ਬਠਿੰਡਾ 'ਚ ਲੱਗਣਗੇ 3 ਸੂਰਜੀ ਉਰਜਾ ਦੇ ਪਲਾਂਟ, 12 ਮੈਗਾਵਾਟ ਬਿਜਲੀ ਦੀ ਹੋਵੇਗਾ ਉਤਪਾਦਨ | 3 solar power plants set up in Bathinda produce 12 megawatts of electricity know full detail in punjabi Punjabi news - TV9 Punjabi

ਬਠਿੰਡਾ ‘ਚ ਲੱਗਣਗੇ 3 ਸੂਰਜੀ ਉਰਜਾ ਦੇ ਪਲਾਂਟ, 6.65 ਮਿਲੀਅਨ ਯੂਨਿਟ ਬਿਜਲੀ ਹੋਵੇਗੀ ਪੈਦਾ

Updated On: 

30 Jun 2024 19:55 PM

Bathinda Soler Plant: ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪ੍ਰਾਜੈਕਟ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਖੇਤੀਬਾੜੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿੱਚ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਲਗਾਇਆ ਗਿਆ ਹੈ।

ਬਠਿੰਡਾ ਚ ਲੱਗਣਗੇ 3 ਸੂਰਜੀ ਉਰਜਾ ਦੇ ਪਲਾਂਟ, 6.65 ਮਿਲੀਅਨ ਯੂਨਿਟ ਬਿਜਲੀ ਹੋਵੇਗੀ ਪੈਦਾ

ਬਠਿੰਡਾ 'ਚ ਲੱਗਣਗੇ 3 ਸੂਰਜੀ ਉਰਜਾ ਪਲਾਂਟ (ਸੰਕੇਤਕ ਤਸਵੀਰ) tv9 Hindi

Follow Us On

Bathinda Soler Power Plant: ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ ਸਮਰੱਥਾ ਦੇ ਤਿੰਨ ਸੂਰਜੀ ਊਰਜਾ ਪਲਾਂਟ ਲਗਾਏ ਜਾਣਗੇ। ਹਰੇਕ ਦੀ ਸਮਰੱਥਾ ਚਾਰ ਮੈਗਾਵਾਟ ਹੋਵੇਗੀ। ਇਹ ਪ੍ਰੋਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਸਰਕਾਰ ਨੇ ਇਸ ਦਿਸ਼ਾ ਵਿੱਚ ਕਦਮ ਚੁੱਕੇ ਹਨ। ਉਮੀਦ ਹੈ ਕਿ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ। ਇਸ ਨਾਲ ਬਿਜਲੀ ਕੱਟਾਂ ਤੋਂ ਵੀ ਰਾਹਤ ਮਿਲੇਗੀ।

50 ਕਰੋੜ ਰੁਪਏ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਤਿੰਨ ਸੂਰਜੀ ਊਰਜਾ ਪ੍ਰੋਜੈਕਟਾਂ ਦੇ ਜੂਨ 2025 ਤੱਕ ਚਾਲੂ ਹੋਣ ਦੀ ਉਮੀਦ ਹੈ। ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿਖੇ ਪੀ.ਐਸ.ਪੀ.ਸੀ.ਐਲ. ਦੇ 66 ਕੇਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ ‘ਤੇ ਲਈ ਗਈ ਹੈ। ਇਨ੍ਹਾਂ ਪ੍ਰੋਜੈਕਟਾਂ ਤੋਂ, ਪੀਐਸਪੀਸੀਐਲ ਨੂੰ ਲੰਬੇ ਸਮੇਂ ਦੇ ਪੀਪੀਏ ਤਹਿਤ 2.748 ਰੁਪਏ ਪ੍ਰਤੀ ਕਿਲੋਵਾਟ ਘੰਟੇ ਦੀ ਦਰ ਨਾਲ ਬਿਜਲੀ ਸਪਲਾਈ ਕੀਤੀ ਜਾਵੇਗੀ।

ਮੰਤਰੀ ਅਮਨ ਅਰੋੜਾ ਨੇ ਦਿੱਤੀ ਜਾਣਕਾਰੀ

ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪ੍ਰਾਜੈਕਟ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਖੇਤੀਬਾੜੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿੱਚ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਲਗਾਇਆ ਗਿਆ ਹੈ। ਇਸ ਪ੍ਰੋਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਵਿਖੇ ਸਥਿਤ ਪੀ.ਐਸ.ਪੀ.ਸੀ.ਐਲ. ਨੂੰ ਭੇਜੀ ਜਾਂਦੀ ਹੈ ਅਤੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ।

Exit mobile version