Akali Dal: ਅਕਾਲੀ ਦਲ ਨੂੰ ਲੱਗਿਆ ਝਟਕਾ, ਜਗਬੀਰ ਬਰਾੜ ‘ਆਪ’ ਵਿੱਚ ਸ਼ਾਮਿਲ
Jagbir Singh Brar: ਅਕਾਲੀ ਦਲ ਬਾਦਲ ਨੂੰ ਜਲੰਧਰ ਵਿੱਚ ਵੱਡਾ ਝਟਕਾ ਲੱਗਿਆ ਹੈ। ਇੱਥੋਂ ਰਹੇ ਪਾਰਟੀ ਦੇ ਸੀਨੀਅਨਰ ਆਗੂ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸੀਐੱਮ ਦੀ ਮੌਜਦੂਗੀ ਵਿੱਚ ਬਰਾੜ ਨੇ ਆਮ ਆਦਮੀ ਪਾਰਟੀ ਜੁਆਇਨ ਕੀਤੀ

ਜਲੰਧਰ। ਕੈਂਟ ਹਲਕੇ ਤੋਂ ਅਕਾਲੀ ਦਲ (Akali Dal) ਦੇ ਸੀਨੀਅਰ ਆਗੂ ਜਗਬੀਰ ਸਿੰਘ ਬਰਾੜ ਨੇ ਜਲੰਧਰ ਵਿੱਚ ਹੋਣ ਵਾਲੀ ਲੋਕਸਭਾ ਦੀ ਜ਼ਿਮਨੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਕਰਵਾਉਣ ‘ਚ ਜਲੰਧਰ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਹਿਮ ਭੂਮਿਕਾ ਨਿਭਾਈ ਹੈ।
ਪਿਛਲੇ ਕਈ ਦਿਨਾਂ ਤੋਂ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਸੰਪਰਕ ਵਿੱਚ ਸਨ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਚੰਡੀਗੜ੍ਹ ਜਾ ਕੇ ਪਾਰਟੀ ਵਿੱਚ ਸ਼ਾਮਲ ਹੋ ਗਏ।
ਜਲੰਧਰ ਕੈਂਟ ਤੋਂ ਰਹਿ ਚੁੱਕੇ ਹਨ ਬਰਾੜ ਵਿਧਾਇਕ
ਦੱਸ ਦੇਈਏ ਕਿ ਜਗਬੀਰ ਸਿੰਘ ਬਰਾੜ ਅਕਾਲੀ-ਭਾਜਪਾ ਗਠਜੋੜ ਸਰਕਾਰ ਵਿੱਚ ਜਲੰਧਰ ਛਾਉਣੀ (Jalandhar Cantt) ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ 2022 ਦੀਆਂ ਚੋਣਾਂ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਮੁੜ ਚੋਣ ਲੜੀ ਸੀ, ਜਿਸ ਵਿੱਚ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਗਠਜੋੜ ਸਰਕਾਰ ਵਿੱਚ ਵਿਧਾਇਕ ਰਹਿਣ ਤੋਂ ਬਾਅਦ ਅਗਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ, ਇਸ ਲਈ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।
ਨਕੋਦਰ ਤੋਂ ਚੋਣ ਹਾਰੇ ਸਨ ਜਗਬੀਰ ਬਰਾੜ
ਕਾਂਗਰਸ ਵੱਲੋਂ ਉਨ੍ਹਾਂ ਨੂੰ ਹਲਕਾ ਨਕੋਦਰ (Nakodar) ਤੋਂ ਵਿਧਾਇਕ ਦੀ ਚੋਣ ਲੜੀ ਸੀ, ਜਿਸ ਵਿੱਚ ਉਹ ਹਾਰ ਗਏ ਸਨ। ਨਕੋਦਰ ਸੀਟ ਤੋਂ ਹਾਰ ਤੋਂ ਬਾਅਦ, ਉਹ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆ ਗਏ ਸਨ ਅਤੇ 2022 ਵਿੱਚ ਜਲੰਧਰ ਕੈਂਟ ਹਲਕੇ ਤੋਂ ਵਿਧਾਇਕ ਦੀ ਚੋਣ ਲੜੀ ਅਤੇ ਮੁੜ ਤਰ੍ਹਾਂ ਹਾਰ ਗਏ ਸਨ। ਪਰ ਹੁਣ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ ਅਤੇ ਦੇਖਣਾ ਹੋਵੇਗਾ ਕਿ ਕੀ ਉਨ੍ਹਾਂ ਦਾ ਆਮ ਆਦਮੀ ਪਾਰਟੀ ਨੂੰ ਫਾਇਦਾ ਹੋਵੇਗਾ ਜਾਂ ਫਿਰ ਉਹ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣਗੇ ਜਾਂ ਨਹੀਂ।