ਅੰਮ੍ਰਿਤਸਰ: 6 ਤਸਕਰ ਕਾਬੂ, 9 ਕਿਲੋਗ੍ਰਾਮ ਹੈਰੋਇਨ ਬਰਾਮਦ…ਨਾਰਕੋ-ਟੈਰਰ ਨੈੱਟਵਰਕ ਵਿਰੁੱਧ ਵੱਡੀ ਸਫਲਤਾ
ਪੁਲਿਸ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੰਡਿਆਲਾ ਗੁਰੂ ਦਾ ਬਦਨਾਮ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਜੱਟ ਇਸ ਨੈੱਟਵਰਕ ਦਾ ਮਾਸਟਰਮਾਈਂਡ ਸੀ। ਉਸ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸਬੰਧ ਸਨ। ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਨੈੱਟਵਰਕ ਨੂੰ ਚਲਾ ਰਿਹਾ ਸੀ ਤੇ ਹੈਰੋਇਨ ਤਸਕਰੀ 'ਚ ਸਹਾਇਤਾ ਕਰ ਰਿਹਾ ਸੀ।
ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ ਸਰਹੱਦ ਪਾਰ ਨਾਰਕੋ-ਟੈਰਰ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਕ ਵੱਡੀ ਕਾਰਵਾਈ ‘ਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਇੰਟਰਨੈਸ਼ਨਲ ਡਰੱਗ ਤਸਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ। ਕਾਰਵਾਈ ਦੌਰਾਨ, ਪੁਲਿਸ ਨੇ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ‘ਚੋਂ 9.066 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਪੁਲਿਸ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੰਡਿਆਲਾ ਗੁਰੂ ਦਾ ਬਦਨਾਮ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਜੱਟ ਇਸ ਨੈੱਟਵਰਕ ਦਾ ਮਾਸਟਰਮਾਈਂਡ ਸੀ। ਉਸ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸਬੰਧ ਸਨ। ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਨੈੱਟਵਰਕ ਨੂੰ ਚਲਾ ਰਿਹਾ ਸੀ ਤੇ ਹੈਰੋਇਨ ਤਸਕਰੀ ‘ਚ ਸਹਾਇਤਾ ਕਰ ਰਿਹਾ ਸੀ।
In a major breakthrough against cross-border narco-terror networks, Amritsar Commissionerate Police busts two narcotic cartels and arrests six drug traffickers with a total recovery of 9.066 Kg Heroin.
Preliminary investigation reveals, foreign-based Harpreet @ Happy Jatt of pic.twitter.com/p4nvVkLoMD — DGP Punjab Police (@DGPPunjabPolice) September 18, 2025
ਇਸ ਮਾਮਲੇ ‘ਚ ਅੰਮ੍ਰਿਤਸਰ ਦੇ ਛੇਹਰਟਾ ਪੁਲਿਸ ਸਟੇਸ਼ਨ‘ਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਨੈੱਟਵਰਕ ਦੇ ਹੋਰ ਮੈਂਬਰਾਂ, ਸਪਲਾਈ ਚੇਨ ਤੇ ਸਰਹੱਦ ਪਾਰ ਸਬੰਧਾਂ ਦੀ ਜਾਂਚ ਕਰ ਰਹੀ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਉਨ੍ਹਾਂ ਦੀ ਮੁਹਿੰਮ ਤੇਜ਼ ਰਫ਼ਤਾਰ ਨਾਲ ਜਾਰੀ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਜ਼ੀਰੋ-ਟੌਲਰੈਂਸ ਨੀਤੀ ਤਹਿਤ ਨਸ਼ਾ ਮਾਫੀਆ ਤੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


