AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

328 ਸਰੂਪਾਂ ਦੇ ਮਾਮਲੇ ‘ਚ ਸਾਬਕਾ ਸੀਏ ਸਤਿੰਦਰ ਸਿੰਘ ਕੋਹਲੀ ਮੁੜ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਚਾਰਟਡ ਅਕਾਊਂਟੈਂਟ ਅਤੇ ਸੁਖਬੀਰ ਬਾਦਲ ਦੇ ਕਰੀਬੀ ਸਾਥੀ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਬੁੱਧਵਾਰ ਰਨੂੰ ਕੋਹਲੀ ਨੂੰ ਮੁੜ ਤੋਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ। ਜਿਸਤੋਂ ਬਾਅਦ ਕੋਰਟ ਨੇ ਕੋਹਲੀ ਨੂੰ 5 ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।

328 ਸਰੂਪਾਂ ਦੇ ਮਾਮਲੇ 'ਚ ਸਾਬਕਾ ਸੀਏ ਸਤਿੰਦਰ ਸਿੰਘ ਕੋਹਲੀ ਮੁੜ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
lalit-sharma
| Updated On: 07 Jan 2026 18:13 PM IST

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾਪਤਾ ਮਾਮਲੇ ਚ ਗ੍ਰਿਫਤਾਰ ਐਸਜੀਪੀਸੀ ਦੇ ਸਾਬਕਾ ਸੀਏ ਸਤਿੰਦਰ ਸਿੰਘ ਕੋਹਲੀ ਦਾ 6 ਦਿਨਾਂ ਦਾ ਰਿਮਾਂਡ ਖਤਮ ਹੋਣ ਦੀ ਅੰਮ੍ਰਿਤਸਰ ਕੋਰਟ ਵਿੱਚ ਮੁੜ ਪੇਸ਼ੀ ਹੋਈ, ਜਿੱਥੇ ਕੋਰਟ ਨੇ ਕੋਹਲੀ ਨੂੰ 5 ਦਿਨਾਂ ਲਈ ਮੁੜ ਤੋਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।ਇਸਤੋਂ ਪਹਿਲਾਂ ਅਦਾਲਤ ਨੇ ਪੁਲਿਸ ਨੂੰ ਕੋਹਲੀ ਦਾ 6 ਦਿਨਾਂ ਦਾ ਰਿਮਾਂਡ ਦਿੱਤਾ ਸੀ। ਪੁਲਿਸ ਨੇ ਕੋਰਟ ਵਿੱਚ ਕਿਹਾ ਕਿ ਉਸਦੀ ਪੁੱਛਗਿੱਛ ਹਾਲੇ ਪੂਰੀ ਨਹੀਂ ਹੋਈ ਹੈ। ਕੋਹਲੀ ਤੋਂ ਹਾਲੇ ਬਹੁਤ ਸਾਰੇ ਸਵਾਲਾਂ ਦੇ ਜਵਾਬ ਲੈਣੇ ਬਾਕੀ ਹਨ। ਇਸ ਲਈ ਇੱਕ ਵਾਰ ਮੁੜ ਤੋਂ ਉਸਨੂੰ ਰਿਮਾਂਡ ਤੇ ਲੈਣਾ ਜਰੂਰੀ ਹੈ। ਜਿਸਤੋਂ ਬਾਅਦ ਕੋਰਟ ਨੇ ਕੋਹਲੀ ਦੀ 5 ਦਿਨਾਂ ਦੀ ਰਿਮਾਂਡ ਦੇ ਦਿੱਤੀ।

ਜਾਣੋ ਕੀ ਹੈ ਪੂਰਾ ਮਾਮਲਾ?

ਇਹ ਮਾਮਲਾ 2020 ਤੋਂ ਹੀ ਚਰਚਾਵਾਂ ਵਿੱਚ ਹੈ, ਜਦੋਂ ਅਕਾਲ ਤਖ਼ਤ ਵੱਲੋਂ ਬਣਾਈ ਗਈ ਇੱਕ ਜਾਂਚ ਕਮੇਟੀ ਨੇ ਲਾਪਰਵਾਹੀ ਦਾ ਪਰਦਾਫਾਸ਼ ਕੀਤਾ ਸੀ। ਹਾਲ ਹੀ ਵਿੱਚ, ਪੰਜਾਬ ਪੁਲਿਸ ਨੇ ਇੱਕ ਐਫਆਈਆਰ ਦਰਜ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਮਾਮਲੇ ਬਾਰੇ ਐਸਜੀਪੀਸੀ ‘ਤੇ ਸਵਾਲ ਚੁੱਕੇ ਹਨ। ਐਸ.ਐਸ. ਕੋਹਲੀ ਐਂਡ ਐਸੋਸੀਏਟਸ ਫਰਮ ਨੂੰ 2009 ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅੰਦਰੂਨੀ ਆਡਿਟ, ਖਾਤਿਆਂ ਦੇ ਕੰਪਿਊਟਰੀਕਰਨ ਅਤੇ ਕੰਟਰੋਲ ਸਿਸਟਮ ਲਈ 3.5 ਲੱਖ ਰੁਪਏ ਮਹੀਨਾਵਾਰ ਦਿੱਤੇ ਜਾ ਰਹੇ ਸਨ।

ਪਿਛਲੇ ਚਾਰ-ਪੰਜ ਸਾਲਾਂ ਤੋਂ ਸਿੱਖ ਸੰਗਤਾਂ 328 ਲਾਪਤਾ ਸਰੂਪਾਂ ਦੇ ਮਾਮਲੇ ਚ ਇਨਸਾਫ ਦੀ ਉਡੀਕ ਕਰ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਹਾਈਕੋਰਟ ਦੀਆਂ ਸਪੱਸ਼ਟ ਹਦਾਇਤਾਂ ਤੇ ਇਸ ਮਾਮਲੇ ਚ ਪਰਚਾ ਦਰਜ ਹੋਇਆ, SIT ਦਾ ਗਠਨ ਕੀਤਾ ਗਿਆ ਤੇ ਅੱਜ SIT ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਮੁੱਖ ਮੁਲਜ਼ਮ ਐਸਐਸ ਕੋਹਲੀ ਨੂੰ ਗ੍ਰਿਫਤਾਰ ਕੀਤਾ ਹੈ।

ਸਤਿੰਦਰ ਸਿੰਘ ਕੋਹਲੀ ਨੂੰ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਕੋਹਲੀ ਨੂੰ ਇਸ ਪੂਰੇ ਮਾਮਲੇ ਵਿੱਚ ਮੁੱਖ ਮੁਲਜ਼ਮ ਮੰਨਿਆ ਜਾ ਰਿਹਾ ਹੈ। ਇਸ ਸੰਵੇਦਨਸ਼ੀਲ ਮਾਮਲੇ ਵਿੱਚ ਹੁਣ ਤੱਕ ਦੋ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਪੁਲਿਸ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਕੋਹਲੀ ਦੀ ਕੰਪਨੀ ‘ਤੇ ਗਬਨ ਦਾ ਇਲਜ਼ਾਮ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਯੁਕਤ ਕਮੇਟੀ ਦੀ ਜਾਂਚ ਰਿਪੋਰਟ ਵਿੱਚ ਪਾਇਆ ਗਿਆ ਕਿ ਫਰਮ, ਐਸ.ਐਸ. ਕੋਹਲੀ ਐਂਡ ਐਸੋਸੀਏਟਸ, ਨੇ ਸਿਰਫ਼ ਇੱਕ ਕੰਮ ਕੀਤਾ ਸੀ ਅਤੇ ਚਾਰ ਲਈ ਭੁਗਤਾਨ ਪ੍ਰਾਪਤ ਕੀਤਾ ਸੀ। ਇਹ ਪਵਿੱਤਰ ਸਰੂਪਾਂ ਦੇ ਗਬਨ ਨੂੰ ਰੋਕਣ ਵਿੱਚ ਅਸਫਲ ਰਿਹਾ। 2020 ਵਿੱਚ, ਐਸ.ਜੀ.ਪੀ.ਸੀ. ਨੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਅਤੇ ਭੁਗਤਾਨ ਦਾ 75% ਵਸੂਲਣ ਲਈ ਇੱਕ ਮਤਾ ਪਾਸ ਕੀਤਾ।

ਸੁਖਬੀਰ ਬਾਦਲ ਨਾਲ ਕੁਨੈਕਸ਼ਨ

ਕੋਹਲੀ ਨੂੰ ਸੁਖਬੀਰ ਸਿੰਘ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ, ਜੋ ਉਨ੍ਹਾਂ ਦੇ ਨਿੱਜੀ ਅਤੇ ਸ਼੍ਰੋਮਣੀ ਕਮੇਟੀ ਖਾਤਿਆਂ ਨੂੰ ਸੰਭਾਲਦੇ ਸਨ। ਪੰਜਾਬ ਵਿਜੀਲੈਂਸ ਬਿਊਰੋ ਨੇ ਬਾਦਲ ਪਰਿਵਾਰ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਤੇ ਉਨ੍ਹਾਂ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।

Follow Us
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...