ਸੀਐੱਮ ‘ਤੇ ਹੋਵੇ ਕਤਲ ਦਾ ਪਰਚਾ ਦਰਜ, ਸੰਗਰੂਰ ‘ਚ ਹੋਈ ਕਿਸਾਨ ਦੀ ਮੌਤ ‘ਤੇ ਸੁਖਬੀਰ ਬਾਦਲ ਦੀ ਮੰਗ, ਕਾਂਗਰਸ ਅਤੇ ਬੀਜੇਪੀ ਨੇ ਵੀ ਘੇਰੀ ਪੰਜਾਬ ਸਰਕਾਰ

Updated On: 

22 Aug 2023 14:46 PM

ਸੰਗਰੂਰ ਦੇ ਲੌਗੋਂਵਾਲ ਵਿਖੇ ਕਿਸਾਨ ਦੀ ਹੋਈ ਮੌਤ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਵਿੱਚ ਵੱਖ-ਵੱਖ ਪਾਰਟੀਆਂ ਨੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਸੁਖਬੀਰ ਬਾਦਲ ਨੇ ਸੀਐੱਮ ਦੇ ਖਿਲਾਫ 302 ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਬੀਜੇਪੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਚੇਹਰਾ ਬੇਨਕਾਬ ਹੋ ਗਿਆ ਹੈ ਤੇ ਕਿਸਾਨ ਵਿਰੋਧੀ ਚੇਹਾਰ ਸਾਰਿਆਂ ਦੇ ਸਾਹਮਣੇ ਆ ਗਿਆ ਹੈ।

ਸੀਐੱਮ ਤੇ ਹੋਵੇ ਕਤਲ ਦਾ ਪਰਚਾ ਦਰਜ, ਸੰਗਰੂਰ ਚ ਹੋਈ ਕਿਸਾਨ ਦੀ ਮੌਤ ਤੇ ਸੁਖਬੀਰ ਬਾਦਲ ਦੀ ਮੰਗ, ਕਾਂਗਰਸ ਅਤੇ ਬੀਜੇਪੀ ਨੇ ਵੀ ਘੇਰੀ ਪੰਜਾਬ ਸਰਕਾਰ
Follow Us On

ਪੰਜਾਬ ਨਿਊਜ। ਸੰਗਰੂਰ ਵਿਖੇ ਪ੍ਰਦਰਸ਼ਨ ਦੌਰਾਨ ਪ੍ਰੀਤਮ ਸਿੰਘ ਦੇ ਇੱਕ ਕਿਸਾਨ ਦੀ ਮੌਤ ਹੋਣ ਨਾਲ ਪੰਜਾਬ ਦੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਤੇ ਉੱਧਰ ਪੰਜਾਬ ਸਰਕਾਰ (Punjab Govt) ਵੀ ਵਿਰੋਧੀਆਂ ਦੇ ਨਿਸ਼ਾਨਾ ਤੇ ਆ ਗਈ ਹੈ। ਸੁਖਬੀਰ ਬਾਦਲ ਨੇ ਤਾਂ ਟਵੀਟ ਕਰਕੇ ਸੀਐੱਮ ਤੇ ਕਤਲ ਦਾ ਪਰਚਾ ਦਰਜ ਕਰਵਾਉਣ ਤੱਕ ਦੀ ਮੰਗ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਮੌਤ ਨਾਲ ਪੰਜਾਬ ਦੇ ਸਾਰੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਹੈ।

ਉੱਧਰ ਬੀਜੇਪੀ ਨੇ ਵੀ ਸਰਕਾਰ ਤੇ ਕਿਸਾਨ ਦੀ ਮੌਤ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਪੰਜਾਬ ਬੀਜੇਪੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਮੀ ਅਤੇ ਉਸਦੀ ਤਾਨਾਸ਼ਾਹੀਆਂ ਦੀਆਂ ਸਾਰੀਆਂ ਹੱਦਾ ਪਾਰ ਹੋ ਗਈਆਂ ਹਨ ਉਨ੍ਹਂ ਨੇ ਕਿਸਾਨਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨਾਂ ਤੇ ਲਾਠੀਚਾਰ ਕਰਨ ਕਰਨ ਬਹੁਤ ਹੀ ਮੰਦਭਾਗ ਹੈ। ਬੀਜੇਪੀ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਿਸਾਨ ਹਿਤੈਸ਼ੀ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲੀ ਪੰਜਾਬ ਸਰਕਾਰ ਹੁਣ ਕਿਸਾਨਾਂ ਦੇ ਲਾਠੀਚਾਰ ਕਰ ਰਹੀ ਹੈ। ਉੱਧਰ ਬਾਜਵਾ ਨੇ ਵੀ ਸਰਕਾਰ ਨੂੰ ਲੰਮੇ ਹੱਥੀਂ ਲਿਆ।

ਸੁਖਬੀਰ ਬਾਦਲ ਨੇ ਟਵੀਟ ਚ ਇਹ ਕਿਹਾ

ਸੁਖਬੀਰ ਬਾਦਲ ਨੇ ਟਵੀਟ ਕਰਕੇ ਲਿਖਿਆ ਕਿ ਉਨ੍ਹਾਂ ਨੂੰ ਸੰਗਰੂਰ ਵਿਖੇ ਕਿਸਾਨ ਦੀ ਮੌਤ ਹੋਣ ਬਾਰੇ ਜਾਣਕਾਰੀ ਮਿਲੀ। ਜਿਸਦਾ ਉਨ੍ਹਾਂ ਨੂੰ ਬਹੁਤ ਅਫਸੋਸ ਹੈ। ਉਨ੍ਹਾਂ ਨੇ ਇਲਜ਼ਾਮ ਲਾਠੀਚਾਰ ਕਰਕੇ ਹੀ ਗਰੀਬ ਕਿਸਾਨ ਦੀ ਮੌਤ ਹੋਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸੀਐੱਮ ਮਾਨ ਤੇ 302 ਦਾ ਪਰਚਾ ਦਰਜ ਹੋਣਾ ਚਾਹੀਦਾ ਹੈ ਤੇ ਨਾਲ ਹੀ ਜਿਹੜੇ ਵੀ ਅਫਸਰਾਂ ਨੇ ਲਾਠੀਚਾਰ ਦਾ ਹੁਕਮ ਦਿੱਤਾ ਉਨ੍ਹਾਂ ਦੇ ਖਿਲਾਫ ਸੀ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਬੀਜੇਪੀ ਨੇ ਵੀ ਘੇਰੀ ਪੰਜਾਬ ਸਰਕਾਰ

ਸਰਕਾਰ ਨੇ ਕਿਸਾਨਾਂ ਨੂੰ ਮੁਆਵਜਾ ਨਹੀਂ ਦਿੱਤਾ-ਬਾਜਵਾ

ਉੱਧਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਸੰਗਰੂਰ ਵਿੱਚ ਕਿਸਾਨ ਦੀ ਮੌਤ ਤੇ ਅਫਸੋਸ ਜਤਾਇਆ ਤੇ ਨਾਲ ਹੀ ਪੰਜਾਬ ਸਰਕਾਰ ਨੂੰ ਕਿਸਾਨ ਦੀ ਮੌਤ ਜਾ ਜਿੰਮੇਵਾਰ ਦੱਸਿਆ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਤੋਂ ਬਾਅਦ ‘ਆਪ’ ਸਰਕਾਰ ਹਰੇਕ ਕਿਸਾਨ ਨੂੰ ਪੰਜ ਏਕੜ ਤੱਕ ਦੀ ਫਸਲ ਦੇ ਨੁਕਸਾਨ ਦੀ ਰਾਹਤ ਦੇਣ ਦੀ ਯੋਜਨਾ ਬਣਾ ਰਹੀ ਹੈ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਲੇ ਤੱਕ ਕਿਸਾਨਾਂ ਨੂੰ ਮੁਆਵਜਾ ਨਹੀਂ ਦਿੱਤਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਖੌਤੀ ਤਬਦੀਲੀ ਅਤੇ ਕਿਸਾਨ ਹਿਤੈਸ਼ੀ ਸਰਕਾਰ ਨੇ ਇੱਕ ਵਾਰ ਫਿਰ ਆਪਣੇ ਕਾਲੇ ਏਜੰਡੇ ਨੂੰ ਅੱਗੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਤਰ੍ਹਾਂ ਹੋਈ ਸੀ ਕਿਸਾਨ ਦੀ ਮੌਤ

ਸੰਗਰੂਰ ਵਿਖੇ ਪ੍ਰਦਰਸ਼ਨ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਲੱਤ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ‘ਚ ਮੁਢਲੀ ਸਹਾਇਤਾ ਦੇਣ ਮਗਰੋਂ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ ਸੀ, ਪਰ ਹਸਪਤਾਲ ਵਿੱਚ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ।

Exit mobile version