ਪੰਜਾਬ ਵਿਜੀਲੈਂਸ ਬਿਊਰੋ ਦੇ 6 ਐਸਐਸਪੀ ਬਦਲੇ, 16 ਪੁਲਿਸ ਅਧਿਕਾਰੀਆਂ ਦਾ ਤਬਾਦਲਾ
ਜਿਨ੍ਹਾਂ ਐਸਐਸਪੀਜ਼ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਮੁੱਖ ਤੌਰ 'ਤੇ ਐਸਐਸਪੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਗੁਰਸੇਵਕ ਸਿੰਘ, ਐਸਐਸਪੀ ਈਡਬਲਯੂ ਵਿਜੀਲੈਂਸ ਬਿਊਰੋ ਲੁਧਿਆਣਾ ਜਸਕਿਰਨਜੀਤ ਸਿੰਘ, ਰਾਜੇਸ਼ ਸਿੰਘ ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ, ਰਵਿੰਦਰ ਪਾਲ ਸਿੰਘ ਐਸਐਸਪੀ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ, ਦਜਲਿਤ ਸਿੰਘ ਐਸਐਸਪੀ ਵਿਜੀਲੈਂਸ ਬਿਊਰੋ ਰੂਪਨਗਰ ਰੇਂਜ, ਹਰਪਾਲ ਸਿੰਘ ਸਿੰਘ ਐਸਐਸਪੀ ਵਿਜੀਲੈਂਸ ਬਿਊਰੋ ਬਠਿੰਡਾ ਸ਼ਾਮਲ ਹਨ।

Punjab Vigilance Bureau: ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। 6 ਐਸਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਇੱਕ ਆਈਪੀਐਸ ਅਧਿਕਾਰੀ ਸਮੇਤ ਕੁੱਲ 16 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰੁਪਿੰਦਰ ਸਿੰਘ ਨੂੰ ਡੀਸੀਪੀ ਸਿਟੀ ਲੁਧਿਆਣਾ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਉਹ ਐਸਐਸਪੀ ਈਡਬਲਯੂਓ ਲੁਧਿਆਣਾ ਵਜੋਂ ਤਾਇਨਾਤ ਸਨ, ਜਦੋਂ ਕਿ ਗੁਰਸੇਵਕ ਸਿੰਘ ਨੂੰ ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਪਹਿਲਾਂ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿੱਚ ਐਸਐਸਪੀ ਵਜੋਂ ਤਾਇਨਾਤ ਸਨ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਪੁਲਿਸ ਨੇ ਨੌਂ ਜ਼ਿਲ੍ਹਿਆਂ ਦੇ ਐਸਐਸਪੀ ਸਮੇਤ 21 ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ।
ਜਿਨ੍ਹਾਂ ਐਸਐਸਪੀਜ਼ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਮੁੱਖ ਤੌਰ ‘ਤੇ ਐਸਐਸਪੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਗੁਰਸੇਵਕ ਸਿੰਘ, ਐਸਐਸਪੀ ਈਡਬਲਯੂ ਵਿਜੀਲੈਂਸ ਬਿਊਰੋ ਲੁਧਿਆਣਾ ਜਸਕਿਰਨਜੀਤ ਸਿੰਘ, ਰਾਜੇਸ਼ ਸਿੰਘ ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ, ਰਵਿੰਦਰ ਪਾਲ ਸਿੰਘ ਐਸਐਸਪੀ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ, ਦਜਲਿਤ ਸਿੰਘ ਐਸਐਸਪੀ ਵਿਜੀਲੈਂਸ ਬਿਊਰੋ ਰੂਪਨਗਰ ਰੇਂਜ, ਹਰਪਾਲ ਸਿੰਘ ਸਿੰਘ ਐਸਐਸਪੀ ਵਿਜੀਲੈਂਸ ਬਿਊਰੋ ਬਠਿੰਡਾ ਸ਼ਾਮਲ ਹਨ। ਇਸ ਦੇ ਨਾਲ ਹੀ, ਜ਼ਿਆਦਾਤਰ ਪੁਲਿਸ ਅਧਿਕਾਰੀ ਹੁਣ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਕੀਤੇ ਗਏ ਹਨ। ਸਰਕਾਰ ਹੁਣ ਵਿਜੀਲੈਂਸ ਬਿਊਰੋ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।