ਤਰਨਤਾਰਨ ‘ਚ 6 ਨਸ਼ਾ ਤਸਕਰਾਂ ਦੀ 5.72 ਕਰੋੜ ਦੀ ਪ੍ਰਾਪਰਟੀ ਸੀਜ, ਡਰੱਗ ਮਨੀ ਨਾਲ ਬਣਾਈ ਸੀ ਜਾਇਦਾਦ

Updated On: 

07 Oct 2023 20:19 PM

ਪੰਜਾਬ 'ਚ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣ ਲਈ ਪੁਲਿਸ ਲਗਾਤਾਰ ਕੰਮ ਕਰ ਰਹੀ ਹੈ। ਤਰਨਤਾਰਨ ਪੁਲਿਸ ਨੇ ਸ਼ਨੀਵਾਰ ਨੂੰ 6 ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲੀਸ ਨੇ ਉਸ ਦੀ 5 ਕਰੋੜ 72 ਲੱਖ 30 ਹਜ਼ਾਰ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਦੇ ਘਰਾਂ ਦੇ ਬਾਹਰ ਨੋਟਿਸ ਵੀ ਚਿਪਕਾਏ ਹਨ।

ਤਰਨਤਾਰਨ ਚ 6 ਨਸ਼ਾ ਤਸਕਰਾਂ ਦੀ 5.72 ਕਰੋੜ ਦੀ ਪ੍ਰਾਪਰਟੀ ਸੀਜ, ਡਰੱਗ ਮਨੀ ਨਾਲ ਬਣਾਈ ਸੀ ਜਾਇਦਾਦ
Follow Us On

ਪੰਜਾਬ ਨਿਊਜ। ਪੰਜਾਬ ਸਰਕਾਰ ਦੇ ਹੁਕਮਾਂ ਨਾਲ ਪੰਜਾਬ ਪੁਲਿਸ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਤੇ ਇਸਦੇ ਤਰਨਤਾਰਨ (Tarn Taran) ਵਿੱਚ ਵੀ 6 ਨਸ਼ਾ ਤਸਕਰਾਂ ਦੇ ਖਿਲਾਫ ਸਖਤ ਐਕਸ਼ਨ ਲਿਆ ਹੈ। ਇਹ ਕਾਰਵਾਈ ਐਸਐਸਪੀ ਵਿਸ਼ਾਲਜੀਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਹੈ। ਤਰਨਤਾਰਨ ਦੇ ਥਾਣਿਆਂ ਦੀ ਪੁਲਿਸ ਨੇ 6 ਅਜਿਹੇ ਨਸ਼ਾ ਤਸਕਰਾਂ ਨੂੰ ਟਰੇਸ ਕੀਤਾ ਸੀ।

ਜਿਨ੍ਹਾਂ ਨੇ ਨਸ਼ਾ ਵੇਚ ਕੇ ਚੱਲ-ਅਚੱਲ ਜਾਇਦਾਦ ਬਣਾਈ ਸੀ। ਇਹ ਕਾਰਵਾਈ ਦਿੱਲੀ ਤੋਂ ਸਮਰੱਥ ਅਧਿਕਾਰੀ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਹੁਣ ਤੱਕ ਪੁਲਿਸ 123 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰ ਚੁੱਕੀ ਹੈ। ਜਿਸ ਦੀ ਕੁੱਲ ਲਾਗਤ 1 ਅਰਬ 36 ਲੱਖ 72 ਲੱਖ 30 ਹਜ਼ਾਰ ਰੁਪਏ ਹੈ।

ਇਨ੍ਹਾਂ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ

ਪੰਜਾਬ ਪੁਲਿਸ (Punjab Police) ਨੇ ਗੁਰਪਵਿਤਰ ਸਿੰਘ ਵਾਸੀ ਵਲਟੋਹਾ ਕੋਲੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ, ਆਰਮਜ਼, ਏਅਰਕ੍ਰਾਫਟ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਹ ਕੱਚਾ ਪਿੰਡ ਦਾ ਰਹਿਣ ਵਾਲਾ ਹੈ। ਉਸ ਦੇ ਘਰ ਦੀ ਕੀਮਤ ਕਰੀਬ 65 ਲੱਖ 50 ਹਜ਼ਾਰ ਰੁਪਏ ਹੈ। ਚੋਹਲਾ ਸਾਹਿਬ ਦੇ ਰਹਿਣ ਵਾਲੇ ਪ੍ਰਭਜੀਤ ਸਿੰਘ ਦੇ ਮਕਾਨ ਦੀ ਕੀਮਤ 3 ਕਰੋੜ 4 ਲੱਖ 80 ਹਜ਼ਾਰ ਰੁਪਏ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 293.81 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਰੇਸ਼ਮ ਸਿੰਘ ਵਾਸੀ ਪਿੰਡ ਖਾਲੜਾ ਦੇ ਮਕਾਨ ਦੀ ਕੀਮਤ 25 ਲੱਖ 60 ਹਜ਼ਾਰ ਰੁਪਏ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 3 ਕਿਲੋ 834 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਮਨਜਿੰਦਰ ਸਿੰਘ ਦੇ ਘਰ ਦੀ ਕੀਮਤ 35 ਲੱਖ ਰੁਪਏ

ਗੋਇੰਦਵਾਲ ਵਾਸੀ ਮਨਜਿੰਦਰ ਸਿੰਘ ਦੇ ਘਰ ਦੀ ਕੀਮਤ 35 ਲੱਖ ਰੁਪਏ ਹੈ। ਪੁਲਿਸ ਨੇ ਇਸ ਮੁਲਜ਼ਮ ਕੋਲੋਂ 515 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਗੁਰਬਿੰਦਰ ਸਿੰਘ ਵਾਸੀ ਵੈਰੋਵਾਲ ਦੇ 70 ਲੱਖ ਰੁਪਏ ਦੀ ਕੀਮਤ ਦੇ ਮਕਾਨ ਨੂੰ ਜ਼ਬਤ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 274 ਗ੍ਰਾਮ ਹੈਰੋਇਨ ਬਰਾਮਦ ਕੀਤੀ।

Related Stories