NRI: ਬਨੂੜ ਦੀ ਕੁੜੀ ਦੀ ਕੈਨੇਡਾ ‘ਚ ਸੜਕ ‘ਚ ਮੌਤ, ਦੋ ਮਹੀਨੇ ਪਹਿਲਾਂ ਪੜ੍ਹਾਈ ਲਈ ਵਿਦੇਸ਼ ਗਈ ਸੀ ਕੋਮਲਪ੍ਰੀਤ

Updated On: 

27 May 2023 16:41 PM

ਕੋਮਲਪ੍ਰੀਤ ਕੌਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਘਰ ਵਿੱਚ ਸੋਗ ਦੀ ਲਹਿਰ ਫੈਲ ਗਈ। ਕੋਮਲਪ੍ਰੀਤ ਦੇ ਪਿਤਾ ਜੋਧਾ ਸਿੰਘ ਦੀ ਦੋ ਮਹੀਨੇ ਪਹਿਲਾਂ ਕੈਂਸਰ ਨਾਲ ਮੌਤ ਹੋ ਗਈ ਸੀ। ਉਸ ਤੋਂ ਬਾਅਦ ਕੋਮਲਪ੍ਰੀਤ ਅਤੇ ਉਸ ਦੇ ਭਰਾ ਦੀਦਾਰ ਸਿੰਘ ਨੂੰ ਉਨ੍ਹਾਂ ਦੀ ਮਾਂ ਨੇ ਚੰਗੇ ਭਵਿੱਖ ਲਈ ਕੈਨੇਡਾ ਭੇਜ ਦਿੱਤਾ।

NRI: ਬਨੂੜ ਦੀ ਕੁੜੀ ਦੀ ਕੈਨੇਡਾ ‘ਚ ਸੜਕ ‘ਚ ਮੌਤ, ਦੋ ਮਹੀਨੇ ਪਹਿਲਾਂ ਪੜ੍ਹਾਈ ਲਈ ਵਿਦੇਸ਼ ਗਈ ਸੀ ਕੋਮਲਪ੍ਰੀਤ

NRI: ਦੋ ਮਹੀਨੇ ਪਹਿਲਾਂ ਕੈਨੇਡਾ (Canada) ਗਈ ਬਨੂੜ ਦੀ ਲੜਕੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਬਨੂੜ ਦੇ ਵਾਰਡ ਨੰਬਰ 8 ਦੀ ਵਸਨੀਕ ਕੋਮਲਪ੍ਰੀਤ ਕੌਰ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਈ ਹੋਈ ਸੀ। ਕੋਮਲਪ੍ਰੀਤ ਕੌਰ ਭਾਰਤੀ ਸਮੇਂ ਅਨੁਸਾਰ ਸਵੇਰੇ 6.46 ਵਜੇ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਆਪਣੀਆਂ ਸਹੇਲੀਆਂ ਨਾਲ ਕੰਮ ‘ਤੇ ਜਾ ਰਹੀ ਸੀ ਕਿ ਰਸਤੇ ‘ਚ ਚਾਰ ਵਾਹਨਾਂ ਦੀ ਟੱਕਰ ਹੋ ਗਈ, ਜਿਸ ਵਿੱਚ ਉਸਦੀ ਮੌਤ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਟੱਕਰ ਨਾਲ ਕੋਮਲਪ੍ਰੀਤ ਦੀ ਕਾਰ ਦਾ ਦਰਵਾਜ਼ਾ ਖੁੱਲ੍ਹ ਗਿਆ ਅਤੇ ਉਹ ਸੜਕ ‘ਤੇ ਡਿੱਗ ਗਈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਰੈਂਪਟਨ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੋ ਮਹੀਨੇ ਪਹਿਲਾਂ ਪਿਤਾ ਦੀ ਹੋਈ ਸੀ ਮੌਤ

ਕੋਮਲਪ੍ਰੀਤ ਕੌਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਘਰ ਵਿੱਚ ਸੋਗ ਦੀ ਲਹਿਰ ਫੈਲ ਗਈ। ਕੋਮਲਪ੍ਰੀਤ ਦੇ ਪਿਤਾ ਜੋਧਾ ਸਿੰਘ ਦੀ ਦੋ ਮਹੀਨੇ ਪਹਿਲਾਂ ਕੈਂਸਰ (Cancer) ਨਾਲ ਮੌਤ ਹੋ ਗਈ ਸੀ। ਉਸ ਤੋਂ ਬਾਅਦ ਕੋਮਲਪ੍ਰੀਤ ਅਤੇ ਉਸ ਦੇ ਭਰਾ ਦੀਦਾਰ ਸਿੰਘ ਨੂੰ ਉਨ੍ਹਾਂ ਦੀ ਮਾਂ ਨੇ ਚੰਗੇ ਭਵਿੱਖ ਲਈ ਕੈਨੇਡਾ ਭੇਜ ਦਿੱਤਾ। ਧੀ ਦੀ ਮੌਤ ਨੇ ਪਤੀ ਦੀ ਮੌਤ ਕਾਰਨ ਸੋਗ ‘ਚ ਡੁੱਬੀ ਮਾਂ ‘ਚ ਸੋਗ ਦੀ ਲਹਿਰ ਪਾ ਦਿੱਤੀ ਹੈ।

ਬੇਟੀ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ

ਕੋਮਲਪ੍ਰੀਤ ਦੀ ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਦੀ ਬੇਟੀ ਦੀ ਮ੍ਰਿਤਕ ਦੇਹ ਨੂੰ ਘਰ ਲਿਆਉਣ ਲਈ ਪ੍ਰਬੰਧ ਕਰਨ ਤਾਂ ਜੋ ਉਹ ਆਪਣੀ ਧੀ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦਾ ਅੰਤਿਮ ਸੰਸਕਾਰ ਕਰ ਸਕਣ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us On

Published: 27 May 2023 16:36 PM

Related News