਿੱਤੀ। ਇਸ ਪੂਰੀ ਘਟਨਾ ਦੀ ਸੀਸੀਟੀਵੀ (CCTV) ਫੁਟੇਜ ਵੀ ਸਾਹਮਣੇ ਆਈ ਹੈ। ਉਚਾਈ ਤੋਂ ਛਾਲ ਮਾਰਨ ਕਾਰਨ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਿਸ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਲੜਕੀ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

ਇਲਾਕਾ ਨਿਵਾਸੀਆਂ ਤੇ ਪ੍ਰਬੰਧਕ ਕਮੇਟੀ ਵਿਚਾਲੇ ਤਿੱਖੀ ਬਹਿਸ

ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗੁੱਸੇ ਵਿੱਚ ਆਏ ਇਲਾਕੇ ਦੇ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਉਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ।

ਦੂਜੇ ਪਾਸੇ, ਇਲਾਕਾ ਨਿਵਾਸੀਆਂ ਨੇ ਦੋਸ਼ ਲਗਾਇਆ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਕਥਿਤ ਤੌਰ ‘ਤੇ ਸਬੰਧਤ ਪਾਠੀ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਮੁੱਦੇ ਨੂੰ ਲੈ ਕੇ ਇਲਾਕਾ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਆਪਸ ਵਿੱਚ ਆਹਮੋ-ਸਾਹਮਣੇ ਹੋ ਗਏ ਅਤੇ ਮੌਕੇ ‘ਤੇ ਕਾਫ਼ੀ ਦੇਰ ਤੱਕ ਹੰਗਾਮਾ ਹੁੰਦਾ ਰਿਹਾ।

ਲੜਕੀ ਦੇ ਚਾਚਾ ਨੇ ਕੀਤੀ ਸਖ਼ਤ ਕਾਰਵਾਈ ਤੇ ਇਨਸਾਫ਼ ਦੀ ਮੰਗ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਖ਼ਮੀ ਲੜਕੀ ਦੇ ਚਾਚਾ ਨੇ ਕਿਹਾ ਕਿ ਉਨ੍ਹਾਂ ਦੀ ਬੱਚੀ ਨਾਲ ਬਹੁਤ ਗ਼ਲਤ ਹੋਇਆ ਹੈ ਅਤੇ ਇਸ ਮਾਮਲੇ ਦੇ ਕਥਿਤ ਦੋਸ਼ੀ ਨੂੰ ਤੁਰੰਤ ਸਲਾਖਾਂ ਪਿੱਛੇ ਭੇਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪਰਿਵਾਰ ਲਈ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਪੁਲਿਸ ਪ੍ਰਸ਼ਾਸਨ ਤੋਂ ਬਿਨਾਂ ਕਿਸੇ ਦਬਾਅ ਦੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਸੰਗਤ ਵਿੱਚ ਚਿੰਤਾ ਦਾ ਮਾਹੌਲ, ਪੁਲਿਸ ਜਾਂਚ ਜਾਰੀ

ਇਸ ਮੰਦਭਾਗੀ ਘਟਨਾ ਤੋਂ ਬਾਅਦ ਇਲਾਕੇ ਦੀ ਸੰਗਤ ਵਿੱਚ ਵੀ ਡੂੰਘੀ ਚਿੰਤਾ ਪਾਈ ਜਾ ਰਹੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪਵਿੱਤਰ ਧਾਰਮਿਕ ਅਸਥਾਨਾਂ ਵਿੱਚ ਹੀ ਅਜਿਹੀਆਂ ਘਟਨਾਵਾਂ ਵਾਪਰਨਗੀਆਂ ਤਾਂ ਆਮ ਸੰਗਤ ਦਾ ਭਰੋਸਾ ਕਿਵੇਂ ਕਾਇਮ ਰਹੇਗਾ। ਫਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਬਿਆਨਾਂ ਦੇ ਆਧਾਰ ‘ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਮੁਕੰਮਲ ਜਾਂਚ ਤੋਂ ਬਾਅਦ ਹੀ ਇਸ ਘਟਨਾ ਪਿੱਛੇ ਲੁਕੇ ਅਸਲ ਕਾਰਨਾਂ ਅਤੇ ਸੱਚਾਈ ਦਾ ਖੁਲਾਸਾ ਹੋ ਸਕੇਗਾ।

Follow Us
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?...
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...