AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Good News: ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਐਜੂਕੇਸ਼ਨ ਟੂਰ ‘ਤੇ ਜਾਣਗੀਆਂ ਜਾਪਾਨ, ਸਿੱਖਿਆ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ

Punjab Education Policy: ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਸਕੂਲਾਂ ਦੀ ਲਗਾਤਾਰ ਤਸਵੀਰ ਬਦਲੀ ਜਾ ਰਹੀ ਹੈ। ਪੰਜਾਬ ਵਿੱਚ ਪਹਿਲੀ ਵਾਰ ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ ਤੇ ਪਹਿਲੀ ਵਾਰ ਹੀ ਸਰਕਾਰ ਸਕੂਲਾਂ ਵਿੱਚ ਟ੍ਰਾਂਸਪੋਰਟ ਦਾ ਪ੍ਰਬੰਧ ਕੀਤਾ ਗਿਆ ਹੈ।

Good News: ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਐਜੂਕੇਸ਼ਨ ਟੂਰ 'ਤੇ ਜਾਣਗੀਆਂ ਜਾਪਾਨ, ਸਿੱਖਿਆ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ
amanpreet-kaur
| Updated On: 06 Dec 2023 17:46 PM IST
Share

ਸਰਕਾਰੀ ਸਕੂਲਾਂ ਦੀਆਂ ਅੱਠ ਵਿਦਿਆਰਥਣਾਂ ਨੂੰ 7 ਦਿਨਾਂ ਦੀ ਵਿਦਿਅਕ ਯਾਤਰਾ (Education Tour) ਲਈ ਜਾਪਾਨ ਜਾਣ ਦਾ ਸੁਨਹਿਰੀ ਮੌਕਾ ਮਿਲਿਆ ਹੈ। ਇਹਨਾਂ ਵਿਦਿਆਰਥੀਆਂ ਨੂੰ ਵਿਗਿਆਨ ਵਿੱਚ ਜਾਪਾਨ ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਲਈ ਚੁਣਿਆ ਗਿਆ ਹੈ। ਜਿਸਨੂੰ ਵਿਗਿਆਨ ਵਿੱਚ ਸਕੁਰਾ ਐਕਸਚੇਂਜ ਪ੍ਰੋਗਰਾਮ ਵੱਜੋ ਵੀ ਜਾਣਿਆ ਜਾਂਦਾ ਹੈ। ਚੁਣੀਆਂ ਗਈਆਂ ਵਿਦਿਆਰਥਣਾਂ 10 ਦਸੰਬਰ ਤੋਂ 16 ਦਸੰਬਰ, 2023 ਤੱਕ ਜਾਪਾਨ ਵਿੱਚ ਰਹਿਣਗੀਆਂ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਹਨ ਜਾਪਾਨ ਯਾਤਰਾ ਲਈ ਚੁਣੀਆਂ ਗਈਆਂ ਵਿਦਿਆਰਥਣਾਂ –

  • ਸਕੂਲ ਆਫ ਐਮੀਨੈਂਸ ਮਾਨਸਾ ਤੋਂ ਹਰਮਨਦੀਪ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਵਾਨੀਗੜ੍ਹ ਤੋਂ ਜਸਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਤੋਂ ਸੰਜਨਾ ਸਪਨਾ ਪਟਿਆਲਾ, ਮੈਰੀਟੋਰੀਅਸ ਸਕੂਲ ਬਠਿੰਡਾ ਤੋਂ ਆਈ ਸਕੂਲ ਆਫ ਐਮੀਨੈਂਸ ਕਪੂਰਥਲਾ ਤੋਂ ਨਿਸ਼ਾ ਰਾਣੀ ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ ਤੋਂ ਗੁਰਵਿੰਦਰ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੌੜ ਮੰਡੀ ਤੋਂ ਦੀਪਿਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੰਧਾਵਾ, ਮਸੰਦਾਂ, ਜਲੰਧਰ ਤੋਂ ਖਵਾਹਿਸ਼

ਸਿੱਖਿਆ ਮੰਤਰੀ ਨੇ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਦੱਸਿਆ ਹੈ ਕਿ ਪੰਜਾਬ ਦੀ ਸਿੱਖਿਆ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਸਰਕਾਰ ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਡਾਣ “ਸੁਪਰ 5000” ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਪੰਜਾਬ ਦੇ 2000 ਸੀਨੀਅਰ ਸੈਂਕਡਰੀ ਸਕੂਲਾਂ ਚੋਂ ਐਕਸਟਰਾ ਆਰਡਨਰੀ ਬੱਚਿਆਂ ਦੀ ਚੋਣ ਕੀਤੀ ਜਾਵੇਗੀ।

ਸਿੱਖਿਆ ਮੰਤਰੀ ਨੇ ਇਸ ਟਵੀਟ ਰਾਹੀਂ ਦੱਸਿਆ ਹੈ ਕਿ ਇਨ੍ਹਾਂ ਬੱਚਿਆਂ ਦੀ ਕਾਬਲੀਅਤ ਨੂੰ ਹੋਰ ਨਿਖਾਰਣ ਲਈ ਇਨ੍ਹਾਂ ਨੂੰ ਐਕਸਟਰਾ ਕੋਚਿੰਗ, ਐਕਸਟਰਾ ਕਲਾਸਾਂ ਅਤੇ ਮੋਟੀਵੇਸ਼ਨ ਬਿਲਡਿੰਗ ਵਰਗ੍ਹੇ ਕਈ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਜਾਵੇਗਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...