ਹਾਦਸਾ ਜਾਂ ਸਾਜਿਸ਼! ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਬਣੀਆਂ ਝੁੱਗੀਆਂ ਨੂੰ ਲੱਗੀ ਅੱਗ, ਪਿਛਲੇ ਸਾਲ ਵੀ ਵਾਪਰੀ ਸੀ ਘਟਨਾ
ਕਪੂਰਥਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਇੱਥੇ ਰੇਲ ਕੋਚ ਫੈਕਟਰੀ ਪਰਿਸਰ ਦੇ ਬਾਹਰ ਸੜਕ ਕਿਨਾਰੇ ਬਣੀਆਂ ਝੁੱਗੀਆਂ ਨੂੰ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਘ ਪਾਇਆ। ਪਿਛਲੇ ਸਾਲ ਵੀ ਇੱਥੇ ਹੀ ਝੁੱਗੀਆਂ ਨੂੰ ਅੱਗ ਲੱਗੀ ਸੀ। ਇਸ ਕਾਰਨ ਸਵਾਲ ਪੈਦਾ ਹੁੰਦਾ ਹੈ ਕਿ ਹੁਣ ਵੀ ਇਸ ਥਾਂ ਤੇ ਹੀ ਅੱਗ ਕਿਉਂ ਲੱਗੀ। ਇਹ ਕੋਈ ਹਾਦਸਾ ਹੈ ਜਾਂ ਸਾਜਿਸ਼ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ ਹਨ।
ਪੰਜਾਬ ਨਿਊਜ। ਪੰਜਾਬ ਦੇ ਕਪੂਰਥਲਾ (Kapurthala) ‘ਚ ਰੇਲ ਕੋਚ ਫੈਕਟਰੀ ਨੇੜੇ ਬਣੀਆਂ 100 ਦੇ ਕਰੀਬ ਝੁੱਗੀਆਂ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਤੇਜ਼ ਹੋਣ ਕਾਰਨ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਝੁੱਗੀਆਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਦੀ ਜਾਨ-ਮਾਲ ਬਚਾਈ। ਦੱਸ ਦੇਈਏ ਕਿ ਪਿਛਲੇ ਸਾਲ ਵੀ ਝੁੱਗੀਆਂ ਨੂੰ ਅੱਗ ਲੱਗ ਗਈ ਸੀ ਅਤੇ ਸਾਮਾਨ ਸੜ ਗਿਆ ਸੀ।
ਸੜਕੇ ਸੁਆਹ ਹੋਈਆਂ 100 ਝੁੱਗੀਆਂ
ਪਰਵਾਸੀ ਲੋਕਾਂ ਦੀਆਂ ਝੁੱਗੀਆਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਲੋਕ ਅਤੇ ਸਮਾਜ ਸੇਵੀ ਮੌਕੇ ਤੇ ਪੁੱਜੇ ਅਤੇ ਦੱਸਿਆ ਕਿ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ, ਹਾਲਾਂਕਿ ਲੋਕਾਂ ਦਾ ਸਮਾਨ ਬਾਹਰ ਕੱਢ ਲਿਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬਿ੍ਗੇਡ (Fire brigade) ਦੀ ਟੀਮ ਅਤੇ ਪੁਲਿਸ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਨੂੰ ਬਚਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਅਤੇ ਉਨ੍ਹਾਂ ਦਾ ਸਮਾਨ ਵੀ ਝੁੱਗੀਆਂ ‘ਚੋਂ ਬਾਹਰ ਕੱਢਿਆ।
ਕੋਈ ਜਾਨੀ ਨੁਕਸਾਨ ਨਹੀਂ ਹੋਇਆ
ਹਾਲਾਂਕਿ ਇਸ ਅੱਗ ਦੀ ਘਟਨਾ ਕਾਰਨ ਕਾਫੀ ਨੁਕਸਾਨ ਹੋਇਆ ਹੈ। ਪੁਲਿਸ ਪ੍ਰਸ਼ਾਸਨ ਦੇ ਯਤਨਾਂ ਸਦਕਾ ਲੋਕਾਂ ਦੀ ਜਾਨ-ਮਾਲ ਦੀ ਰਾਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇ ਕੇ ਮਦਦ ਕਰਨੀ ਚਾਹੀਦੀ ਹੈ।