CM’s instruction:’ਪੁਲਿਸ ਵੱਲੋਂ 44 ਲੋਕ ਰਿਹਾਅ, CM ਨੇ ਦਿੱਤੀ ਹਦਾਇਤ- ‘ਬੇਕਸੂਰ ਨਾ ਹੋਣ ਪਰੇਸ਼ਾਨ’
Amritpal: ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਕੇਸ ਨੂੰ ਲੈ ਕੇ ਬਾਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ,। ਆਈਜੀ ਨੇ ਕਿਹਾ ਜੇਕਰ ਉਹ ਕਿਸੇ ਠੋਸ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਿਲ ਨਹੀਂ ਪਾਏ ਜਾਂਦੇ ਤਾਂ ਉਨ੍ਹਾਂ ਨੂੰ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ 44 ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

ਪੁਲਿਸ ਵੱਲੋਂ 44 ਲੋਕ ਰਿਹਾਅ, CM ਨੇ ਦਿੱਤੀ ਹਦਾਇਤ- ‘ਬੇਕਸੂਰ ਨਾ ਹੋਣ ਪਰੇਸ਼ਾਨ’।
ਪੰਜਾਬ: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ (Amritpal) ਦੇ ਸਮਰਥਨ ਵਿੱਚ ਸੂਬੇ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ। ਇਸ ਦੌਰਾਨ ਅਹਿਤਿਆਤ ਵਜੋਂ ਗ੍ਰਿਫ਼ਤਾਰ ਕੀਤੇ ਗਏ 44 ਵਿਅਕਤੀਆਂ ਨੂੰ ਰਿਹਾਅ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜਨਤਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵਿਅਕਤੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਦੀ ਇਸ ਕੇਸ ਵਿੱਚ ਘੱਟ ਤੋਂ ਘੱਟ ਭੂਮਿਕਾ ਹੈ। ਅਜਿਹੇ 44 ਵਿਅਕਤੀਆਂ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਪਰ ਹੁਣ ਪੁਲਿਸ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ।