ਅੰਮ੍ਰਿਤਸਰ ਫਰਜ਼ੀ ਐਨਕਾਊਂਟਰ ਮਾਮਲੇ ‘ਚ 31 ਸਾਲਾਂ ਬਾਅਦ ਫੈਸਲਾ, CBI ਅਦਾਲਤ ਨੇ 3 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਉਮਰ ਕੈਦ

Published: 

15 Sep 2023 09:34 AM

ਵਿਸ਼ੇਸ਼ ਕੇਂਦਰੀ ਜਾਂਚ ਬਿਊਰੋ ਦੀ ਅਦਾਲਤ ਨੇ ਵੀਰਵਾਰ ਨੂੰ ਪੰਜਾਬ ਦੇ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ ਨੂੰ 1992 ਦੇ ਇੱਕ ਪੁਲਿਸ ਮੁਕਾਬਲੇ ਦੇ ਮਾਮਲੇ ਵਿੱਚ ਸਾਜ਼ਿਸ਼ ਰਚਣ, ਕਤਲ ਕਰਨ ਅਤੇ ਰਿਕਾਰਡ ਬਣਾਉਣ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਅੰਮ੍ਰਿਤਸਰ ਫਰਜ਼ੀ ਐਨਕਾਊਂਟਰ ਮਾਮਲੇ ਚ 31 ਸਾਲਾਂ ਬਾਅਦ ਫੈਸਲਾ, CBI ਅਦਾਲਤ ਨੇ 3 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਉਮਰ ਕੈਦ
Follow Us On

1992 ਵਿੱਚ ਹੋਏ ਝੂਠੇ ਪੁਲਿਸ ਮੁਕਾਬਲੇ ਦੇ ਕੇਸ ਵਿੱਚ ਸੀਬੀਆਈ ਅਦਾਲਤ ਨੇ ਆਪਣਾ ਫੈਸਲਾ ਸੁਣਾਈਆ ਹੈ। ਜਿਸ ਵਿੱਚ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੁਲਿਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਦੱਸ ਦਈਏ ਕਿ ਕੋਰਟ ਨੇ ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਦੱਸਣਯੋਗ ਹੈ ਕਿ ਸਾਲ 1992 ਵਿੱਚ ਤਿੰਨ ਨੌਜਵਾਨਾਂ ਲਖਵਿੰਦਰ ਸਿੰਘ, ਹਰਜੀਤ ਸਿੰਘ ਅਤੇ ਜਸਪਿੰਦਰ ਸਿੰਘ ਦਾ ਪੁਲਿਸ ਵਾਲਿਆਂ ਨੇ ਫਰਜ਼ੀ ਐਨਕਾਊਂਟਰ ਕੀਤਾ ਸੀ। ਇਸ ਮਾਮਲੇ ਨਾਲ ਜੁੜੇ 9 ਵਿੱਚੋਂ ਪੰਜ ਮੁਲਜ਼ਮਾਂ ਦੀ ਮੌਤ ਹੋ ਗਈ ਹੈ, ਇੱਕ ਮੁਲਜ਼ਮ ਹਾਲੇ ਵੀ ਭਗੌੜਾ ਹੈ।

ਹਰਜੀਤ ਸਿੰਘ ਨੂੰ ਅਪ੍ਰੈਲ 1992 ‘ਚ ਚੁੱਕਿਆ

ਮ੍ਰਿਤਕ ਹਰਜੀਤ ਸਿੰਘ ਦੇ ਪਿਤਾ ਨੇ ਇਸ ਮਾਮਲੇ ਵਿੱਚਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ। ਉਸ ਸਮੇਂ ਹਰਜੀਤ ਸਿੰਘ ਦੇ ਪਿਤਾ ਨੂੰ ਪਤਾ ਨਹੀਂ ਸੀ ਕਿ ਪੁਲਿਸ ਨੇ ਉਸ ਦੇ ਪੁੱਤਰ ਦਾ ਕਤਲ ਕਰ ਦਿੱਤਾ ਹੈ।

ਪਿਤਾ ਨੇ ਦੋਸ਼ ਲਾਇਆ ਸੀ ਕਿ ਉਸ ਦੇ ਪੁੱਤਰ ਹਰਜੀਤ ਸਿੰਘ ਨੂੰ ਪੁਲਿਸ ਨੇ 29 ਅਪ੍ਰੈਲ 1992 ਨੂੰ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਠੱਠੀਆਂ ਬੱਸ ਸਟੈਂਡ ਤੋਂ ਚੁੱਕ ਕੇ ਮਾਲ ਮੰਡੀ ਦੇ ਪੁੱਛਗਿੱਛ ਕੇਂਦਰ ਵਿੱਚ ਰੱਖਿਆ ਸੀ। ਜ਼ਿਕਰਯੋਗ ਹੈ ਕਿ 14 ਦਿਨਾਂ ਬਾਅਦ ਪੁਲਿਸ ਨੇ ਹਰਜੀਤ ਸਿੰਘ ਸਮੇਤ ਦੋ ਹੋਰ ਨੌਜਵਾਨਾਂ ਲਖਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਝੂਠਾ ਮੁਕਾਬਲਾ ਬਣਾ ਕੇ ਮਾਰ ਦਿੱਤਾ ਗਿਆ।

ਲਾਸ਼ਾਂ ਪਰਿਵਾਰ ਵਾਲਿਆਂ ਨੂੰ ਨਹੀਂ ਸੌਂਪੀਆਂ

ਇੱਥੇ ਦੱਸਣਯੋਗ ਹੈ ਕਿ ਤਤਕਾਲੀ ਐਸਐਚਓ ਪੀਐਸ ਲੋਪੋਕੇ ਦੇ ਐਸਆਈ ਧਰਮ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਪਾਰਟੀ ਨੇ ਪੁਲਿਸ ਮੁਕਾਬਲਾ ਬਣਾਇਆ। ਇਸ ਐਨਕਾਉਂਟਰ ਤੋਂ ਬਾਅਦ ਇੰਨਾ ਦੀਆਂ ਲਾਸ਼ਾਂ ਵੀ ਪਰਿਵਾਰ ਨੂੰ ਨਹੀਂ ਸੌਂਪੀਆਂ ਗਈਆਂ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਲਾਵਾਰਿਸ ਕਰਾਰ ਕਰਨ ਤੋਂ ਬਾਅਦ ਉਨ੍ਹਾਂ ਦਾ ਸਸਕਾਰ ਕਰ ਦਿੱਤਾ।

Exit mobile version