CM’s instruction:’ਪੁਲਿਸ ਵੱਲੋਂ 44 ਲੋਕ ਰਿਹਾਅ, CM ਨੇ ਦਿੱਤੀ ਹਦਾਇਤ- ‘ਬੇਕਸੂਰ ਨਾ ਹੋਣ ਪਰੇਸ਼ਾਨ’
Amritpal: ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਕੇਸ ਨੂੰ ਲੈ ਕੇ ਬਾਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ,। ਆਈਜੀ ਨੇ ਕਿਹਾ ਜੇਕਰ ਉਹ ਕਿਸੇ ਠੋਸ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਿਲ ਨਹੀਂ ਪਾਏ ਜਾਂਦੇ ਤਾਂ ਉਨ੍ਹਾਂ ਨੂੰ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ 44 ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਪੁਲਿਸ ਵੱਲੋਂ 44 ਲੋਕ ਰਿਹਾਅ, CM ਨੇ ਦਿੱਤੀ ਹਦਾਇਤ- 'ਬੇਕਸੂਰ ਨਾ ਹੋਣ ਪਰੇਸ਼ਾਨ'।
’30 ਵਿਅਕਤੀ ਗੰਭੀਰ ਮਾਮਲਿਆਂ ਵਿੱਚ ਸ਼ਾਮਿਲ’
ਇਹ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਪੰਜਾਬ ਪੁਲਿਸ (Punjab Police) ਰੋਕੀ ਹਿਰਾਸਤ ਵਿੱਚ ਲਏ 177 ਵਿਅਕਤੀਆਂ ਨੂੰ ਰਿਹਾਅ ਕਰ ਸਕਦੀ ਹੈ। ਦੱਸ ਦੇਈਏ ਕਿ ਸੂਬੇ ਵਿੱਚ ਸ਼ਾਂਤੀ ਭੰਗ ਕਰਨ ਦੇ ਦੋਸ਼ ਵਿੱਚ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 30 ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ। ਜਦਕਿ ਬਾਕੀਆਂ ਦੀ ਗ੍ਰਿਫ਼ਤਾਰੀ ਸੁਰੱਖਿਆ ਦੇ ਨਜ਼ਰੀਏ ਤੋਂ ਸਾਵਧਾਨੀ ਵਜੋਂ ਕੀਤੀ ਗਈ ਹੈ। ਨਸ਼ਾ ਛੁਡਾਉਣ ਵਿੱਚ ਲੱਗੇ ਲੋਕਾਂ ਨੂੰ ਵੀ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।‘ਪੰਜਾਬ ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ’
ਆਈ.ਜੀ.ਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਬਾਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਅਧੀਨ ਹੈ ਅਤੇ ਜੇਕਰ ਉਹ ਕਿਸੇ ਠੋਸ ਅਪਰਾਧਿਕ ਗਤੀਵਿਧੀ ਵਿਚ ਸ਼ਾਮਿਲ ਨਹੀਂ ਪਾਏ ਗਏ ਤਾਂ ਉਨ੍ਹਾਂ ਨੂੰ ਵੀ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ | ਦੱਸ ਦੇਈਏ ਕਿ ਪੰਜਾਬ ਦੇ ਬੇਕਸੂਰ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਖੇਡਣ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੇ ਨਿਰਦੇਸ਼ਾਂ ‘ਤੇ ਇਹ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
