328 ਸਵਰੂਪ ਮਾਮਲੇ ‘ਚ SGPC ਨੇ SIT ਨੂੰ ਸੌੰਪੇ ਲੌੜੀਂਦੇ ਦਸਤਾਵੇਜ, ਚੰਡੀਗੜ੍ਹ ਦਫ਼ਤਰ ਪਹੁੰਚੇ ਸਨ ਅਧਿਕਾਰੀ

Updated On: 

29 Jan 2026 21:50 PM IST

328 Missing Swaroop Case: 328 ਲਾਪਤਾ ਪਾਵਨ ਸਰੂਪ ਮਾਮਲੇ 'ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਕੱਲ੍ਹ ਵੀ ਐਸਜੀਪੀਸੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਜਾਂਚ ਲਈ ਪਹੁੰਚੀ। ਟੀਮ ਕਾਫੀ ਦੇਰ ਤੱਕ ਐਸਜੀਪੀਸੀ ਦਫ਼ਤਰ ਅੰਦਰ ਮੌਜੂਦ ਰਹੀ। ਐਸਆਈਟੀ ਦੇ ਜਾਂਚ ਅਧਿਕਾਰੀ ਨੇ ਦੱਸਿਆ ਸੀ ਕਿ ਉਹ ਰਿਕਾਰਡ ਲੈਣ ਲਈ ਐਸਜੀਪੀਸੀ ਦਫ਼ਤਰ ਪਹੁੰਚੇ ਸਨ, ਪਰ ਐਸਜੀਪੀਸੀ ਵੱਲੋਂ ਉਨ੍ਹਾਂ ਨੂੰ ਕੋਈ ਰਿਕਾਰਡ ਮੁਹੱਈਆ ਨਹੀਂ ਕਰਵਾਇਆ ਗਿਆ। ਪਰ ਅੱਜ ਐਸਆਈਟੀ ਨੇ ਦਸਤਾਵੇਜ ਮਿਲਣ ਦੀ ਪੁਸ਼ਟੀ ਕਰ ਦਿੱਤੀ ਹੈ।

328 ਸਵਰੂਪ ਮਾਮਲੇ ਚ SGPC ਨੇ SIT ਨੂੰ ਸੌੰਪੇ ਲੌੜੀਂਦੇ ਦਸਤਾਵੇਜ, ਚੰਡੀਗੜ੍ਹ ਦਫ਼ਤਰ ਪਹੁੰਚੇ ਸਨ ਅਧਿਕਾਰੀ

SGPC ਨੇ SIT ਨੂੰ ਸੌੰਪੇ ਦਸਤਾਵੇਜ

Follow Us On

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 328 ਪਵਿੱਤਰ ਮੂਰਤੀਆਂ ਦੇ ਗਾਇਬ ਹੋਣ ਨਾਲ ਸਬੰਧਤ ਜ਼ਰੂਰੀ ਦਸਤਾਵੇਜ਼ ਵਿਸ਼ੇਸ਼ ਜਾਂਚ ਟੀਮ (SIT) ਨੂੰ ਸੌਂਪ ਦਿੱਤੇ ਹਨ। ਇਹ ਕਾਰਵਾਈ ਅਕਾਲ ਤਖ਼ਤ ਦੇ ਜਥੇਦਾਰ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ, ਜਿਨ੍ਹਾਂ ਨੇ 2020 ਦੇ ਮਾਮਲੇ ਵਿੱਚ ਵਿੱਤੀ ਬੇਨਿਯਮੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਦੀ ਜਾਂਚ ਤੇਜ਼ ਕਰ ਦਿੱਤੀ ਹੈ।

2020 ਵਿੱਚ, SGPC ਦੇ ਪ੍ਰਕਾਸ਼ਨ ਵਿਭਾਗ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਵਰੂਪਾਂ ਦੇ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਏ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ SIT ਬਣਾਈ ਸੀ। ਐਸਆਈਟੀ ਦੀ ਟੀਮ ਲਗਾਤਾਰ ਇਸ ਮਾਮਲੇ ਦੀ ਘੋਖ ਕਰ ਰਹੀ ਹੈ। ਇਸਤੋਂ ਪਹਿਲਾਂ ਟੀਮ ਅੰਮ੍ਰਿਤਸਰ ਸਥਿਤ ਐਸਜੀਪੀਸੀ ਦੇ ਦਫਤਰ ਵੀ ਗਈ ਸੀ।

ਐਸਜੀਪੀਸੀ ਨੇ ਦਿੱਤੀ ਸੀ ਇਸ ਮਾਮਲੇ ਦੀ ਪੂਰੀ ਜਾਣਕਾਰੀ

ਐਸਜੀਪੀਸੀ ਨੇ ਇਸ ਮਾਮਲੇ ਚ ਇਹ ਵੀ ਜਾਣਕਾਰੀ ਦਿੱਤੀ ਸੀ ਕਿ ਜੋ ਦੋਸ਼ੀ ਸਨ, ਉਨ੍ਹਾਂ ਦੇ ਖਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਜਾਂਚ ਰਿਪੋਰਟ ਅਨੁਸਾਰ ਕਮੇਟੀ ਨੇ ਕਾਰਵਾਈ ਪੂਰੀ ਕਰ ਲਈ ਹੈ। ਸਿੱਖ ਸੰਸਥਾ ਵੱਲੋਂ ਲਿਆ ਗਿਆ ਫੈਸਲਾ ਆਖਿਰੀ ਹੈ। ਕਮੇਟੀ ਵੱਲੋਂ ਇਹ ਵੀ ਦੱਸਿਆ ਗਿਆ ਕਿ 328 ਪਾਵਨ ਸਰੂਪ ਮਾਮਲਿਆਂ ਚ ਐਸਜੀਪੀਸੀ ਦੇ ਤਿੰਨ ਸਾਬਕਾ ਕਰਮਚਾਰੀਆਂ ਦੀ ਮੁੱਖ ਸ਼ਮੂਲੀਅਤ ਪਾਈ ਗਈ ਸੀ। ਸਕੱਤਰ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ- ਕੰਵਲਜੀਤ ਸਿੰਘ, ਬਾਜ ਸਿੰਘ ਤੇ ਦਲਬੀਰ ਸਿੰਘ ਨੇ ਪਾਵਨ ਸਰੂਪਾਂ ਦੀ ਭੇਟਾ ਨਿੱਜੀ ਹਿੱਤਾਂ ਲਈ ਵਰਤਣ ਲਈ ਰਿਕਾਰਡ ਚ ਹੇਰ-ਫੇਰ ਕੀਤੀ ਸੀ। ਇਨ੍ਹਾਂ ਨੇ ਆਪਣੀ ਲਾਲਸਾ ਲਈ ਐਸਜੀਪੀਸੀ ਦੇ ਪੂਰੇ ਪ੍ਰਬੰਧਨ ਨੂੰ ਬਦਨਾਮ ਕੀਤਾ।

ਐਸਜੀਪੀਸੀ ਨੇ ਦੱਸੀ ਪ੍ਰਕਿਰਿਆ

ਐਸਜੀਪੀਸੀ ਅਨੁਸਾਰ ਜਦੋਂ ਸ਼ਰਧਾਲੂ ਜਾਂ ਹੋਰ ਗੁਰਦੁਆਰਾ ਕਮੇਟੀਆਂ ਪਾਵਨ ਸਰੂਪ ਦੀ ਮੰਗ ਕਰਦੀਆਂ ਹਨ ਤਾਂ ਕਮੇਟੀ ਮੈਂਬਰ ਦੀ ਸ਼ਿਫ਼ਾਰਿਸ਼ ਤੋਂ ਬਾਅਦ ਸਕੱਤਰ ਪੱਧਰ ਦੇ ਅਧਿਕਾਰੀ ਵੱਲੋਂ ਪ੍ਰਵਾਨਗੀ ਦਿੱਤੀ ਜਾਂਦੀ ਹੈ। ਇਸ ਤੋਂ ਬਾਅਦ ਪਾਵਨ ਸਰੂਪ ਦਿੰਦੇ ਸਮੇਂ ਭੇਟਾ ਜਮਾਂ ਕੀਤੀ ਜਾਂਦੀ ਹੈ ਤੇ ਇਸ ਦੀ ਰਸੀਦ ਕੱਟ ਕੇ ਦਿੱਤੀ ਜਾਂਦੀ ਹੈ। ਇਸ ਦਾ ਰਿਕਾਰਡ ਦਰਜ ਕਰ ਲਿਆ ਜਾਂਦਾ ਹੈ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਬਲੀਕੇਸ਼ਨ ਡਿਪਾਰਟਮੈਂਟ ਚ ਤੈਨਾਤ ਸਾਬਕਾ ਕਰਮਚਾਰੀਆਂ ਨੇ ਇਹ ਜ਼ਿੰਮੇਵਾਰੀ ਨਹੀਂ ਨਿਭਾਈ। ਇਸ ਕਰਕੇ ਉਨ੍ਹਾਂ ਨੂੰ ਸਿੱਧੇ ਤੌਰ ਤੇ ਦੋਸ਼ੀ ਪਾਇਆ ਗਿਆ ਸੀ ਤੇ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਗਈ ਸੀ। ਇਸ ਦੇ ਨਾਲ ਕੁੱਝ ਸੀਨੀਅਰ ਅਧਿਕਾਰੀਆਂ ਨੂੰ ਵੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ ਸੀ।

ਵਿਭਾਗੀ ਲੈਜਰਾਂ ਚ ਹੀ ਹੁੰਦੀ ਹੈ ਪਾਵਨ ਸਰੂਪਾਂ ਦੀ ਜਾਣਕਾਰੀ

ਵੱਖ-ਵੱਖ ਸਮੇਂ ਤੇ ਪਬਲੀਕੇਸ਼ਨ ਵਿਭਾਗ ਵਿਖੇ ਬਤੌਰ ਇੰਚਾਰਜ ਤੇ ਮੀਤ ਸਕੱਤਰ ਦੀ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਪਾਵਨ ਸਰੂਪ ਦੇਣ ਲਈ ਡਾਇਰੀ ਜਾਂ ਪਰਚੀ ਦੀ ਕੋਈ ਵੀ ਵਿਵਸਥਾ ਨਹੀਂ ਹੈ। ਪਾਵਨ ਸਰੂਪਾਂ ਦੀ ਸਾਰੀ ਜਾਣਕਾਰੀ ਵਿਭਾਗੀ ਲੈਜਰਾਂ ਚ ਹੀ ਦਰਜ ਕੀਤੀ ਜਾਂਦੀ ਹੈ ਤੇ ਭੇਟਾ ਦੀ ਰਸੀਦ ਵੀ ਕੱਟੀ ਜਾਂਦੀ ਹੈ। ਉੱਥੇ ਹੀ, ਐਸਜੀਪੀਸੀ ਨੇ ਇਹ ਵੀ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਨੂੰ ਸਰਕਾਰ ਸਿੱਧੇ ਤੌਰ ਤੇ ਨਿਸ਼ਾਨੇ ਤੇ ਲੈਣ ਤੋਂ ਗੁਰੇਜ ਕਰੇ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰਵਾਈ ਗਈ ਜਾਂਚ ਅਨੁਸਾਰ ਇਸ ਮਾਮਲੇ ਤੇ ਸਿੱਖ ਸੰਸਥਾ ਵੱਲੋਂ ਆਪਣੀ ਕਾਰਵਾਈ ਵੇਲੇ ਕੋਈ ਢਿੱਲ ਨਹੀਂ ਵਰਤੀ ਗਈ।