'Aashirwad Scheme ਤਹਿਤ 13409 ਲਾਭਪਾਤਰੀਆਂ ਨੂੰ 68.38 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ' Punjabi news - TV9 Punjabi

‘Aashirwad Scheme ਤਹਿਤ 13409 ਲਾਭਪਾਤਰੀਆਂ ਨੂੰ 68.38 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ’

Published: 

27 Mar 2023 13:07 PM

Cabinet Minsiter ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।

Aashirwad Scheme ਤਹਿਤ 13409 ਲਾਭਪਾਤਰੀਆਂ ਨੂੰ 68.38 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

'Aashirwad Scheme ਤਹਿਤ 13409 ਲਾਭਪਾਤਰੀਆਂ ਨੂੰ 68.38 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ'

Follow Us On

ਚੰਡੀਗ ਨਿਊਜ: ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ (Aashirwad Scheme) ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਇਹ ਜਾਣਕਾਰੀ ਦਿੱਤੀ ਹੈ।

ਡਾ. ਕੌਰ ਨੇ ਦੱਸਿਆ ਕਿ ਸੂਬੇ ਵਿੱਚ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੁੜੀਆਂ ਅਤੇ ਔਰਤਾਂ ਲਈ ਸ਼ਗਨ ਸਕੀਮ

ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version