AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੀਐੱਮ ‘ਤੇ ਹੋਵੇ ਕਤਲ ਦਾ ਪਰਚਾ ਦਰਜ, ਸੰਗਰੂਰ ‘ਚ ਹੋਈ ਕਿਸਾਨ ਦੀ ਮੌਤ ‘ਤੇ ਸੁਖਬੀਰ ਬਾਦਲ ਦੀ ਮੰਗ, ਕਾਂਗਰਸ ਅਤੇ ਬੀਜੇਪੀ ਨੇ ਵੀ ਘੇਰੀ ਪੰਜਾਬ ਸਰਕਾਰ

ਸੰਗਰੂਰ ਦੇ ਲੌਗੋਂਵਾਲ ਵਿਖੇ ਕਿਸਾਨ ਦੀ ਹੋਈ ਮੌਤ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਵਿੱਚ ਵੱਖ-ਵੱਖ ਪਾਰਟੀਆਂ ਨੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਸੁਖਬੀਰ ਬਾਦਲ ਨੇ ਸੀਐੱਮ ਦੇ ਖਿਲਾਫ 302 ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਬੀਜੇਪੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਚੇਹਰਾ ਬੇਨਕਾਬ ਹੋ ਗਿਆ ਹੈ ਤੇ ਕਿਸਾਨ ਵਿਰੋਧੀ ਚੇਹਾਰ ਸਾਰਿਆਂ ਦੇ ਸਾਹਮਣੇ ਆ ਗਿਆ ਹੈ।

ਸੀਐੱਮ 'ਤੇ ਹੋਵੇ ਕਤਲ ਦਾ ਪਰਚਾ ਦਰਜ, ਸੰਗਰੂਰ 'ਚ ਹੋਈ ਕਿਸਾਨ ਦੀ ਮੌਤ 'ਤੇ ਸੁਖਬੀਰ ਬਾਦਲ ਦੀ ਮੰਗ, ਕਾਂਗਰਸ ਅਤੇ ਬੀਜੇਪੀ ਨੇ ਵੀ ਘੇਰੀ ਪੰਜਾਬ ਸਰਕਾਰ
tv9-punjabi
| Updated On: 22 Aug 2023 14:46 PM IST
Share
ਪੰਜਾਬ ਨਿਊਜ। ਸੰਗਰੂਰ ਵਿਖੇ ਪ੍ਰਦਰਸ਼ਨ ਦੌਰਾਨ ਪ੍ਰੀਤਮ ਸਿੰਘ ਦੇ ਇੱਕ ਕਿਸਾਨ ਦੀ ਮੌਤ ਹੋਣ ਨਾਲ ਪੰਜਾਬ ਦੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਤੇ ਉੱਧਰ ਪੰਜਾਬ ਸਰਕਾਰ (Punjab Govt) ਵੀ ਵਿਰੋਧੀਆਂ ਦੇ ਨਿਸ਼ਾਨਾ ਤੇ ਆ ਗਈ ਹੈ। ਸੁਖਬੀਰ ਬਾਦਲ ਨੇ ਤਾਂ ਟਵੀਟ ਕਰਕੇ ਸੀਐੱਮ ਤੇ ਕਤਲ ਦਾ ਪਰਚਾ ਦਰਜ ਕਰਵਾਉਣ ਤੱਕ ਦੀ ਮੰਗ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਮੌਤ ਨਾਲ ਪੰਜਾਬ ਦੇ ਸਾਰੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਹੈ। ਉੱਧਰ ਬੀਜੇਪੀ ਨੇ ਵੀ ਸਰਕਾਰ ਤੇ ਕਿਸਾਨ ਦੀ ਮੌਤ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਪੰਜਾਬ ਬੀਜੇਪੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਮੀ ਅਤੇ ਉਸਦੀ ਤਾਨਾਸ਼ਾਹੀਆਂ ਦੀਆਂ ਸਾਰੀਆਂ ਹੱਦਾ ਪਾਰ ਹੋ ਗਈਆਂ ਹਨ ਉਨ੍ਹਂ ਨੇ ਕਿਸਾਨਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨਾਂ ਤੇ ਲਾਠੀਚਾਰ ਕਰਨ ਕਰਨ ਬਹੁਤ ਹੀ ਮੰਦਭਾਗ ਹੈ। ਬੀਜੇਪੀ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਿਸਾਨ ਹਿਤੈਸ਼ੀ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲੀ ਪੰਜਾਬ ਸਰਕਾਰ ਹੁਣ ਕਿਸਾਨਾਂ ਦੇ ਲਾਠੀਚਾਰ ਕਰ ਰਹੀ ਹੈ। ਉੱਧਰ ਬਾਜਵਾ ਨੇ ਵੀ ਸਰਕਾਰ ਨੂੰ ਲੰਮੇ ਹੱਥੀਂ ਲਿਆ।

ਸੁਖਬੀਰ ਬਾਦਲ ਨੇ ਟਵੀਟ ਚ ਇਹ ਕਿਹਾ

ਸੁਖਬੀਰ ਬਾਦਲ ਨੇ ਟਵੀਟ ਕਰਕੇ ਲਿਖਿਆ ਕਿ ਉਨ੍ਹਾਂ ਨੂੰ ਸੰਗਰੂਰ ਵਿਖੇ ਕਿਸਾਨ ਦੀ ਮੌਤ ਹੋਣ ਬਾਰੇ ਜਾਣਕਾਰੀ ਮਿਲੀ। ਜਿਸਦਾ ਉਨ੍ਹਾਂ ਨੂੰ ਬਹੁਤ ਅਫਸੋਸ ਹੈ। ਉਨ੍ਹਾਂ ਨੇ ਇਲਜ਼ਾਮ ਲਾਠੀਚਾਰ ਕਰਕੇ ਹੀ ਗਰੀਬ ਕਿਸਾਨ ਦੀ ਮੌਤ ਹੋਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸੀਐੱਮ ਮਾਨ ਤੇ 302 ਦਾ ਪਰਚਾ ਦਰਜ ਹੋਣਾ ਚਾਹੀਦਾ ਹੈ ਤੇ ਨਾਲ ਹੀ ਜਿਹੜੇ ਵੀ ਅਫਸਰਾਂ ਨੇ ਲਾਠੀਚਾਰ ਦਾ ਹੁਕਮ ਦਿੱਤਾ ਉਨ੍ਹਾਂ ਦੇ ਖਿਲਾਫ ਸੀ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਬੀਜੇਪੀ ਨੇ ਵੀ ਘੇਰੀ ਪੰਜਾਬ ਸਰਕਾਰ

ਉੱਧਰ ਬੀਜੇਪੀ ਨੇ ਕਿਸਾਨ ਦੀ ਮੌਤ ਨੂੰ ਲੈ ਕੇ ਟਵੀਟ ਕਰਕੇ ਅਫਸੋਸ ਜਤਾਇਆ। ਬੀਜੀਪੇ ਪੰਜਾਬ ਨੇ ਕਿਹਾ ਕਿ ਕਿਸਾਨ ਦੀ ਮੌਤ ਤੇ ਕਿਸਾਨਾਂ ਤੇ ਲਾਠੀਚਾਰਜ ਹੋਣ ਨਾਲ ਪੰਜਾਬ ਦੀ ਆਪ ਸਰਕਾਰ ਦਾ ਚੇਹਰਾ ਬੇਕਨਾਬ ਹੋ ਗਿਆ ਹੈ। ਮੁੱਖ ਮੰਤਰੀ ਸਿਰਫ ਕਿਸਾਨ ਦੇ ਹਿਤੈਸ਼ੀ ਹੋਣ ਦੀਆਂ ਗੱਲਾਂ ਹੀ ਕਰਦੇ ਹਨ ਪਰ ਅਸਲ ਵਿੱਚ ਉਹ ਕਿਸਾਨ ਵਿਰੋਧੀ ਹੈ ਜਿਸਦੀ ਉਦਾਹਰਣ ਸੰਗਰੂਰ ਵਿੱਚ ਕਿਸਾਨ ਦੀ ਮੌਤ ਦੇ ਨਾਲ ਮਿਲ ਗਈ ਹੈ।

ਸਰਕਾਰ ਨੇ ਕਿਸਾਨਾਂ ਨੂੰ ਮੁਆਵਜਾ ਨਹੀਂ ਦਿੱਤਾ-ਬਾਜਵਾ

ਉੱਧਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਸੰਗਰੂਰ ਵਿੱਚ ਕਿਸਾਨ ਦੀ ਮੌਤ ਤੇ ਅਫਸੋਸ ਜਤਾਇਆ ਤੇ ਨਾਲ ਹੀ ਪੰਜਾਬ ਸਰਕਾਰ ਨੂੰ ਕਿਸਾਨ ਦੀ ਮੌਤ ਜਾ ਜਿੰਮੇਵਾਰ ਦੱਸਿਆ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਤੋਂ ਬਾਅਦ ‘ਆਪ’ ਸਰਕਾਰ ਹਰੇਕ ਕਿਸਾਨ ਨੂੰ ਪੰਜ ਏਕੜ ਤੱਕ ਦੀ ਫਸਲ ਦੇ ਨੁਕਸਾਨ ਦੀ ਰਾਹਤ ਦੇਣ ਦੀ ਯੋਜਨਾ ਬਣਾ ਰਹੀ ਹੈ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਲੇ ਤੱਕ ਕਿਸਾਨਾਂ ਨੂੰ ਮੁਆਵਜਾ ਨਹੀਂ ਦਿੱਤਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਖੌਤੀ ਤਬਦੀਲੀ ਅਤੇ ਕਿਸਾਨ ਹਿਤੈਸ਼ੀ ਸਰਕਾਰ ਨੇ ਇੱਕ ਵਾਰ ਫਿਰ ਆਪਣੇ ਕਾਲੇ ਏਜੰਡੇ ਨੂੰ ਅੱਗੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਤਰ੍ਹਾਂ ਹੋਈ ਸੀ ਕਿਸਾਨ ਦੀ ਮੌਤ

ਸੰਗਰੂਰ ਵਿਖੇ ਪ੍ਰਦਰਸ਼ਨ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਲੱਤ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ‘ਚ ਮੁਢਲੀ ਸਹਾਇਤਾ ਦੇਣ ਮਗਰੋਂ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ ਸੀ, ਪਰ ਹਸਪਤਾਲ ਵਿੱਚ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...