ਮੋਗਾ ‘ਚ 70 ਸਾਲਾ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ, ਬੇਦਖਲ ਕੀਤੇ ਪੁੱਤਰ ‘ਤੇ ਸ਼ੱਕ; ਪੁਲਿਸ ਜਾਂਚ ਜਾਰੀ

Published: 

26 Nov 2026 19:18 PM IST

ਮੋਗਾ ਵਿੱਚ ਅੱਜ ਸਵੇਰੇ ਇੱਕ ਸਨਸਨੀਖੇਜ਼ ਵਾਰਦਾਤ ਵਾਪਰਨ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇੱਥੇ 70 ਸਾਲਾ ਬਜ਼ੁਰਗ ਕੁਲਦੀਪ ਸਿੰਘ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਦੀ ਇਤਲਾਹ ਮਿਲਦਿਆਂ ਹੀ ਪੁਲਿਸ ਦੀ ਟੀਮ ਤੁਰੰਤ ਘਟਨਾ ਸਥਾਨ 'ਤੇ ਪਹੁੰਚੀ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ।

ਮੋਗਾ ਚ 70 ਸਾਲਾ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ, ਬੇਦਖਲ ਕੀਤੇ ਪੁੱਤਰ ਤੇ ਸ਼ੱਕ; ਪੁਲਿਸ ਜਾਂਚ ਜਾਰੀ

ਮੋਗਾ ਵਿੱਚ ਅੱਜ ਸਵੇਰੇ ਇੱਕ ਸਨਸਨੀਖੇਜ਼ ਵਾਰਦਾਤ ਵਾਪਰਨ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇੱਥੇ 70 ਸਾਲਾ ਬਜ਼ੁਰਗ ਕੁਲਦੀਪ ਸਿੰਘ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਦੀ ਇਤਲਾਹ ਮਿਲਦਿਆਂ ਹੀ ਪੁਲਿਸ ਦੀ ਟੀਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਤਫ਼ਤੀਸ਼ ਦੌਰਾਨ ਇਸ ਕਤਲ ਕਾਂਡ ਵਿੱਚ ਮ੍ਰਿਤਕ ਦੇ ਆਪਣੇ ਹੀ ਪੁੱਤਰ ‘ਤੇ ਸ਼ੱਕ ਦੀ ਸੂਈ ਘੁੰਮ ਰਹੀ ਹੈ, ਹਾਲਾਂਕਿ ਪੁਲਿਸ ਅਧਿਕਾਰੀਆਂ ਵੱਲੋਂ ਅਜੇ ਇਸ ਗੱਲ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਕੌਂਸਲਰ ਨੇ ਦੱਸੀ ਘਟਨਾ ਪਿੱਛੇ ਦੀ ਪੂਰੀ ਕਹਾਣੀ

ਘਟਨਾ ਦੀ ਜਾਣਕਾਰੀ ਮਿਲਣ ‘ਤੇ ਮੌਕੇ ‘ਤੇ ਪਹੁੰਚੇ ਇਲਾਕੇ ਦੇ ਕੌਂਸਲਰ ਅਰਵਿੰਦਰ ਸਿੰਘ ਕਾਨਪੁਰੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਲਗਭਗ 9:30 ਵਜੇ ਕੁਲਦੀਪ ਸਿੰਘ ਦੇ ਕਤਲ ਸਬੰਧੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਸਾਰ ਉਹ ਤੁਰੰਤ ਘਟਨਾ ਸਥਾਨ ‘ਤੇ ਪਹੁੰਚੇ ਅਤੇ ਪੀੜਤ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਕੌਂਸਲਰ ਅਨੁਸਾਰ, ਮ੍ਰਿਤਕ ਕੁਲਦੀਪ ਸਿੰਘ ਦੀ ਪਤਨੀ ਸਰੀਰਕ ਤੌਰ ‘ਤੇ ਚੱਲਣ-ਫਿਰਨ ਤੋਂ ਅਸਮਰੱਥ ਹਨ ਅਤੇ ਕੁਲਦੀਪ ਸਿੰਘ ਹੀ ਉਨ੍ਹਾਂ ਦੀ ਸਾਰੀ ਸੇਵਾ-ਸੰਭਾਲ ਕਰਦੇ ਸਨ। ਉਨ੍ਹਾਂ ਖੁਲਾਸਾ ਕੀਤਾ ਕਿ ਕੁਲਦੀਪ ਸਿੰਘ ਨੇ ਜਾਇਦਾਦ ਅਤੇ ਘਰੇਲੂ ਵਿਵਾਦਾਂ ਦੇ ਚੱਲਦਿਆਂ ਆਪਣੇ ਪੁੱਤਰ ਨੂੰ ਜਾਇਦਾਦ ਤੋਂ ਬੇਦਖਲ ਕੀਤਾ ਹੋਇਆ ਸੀ, ਜਿਸ ਕਾਰਨ ਪੁੱਤਰ ਪਰਿਵਾਰ ਨਾਲੋਂ ਵੱਖ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਪੁੱਤਰ ਘਰ ਆਇਆ ਸੀ, ਪਰ ਅੱਜ ਜਦੋਂ ਵਾਰਦਾਤ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਤਾਂ ਪੁੱਤਰ ਉੱਥੇ ਮੌਜੂਦ ਨਹੀਂ ਸੀ।

ਪੁਲਿਸ ਨੇ ਕੀਤੀ ਤਿੰਨ ਗੋਲੀਆਂ ਚੱਲਣ ਦੀ ਪੁਸ਼ਟੀ

ਦੂਜੇ ਪਾਸੇ, ਮਾਮਲੇ ਦੀ ਜਾਂਚ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਮੁਖੀ ਸਰਦਾਰਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਸ ਘਟਨਾ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਪੁਸ਼ਟੀ ਕੀਤੀ ਕਿ ਵਾਰਦਾਤ ਦੌਰਾਨ ਕੁੱਲ ਤਿੰਨ ਗੋਲੀਆਂ ਚੱਲੀਆਂ ਹਨ, ਜਿਨ੍ਹਾਂ ਦੇ ਲੱਗਣ ਕਾਰਨ ਕੁਲਦੀਪ ਸਿੰਘ ਦੀ ਮੌਤ ਹੋ ਗਈ।

ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਇਸ ਅਣਸੁਖਾਵੀਂ ਘਟਨਾ ਕਾਰਨ ਪਰਿਵਾਰਕ ਮੈਂਬਰ ਇਸ ਵੇਲੇ ਡੂੰਘੇ ਸਦਮੇ ਵਿੱਚ ਹਨ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੱਧ ਕੀਤੇ ਜਾਣਗੇ ਅਤੇ ਇਨ੍ਹਾਂ ਬਿਆਨਾਂ ਤੇ ਤਕਨੀਕੀ ਜਾਂਚ ਦੇ ਆਧਾਰ ‘ਤੇ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਦੀ ਮੁਕੰਮਲ ਜਾਂਚ ਤੋਂ ਬਾਅਦ ਹੀ ਇਸ ਕਤਲ ਪਿੱਛੇ ਲੁਕੇ ਅਸਲ ਕਾਰਨਾਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਸਲ ਮੁਲਜ਼ਮ ਬਾਰੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋ ਸਕੇਗੀ।

Loading...
Unable to load recommendations.
Follow Us
Related Stories
ਪਾਕਿਸਤਾਨ ‘ਚ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ 3 ਸ਼ਰਧਾਲੂ ਲਾਪਤਾ, ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਵਿਛੜੇ
ਲੁਧਿਆਣਾ ਪੁਲਿਸ ਚੌਕੀ ‘ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਰਚਣ ਵਾਲੇ ਮੁਲਜ਼ਮ ਨੂੰ HC ਤੋਂ ਝਟਕਾ, ਜ਼ਮਾਨਤ ਪਟੀਸ਼ਨ ਖਾਰਜ
ਜਲੰਧਰ ‘ਚ ਸਾਬਕਾ ਖਿਡਾਰੀ ਟੋਨੀ ਸੰਧੂ ਦਾ ਸ਼ਾਨਦਾਰ ਉਪਰਾਲਾ, 300 ਵਰਗ ਗਜ਼ ‘ਚ ਬਣਾਈ ਕਿਸਾਨ ਅੰਦੋਲਨ ਦੀ ਵਿਲੱਖਣ ਯਾਦਗਾਰ
SAD-BJP ਦੇ ਮੁੜ ਗੱਠਜੋੜ ਨਾਲ ਬਦਲੇ ਸਮੀਕਰਨ, ਅਕਾਲੀ ਪਿਛੋਕੜ ਵਾਲੇ ਭਾਜਪਾ ਆਗੂਆਂ ਸਾਹਮਣੇ ਖੜ੍ਹੀ ਹੋਈ ਨਵੀਂ ਚੁਣੌਤੀ
ਮੋਹਾਲੀ ‘ਚ ਪਰਲ ਗਰੁੱਪ ਦੇ ਪਲਾਟ ਖਰੀਦਦਾਰਾਂ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, 5 ਕੈਟਾਗਰੀਆਂ ‘ਚ ਵੰਡੇ ਗਏ ਨਿਵੇਸ਼ਕ
ਰੋਪੜ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ; 3 ਲੋਕਾਂ ਦੀ ਮੌਤ