ਕੁੱਤਿਆਂ ਨੂੰ ਖਾਣਾ ਖੁਆ ਰਹੀ ਕੁੜੀ ਨੂੰ ਕੁਚਲਣ ਵਾਲਾ ਰਿਟਾਇਰਡ ਮੇਜਰ ਗ੍ਰਿਫਤਾਰ, ਸੀਸੀਟੀਵੀ ‘ਚ ਕੈਦ ਹੋਇਆ ਖੌਫਨਾਕ ਦ੍ਰਿਸ਼
ਚੰਡੀਗੜ੍ਹ ਤੋਂ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਜਿਸ ਵਿੱਚ ਇੱਕ 25 ਸਾਲਾ ਕੁੜੀ ਅਵਾਰਾ ਕੁੱਤਿਆਂ ਨੂੰ ਖਾਣਾ ਖਿਲਾ ਰਹੀ ਸੀ ਜਿੱਥੇ ਰੌਂਗ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਵਾਲੀ ਥਾਰ ਉੱਸ ਦੇ ਉੱਤੇ ਚੜ੍ਹ ਗਈ।
ਇਹ ਸੀ ਪੂਰਾ ਮਾਮਲਾ
ਚੰਡੀਗੜ੍ਹ ਤੋਂ ਇੱਕ ਦਰਦਨਾਕ ਸੜਕ ਹਾਦਸਾ ਸਾਹਮਣੇ ਆਇਆ ਜਿਸ ਵਿੱਚ ਇੱਕ 25 ਸਾਲਾ ਕੁੜੀ ਅਵਾਰਾ ਕੁੱਤਿਆਂ ਨੂੰ ਖਾਣਾ ਖਿਲਾ ਰਹੀ ਸੀ ਜਿੱਥੇ ਰੌਂਗ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਵਾਲੀ ਥਾਰ ਉੱਸ ਦੇ ਉੱਤੇ ਚੜ੍ਹ ਗਈ। ਇਸ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਘਟਨਾ ਸੀ. ਸੀ. ਟੀ . ਵੀ ਕੈਮਰਿਆਂ ਵਿੱਚ ਕੈਦ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਘਟਨਾ ਦੌਰਾਨ ਪੀੜਤ ਕੁੜੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। 25 ਸਾਲਾਂ ਤੇਜਸਵਿਤਾ ਕੌਸ਼ਲ ਉੱਸ ਸਮੇਂ ਸੜਕ ਕਿਨਾਰੇ ਅਵਾਰਾ ਕੁੱਤਿਆਂ ਨੂੰ ਖਾਣਾ ਖਿਲਾ ਰਹੀ ਸੀ। ਘਟਨਾ ਦੇ ਤੁਰੰਤ ਬਾਅਦ ਹੀ ਤੇਜਸਵਿਕਾ ਨੂੰ ਜੀ.ਐੱਮ.ਐੱਸ.ਐੱਚ 16 ਹਸਪਤਾਲ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕੁੜੀ ਦੇ ਸਿਰ ਦੇ ਦੋਵੇਂ ਪਾਸੇ ਟਾਂਕੇ ਲੱਗੇ ਹਨ। ਘਰਵਾਲਿਆਂ ਦੇ ਮੁਤਾਬਕ ਉਸ ਦੀ ਸਹਿਤ ਵਿੱਚ ਥੋੜਾ ਸੁਧਾਰ ਹੈ।ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤੇਜ਼ ਰਫ਼ਤਾਰ ਥਾਰ ਗਲਤ ਦਿਸ਼ਾ ਵਿੱਚ ਜਾ ਰਹੀ ਸੀ। ਪੁਲਿਸ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁੱਖ ਮੁਲਜ਼ਮ ਹਜੇ ਫਰਾਰ ਹੈ। ਕੁੜੀ ਦੀ ਹਾਲਾਤ ਖਤਰੇ ਤੋਂ ਬਾਹਰ ਹੈ। ਘਟਨਾ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 53 ਦੀ ਫਰਨੀਚਰ ਮਾਰਕੀਟ ਵਿੱਚ ਵਾਪਰੀ। ਘਟਨਾ ਦੀ ਸੀ. ਸੀ. ਟੀ . ਵੀ ਵੀਡੀਓ ਵਿੱਚ ਦੇਖਿਆ ਦਾ ਸਕਦਾ ਹੈ ਕਿ ਕਿਸ ਤਰ੍ਹਾਂ ਗਲਤ ਦਿਸ਼ਾ ਵਿੱਚ ਜਾ ਰਹੀ ਤੇਜ਼ ਰਫ਼ਤਾਰ ਥਾਰ ਲੜਕੀ ਤੇ ਚੜ੍ਹ ਗਈ ਜੋ ਉਸ ਸਮੇਂ ਅਵਾਰਾ ਕੁੱਤਿਆਂ ਨੂੰ ਖਾਣਾ ਖੁਆ ਰਹੀ ਹੈ। ਟੱਕਰ ਮਾਰ ਕੇ ਆਰੋਪੀ ਮੌਕੇ ਤੋਂ ਫਰਾਰ ਹੋ ਗਿਆ। ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
Follow Us
