ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

328 ਸਰੂਪਾਂ ਦੇ ਗਾਇਬ ਹੋਣ ਮਾਮਲੇ ‘ਚ ਦੂਜੀ ਗ੍ਰਿਫਤਾਰੀ, ਸਾਬਕਾ ਸਹਾਇਕ ਸੁਪਰਵਾਈਜ਼ਰ ਕਵਲਜੀਤ ਸਿੰਘ ਕਮਲਜੀਤ ਸਿੰਘ ਅਰੈਸਟ

328 Pawan Swaroop Missing Case : 328 ਪਵਿੱਤਰ ਸਵਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਵਿੱਚ ਐਸਜੀਪੀਸੀ ਦੇ ਸਾਬਕਾ ਚੀਫ ਸਕੱਤਰ ਰੂਪ ਸਿੰਘ ਸਮੇਤ 16 ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। ਉੱਧਰ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਭੂਮਿਕਾ ਨੂੰ ਸਿੱਖ ਸੰਸਥਾਵਾਂ ਵਿੱਚ " ਦਖਲਅੰਦਾਜ਼ੀ" ਦੱਸਿਆ ਸੀ।

328 ਸਰੂਪਾਂ ਦੇ ਗਾਇਬ ਹੋਣ ਮਾਮਲੇ 'ਚ ਦੂਜੀ ਗ੍ਰਿਫਤਾਰੀ, ਸਾਬਕਾ ਸਹਾਇਕ ਸੁਪਰਵਾਈਜ਼ਰ ਕਵਲਜੀਤ ਸਿੰਘ ਕਮਲਜੀਤ ਸਿੰਘ ਅਰੈਸਟ
328 ਪਾਵਨ ਸਰੂਪਾਂ ਦੇ ਮਾਮਲੇ ਚ ਕੰਵਲਜੀਤ ਸਿੰਘ ਗ੍ਰਿਫਤਾਰ
Follow Us
lalit-sharma
| Updated On: 03 Jan 2026 23:32 PM IST

ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲਿਕੇਸ਼ਨ ਵਿਭਾਗ ਵਿੱਚੋਂ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਸੀਏ ਸਤਿੰਦਰ ਸਿੰਘ ਕੋਹਲੀ ਤੋਂ ਬਾਅਦ ਹੁਣ ਸਾਬਕਾ ਸਹਾਇਕ ਸੁਪਰਵਾਈਜ਼ਰ ਕਵਲਜੀਤ ਸਿੰਘ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ । ਸ਼ਨੀਵਾਰ ਸਵੇਰ ਤੋਂ ਹੀ ਪੁਲਿਸ ਗ੍ਰਿਫਤਾਰੀਆਂ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕਰ ਰਹੀ ਸੀ। ਭਾਵੇਂ ਪੁਲਿਸ ਨੇ ਕਿਸੇ ਵੀ ਅਧਿਕਾਰਤ ਤੌਰ ਤੇ ਕਿਸੇ ਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਪਰ ਸੂਤਰਾਂ ਦੇ ਮੁਤਾਬਕ ਕਵਲਜੀਤ ਸਿੰਘ ਨੂੰ ਪੁਲਿਸ ਨੇ ਉਸ ਤੇ ਘਰ ਤਰਨ ਤਰਨ ਰੋਡ ਤੋਂ ਗ੍ਰਿਫਤਾਰ ਕੀਤਾ ਹੈ।

ਕਵਲਜੀਤ ਕੋਲੋਂ ਮੋਬਾਈਲ ਫੋਨ ਅਤੇ ਕੁਝ ਹੋਰ ਦਸਤਾਵੇਜ਼ ਵੀ ਪੁਲਿਸ ਨੂੰ ਹਾਸਲ ਹੋਏ ਹਨ। ਪੁਲਿਸ ਨੇ 7 ਦਸੰਬਰ 2005 ਨੂੰ 16 ਵਿਅਕਤੀਆਂ ਦੇ ਖ਼ਿਲਾਫ ਐਫਆਈਆਰ ਦਰਜ ਕੀਤੀ ਸੀ | ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਐਸਆਈਟੀ ਗਠਿਤ ਕਰਕੇ ਇਸ ਮਾਮਲੇ ਦੀ ਜਾਂਚ ਆਰੰਭੀ ਸੀ । ਇਸ ਕੇਸ ਨਾਲ ਸਬੰਧਿਤ ਸਭ ਤੋਂ ਪਹਿਲਾਂ ਸੀਏ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਹੁਣ ਸਹਾਇਕ ਸੁਪਰਵਾਈਜ਼ਰ ਕਵਲਜੀਤ ਸਿੰਘ ਦੀ ਗ੍ਰਿਫਤਾਰੀ ਹੋਈ ਹੈ।

ਵਿਸ਼ੇਸ਼ ਜਾਂਚ ਟੀਮ ਦਾ ਕੀਤਾ ਗਿਆ ਹੈ ਗਠਨ

ਇੱਥੇ ਵੀ ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਵਿੱਚ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੀਡੀਓ ਜਾਰੀ ਕਰਕੇ ਦੱਸਿਆ ਸੀ ਕਿ ਮੁਲਜਮਾਂ ਦੀ ਭਾਲ ਜਾਰੀ ਹੈ। ਇਸ ਲਈ ਇੱਕ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਗਈ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਸੀ ਕਿ ਅਦਾਲਤ ਰਾਹੀਂ ਸਾਰੇ ਮੁਲਜਮਾਂ ਲਈ ਸਰਚ ਵਾਰੰਟ ਹਾਸਿਲ ਕੀਤੇ ਗਏ ਹਨ। ਸ਼ਨੀਵਾਰ ਨੂੰ ਕੁੱਲ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਨ੍ਹਾਂ ਵਿੱਚ ਚੰਡੀਗੜ੍ਹ ਵਿੱਚ ਦੋ ਥਾਵਾਂ ਤੇ ਅੰਮ੍ਰਿਤਸਰ ਸ਼ਹਿਰ ਦੇ ਅੱਠ ਸਥਾਨ ਅਤੇ ਗੁਰਦਾਸਪੁਰ, ਰੋਪੜ ਅਤੇ ਹੋਰ ਖੇਤਰ ਸ਼ਾਮਲ ਹਨ।

ਰਿਕਾਰਡ ‘ਤੇ ਲਿਆਂਦੇ ਜਾਣਗੇ ਸਾਰੇ ਤੱਥ – ਪੁਲਿਸ ਕਮਿਸ਼ਨਰ

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਨਾਲ ਸਬੰਧਤ ਸਾਰੇ ਤੱਥ ਰਿਕਾਰਡ ‘ਤੇ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦਾ 6 ਦਿਨਾਂ ਦਾ ਰਿਮਾਂਡ ਮਿਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਹਲੀ ਦੇ ਘਰ ਦੀ ਵੀ ਤਲਾਸ਼ੀ ਲਈ ਜਾਵੇਗੀ । ਉਨ੍ਹਾਂ ਅੱਗੇ ਕਿਹਾ ਕਿ ਐਫਆਈਆਰ ਵਿੱਚ ਸ਼ਾਮਲ ਬਾਕੀ ਲੋਕਾਂ ਦੀ ਗ੍ਰਿਫਤਾਰੀ ਲਈ ਵੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਇਨ੍ਹਾਂ ਨੂੰ ਵੀ ਨਿਆਂ ਦੇ ਕਟਿਹਰੇ ਵਿੱਚ ਖੜਾ ਕੀਤਾ ਜਾਵੇਗਾ।

ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ