ਮੋਗਾ ‘ਚ ਭਿਆਨਕ ਸੜਕ ਹਾਦਸੇ ‘ਚ 5 ਨੌਜਵਾਨਾਂ ਦੀ ਮੌਤ, ਝੋਨੇ ਨਾਲ ਭਰੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ
ਮੋਗਾ ਵਿੱਚ ਅੱਜ ਮੁੜ ਇੱਕ ਭਿਆਨਕ ਸੜਕੀ ਹਾਦਸਾ ਵਾਪਰ ਗਿਆ। ਅੱਜੇ ਇੱਕ ਝੋਨੇ ਭਰੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਸ ਭਿਆਨਕ ਹਾਦਸੇ ਵਿੱਚ ਕਰੀਬ 5 ਲੋਕਾਂ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਗੰਭੀਰ ਜਖਮੀ ਹੋ ਗਿਆ। ਹਾਦਸਾ ਗ੍ਰਸਤ ਕਾਰ ਦਿੱਲੀ ਨੰਬਰ ਦੀ ਦੱਸੀ ਜਾ ਰਹੀ ਹੈ। ਐਤਵਾਰ ਵੀ ਇੱਥੇ ਦਰਦਨਾਕ ਹਾਦਸਾ ਵਾਪਰਿਆ ਸੀ ਜਿਸ ਵਿੱਚ ਲਾੜੇ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ ਸੀ।
ਪੰਜਾਬ ਨਿਊਜ। ਪੰਜਾਬ ਦੇ ਮੋਗਾ (Moga) ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਇੱਕ ਹੋਰ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਮੋਗਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਗਿਆ। ਜਿਸ ਕਾਰਨ ਨਾਲ ਐਕਸੀਡੈਂਟ ਹੋਇਆ ਉਹ ਦਿੱਲੀ ਨੰਬਰ ਦੀ ਦੱਸੀ ਜਾ ਰਹੀ ਹੈ।
ਪੁਲਿਸ (Police) ਹਾਦਸੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਦਸਾਗ੍ਰਸਤ ਕਾਰ ਦਿੱਲੀ ਨੰਬਰ ਦੀ ਹੈ। ਐਤਵਾਰ ਵੀ ਇੱਥੇ ਦਰਦਾਨਕ ਹਾਦਸਾ ਵਾਪਰ ਗਿਆ ਸੀ ਜਿਸ ਵਿੱਚ ਲਾੜੇ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ ਤੇ ਅੱਜ ਫੇਰ ਭਿਆਨਕ ਸੜਕੀ ਹਾਦਸਾ ਵਾਪਰ ਗਿਆ।
ਮੋਗਾ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ ਕਾਰ
ਮੁੱਢਲੀ ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਕੜੇਵਾਲਾ ਨੇੜੇ ਸੋਮਵਾਰ ਸਵੇਰੇ ਇੱਕ ਕਾਰ ਮੋਗਾ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਰਸਤੇ ਵਿੱਚ ਦੂਜੇ ਪਾਸੇ ਤੋਂ ਆ ਰਹੇ ਝੋਨੇ ਨਾਲ ਭਰੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ। ਹਾਦਸੇ ‘ਚ ਦਿੱਲੀ ਨੰਬਰ ਕਾਰ (Delhi No. Car) ਦੇ ਪਰਖੱਚੇ ਉੱਡ ਗਏ।
ਪੰਜ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਕ ਹੋਰ ਵਿਅਕਤੀ ਨੂੰ ਰਾਹਗੀਰਾਂ ਨੇ ਜ਼ਖਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਾਰੀਆਂ ਲਾਸ਼ਾਂ ਨੂੰ ਕਾਰ ‘ਚੋਂ ਕੱਢ ਕੇ ਮੋਗਾ ਹਸਪਤਾਲ ਦੀ ਮੋਰਚਰੀ ‘ਚ ਭੇਜ ਦਿੱਤਾ।