ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੰਮ੍ਰਿਤਪਾਲ ਨੂੰ FIR ਦਰਜ ਹੋਣ ਤੋਂ ਬਾਅਦ ਕੀਤਾ ਗ੍ਰਿਫਤਾਰ, ਫੇਰ ਗੈਰ-ਕਾਨੂੰਨੀ ਕਿਵੇਂ ਹੋਈ ਗ੍ਰਿਫਤਾਰੀ ? HC ਨੇ ਪਟੀਸ਼ਨ ਕਰਤਾ ਨੂੰ ਪੁੱਛਿਆ ਸਵਾਲ

ਵਾਰਿਸ ਪੰਜਾਬ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਕੁੱਝ ਸਾਥੀਆਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦਲੀਲ ਕੀਤੀ ਹੈ ਉਨਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਗ੍ਰਿਫਤਾਰ ਕੀਤਾ ਹੈ। ਤੇ ਇਸ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਹਾਈਕੋਟਰ ਨੇ ਪਟੀਸ਼ਨ ਕਰਤਾ ਨੂੰ ਸਵਾਲ ਕੀਤਾ ਕਿ ਐੱਫਆਈਆਰ ਹੋਣ ਤੋਂ ਬਾਅਦ ਸਾਰਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਫੇਰ ਇਹ ਗ੍ਰਿਫਤਾਰੀ ਗੈਰ-ਕਾਨੂੰਨੀ ਕਿਵੇਂ ਹੋ ਸਕਦੀ ਹੈ।

ਅੰਮ੍ਰਿਤਪਾਲ ਨੂੰ FIR ਦਰਜ ਹੋਣ ਤੋਂ ਬਾਅਦ ਕੀਤਾ ਗ੍ਰਿਫਤਾਰ, ਫੇਰ ਗੈਰ-ਕਾਨੂੰਨੀ ਕਿਵੇਂ ਹੋਈ ਗ੍ਰਿਫਤਾਰੀ ? HC ਨੇ ਪਟੀਸ਼ਨ ਕਰਤਾ ਨੂੰ ਪੁੱਛਿਆ ਸਵਾਲ
Follow Us
tv9-punjabi
| Updated On: 12 Aug 2023 23:56 PM

ਪੰਜਾਬ ਨਿਉਜ। ਅੰਮ੍ਰਿਤਪਾਲ ਸਿੰਘ, ਗੁਰਮੀਤ ਬੁੱਕਣਵਾਲਾ, ਕੁਲਵੰਤ ਰਾਉਕੇ, ਭਗਵੰਤ ਉਰਫ ਬਾਜੇਕੇ ਅਤੇ ਬਸੰਤ ਸਿੰਘ ਨੇ ਆਪਣੀ ਗਿਫਤਾਰੀ ਨੂੰ ਗੈਰ-ਕਾਨੂੰਨੀ ਦੱਸਣ ਲਈ ਪੰਜਾਬ ਹਰਿਆਣਾ ਹਾਈਕੋਰਟ (Punjab (Haryana High Court) ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸਤੇ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਇਹ ਪੀਟਸ਼ਨ ਦਾਇਰ ਕਰਨ ਵਾਲੇ ਨੂੰ ਪੁੱਛਿਆ ਕਿ ਜਦੋਂ ਐਫਆਈਆਰ ਤੋਂ ਬਾਅਦ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤਾਂ ਫਿਰ ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਨੂੰ ਕਿਵੇਂ ਜਾਇਜ਼ ਮੰਨਿਆ ਜਾ ਸਕਦਾ ਹੈ।

ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਸ ਦੇ ਸਾਥੀਆਂ ਨੇ ਦਲੀਲ ਦਿੱਤੀ ਕਿ ਉਹ ਇਸ ਕੇਸ ਵਿੱਚ ਸ਼ਾਮਲ ਨਹੀਂ ਸੀ। ਅਜਿਹੇ ‘ਚ ਪੁਲਿਸ ਦੀ ਕਾਰਵਾਈ ਅਤੇ ਪਟੀਸ਼ਨਕਰਤਾਵਾਂ ਨੂੰ ਗ੍ਰਿਫਤਾਰ ਕਰਨਾ ਗਲਤ ਹੈ। ਆਪਣੀ ਪਟੀਸ਼ਨ ਵਿੱਚ ਉਸ ਨੇ ਆਪਣੇ ਖ਼ਿਲਾਫ਼ ਚੱਲ ਰਹੀ ਕਾਰਵਾਈ ਨੂੰ ਰੱਦ ਕਰਨ ਅਤੇ ਪਟੀਸ਼ਨਰਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਮੋਗਾ ਤੋਂ ਕੀਤਾ ਸੀ ਅੰਮ੍ਰਿਤਪਾਲ ਨੂੰ ਗ੍ਰਿਫਤਾਰ

23 ਅਪ੍ਰੈਲ 2023 ਨੂੰ ਪੰਜਾਬ ਪੁਲਿਸ (Punjab Police) ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਹਿਰਾਸਤ ਵਿੱਚ ਲਿਆ। ਅੰਮ੍ਰਿਤਪਾਲ ਸਿੰਘ ਨੇ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਵਿੱਚ ਆਤਮ ਸਮਰਪਣ ਕੀਤਾ। ਗ੍ਰਿਫਤਾਰੀ ਤੋਂ ਪਹਿਲਾਂ ਪਿੰਡ ਰੋਡੇ ਵਿੱਚ ਬੋਲਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ-ਇਹ ਜਰਨੈਲ ਸਿੰਘ ਭਿੰਡਰਾਂਵਾਲੀਆ ਦਾ ਜਨਮ ਸਥਾਨ ਹੈ। ਅਸੀਂ ਉਸ ਸਥਾਨ ਤੇ ਆਪਣਾ ਕੰਮ ਵਧਾ ਰਹੇ ਹਾਂ ਅਤੇ ਅਸੀਂ ਇੱਕ ਮਹੱਤਵਪੂਰਣ ਪੁਆਇੰਟ ‘ਤੇ ਖੜੇ ਹਾਂ। ਪਿਛਲੇ ਇੱਕ ਮਹੀਨੇ ਤੋਂ ਜੋ ਹੋ ਰਿਹਾ ਹੈ, ਸਭ ਨੇ ਦੇਖਿਆ ਹੈ। ਜੇਕਰ ਇਹ ਸਿਰਫ ਗ੍ਰਿਫਤਾਰੀ ਦੀ ਗੱਲ ਹੁੰਦੀ ਤਾਂ ਉਹ ਗ੍ਰਿਫਤਾਰੀ ਤੋਂ ਨਹੀਂ ਡਰਦੇ। ਅਸੀਂ ਸਹਿਯੋਗ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਦੁਨੀਆ ਦੀ ਅਦਾਲਤ ਵਿੱਚ ਦੋਸ਼ੀ ਸਾਬਤ ਹੋ ਸਕਦੇ ਹਾਂ।

ਗੁਰੂ ਦੇ ਦਰਬਾਰ ਵਿਚ ਨਹੀਂ। ਇਕ ਮਹੀਨੇ ਬਾਅਦ ਫੈਸਲਾ ਕੀਤਾ, ਅਸੀਂ ਇਸ ਧਰਤੀ ‘ਤੇ ਲੜੇ ਹਾਂ ਅਤੇ ਲੜਾਂਗੇ। ਝੂਠੇ ਕੇਸ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਗ੍ਰਿਫਤਾਰੀ ਅੰਤ ਨਹੀਂ ਸਗੋਂ ਸ਼ੁਰੂਆਤ ਹੈ।

ਨੌਜਵਾਨ ਦੀ ਕੀਤੀ ਬੁਰੀ ਤਰ੍ਹਾਂ ਕੁੱਟਮਾਰ

ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਚ ਅੰਮ੍ਰਿਤਪਾਲ, ਉਸ ਦੇ ਸਾਥੀ ਤੂਫਾਨ ਸਿੰਘ ਸਮੇਤ ਕੁੱਲ 30 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਅੰਮ੍ਰਿਤਪਾਲ ਖਿਲਾਫ ਟਿੱਪਣੀ ਕਰਨ ਵਾਲੇ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ।

15 ਫਰਵਰੀ ਨੂੰ ਬਰਿੰਦਰ ਸਿੰਘ ਨੂੰ ਕੀਤਾ ਗਿਆ ਸੀ ਅਗਵਾ

ਦਰਅਸਲ 15 ਫਰਵਰੀ ਦੀ ਰਾਤ ਨੂੰ ਅਜਨਾਲਾ ਪਹੁੰਚੇ ਚਮਕੌਰ ਸਾਹਿਬ ਦੇ ਬਰਿੰਦਰ ਸਿੰਘ ਨੂੰ ਕੁਝ ਲੋਕਾਂ ਨੇ ਅਗਵਾ ਕਰ ਲਿਆ ਸੀ। ਬਰਿੰਦਰ ਸਿੰਘ ‘ਤੇ ਜੰਡਿਆਲਾ ਗੁਰੂ (ਜਿੱਥੇ ਅੰਮ੍ਰਿਤਪਾਲ ਵੀ ਮੌਜੂਦ ਸੀ) ਨੇੜੇ ਮੋਟਰ ‘ਤੇ ਹਮਲਾ ਕੀਤਾ ਗਿਆ। ਜਿਸ ਦੀ ਸ਼ਿਕਾਇਤ ‘ਤੇ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਪੁਲੀਸ ਨੇ ਤੂਫਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਨਾਲ ਅੰਮ੍ਰਿਤਪਾਲ ਗੁੱਸੇ ‘ਚ ਆ ਗਿਆ ਅਤੇ ਉਸ ਨੇ ਅਜਨਾਲਾ ਥਾਣੇ ਦੇ ਬਾਹਰ ਧਰਨਾ ਦਿੰਦੇ ਹੋਏ ਗ੍ਰਿਫਤਾਰੀ ਦਾ ਐਲਾਨ ਕਰ ਦਿੱਤਾ। ਐਸਪੀ ਹਰਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਹਮਲਾਵਰ ਆਪਣੇ ਨਾਲ ਤਲਵਾਰਾਂ ਅਤੇ ਬੰਦੂਕਾਂ ਲੈ ਕੇ ਆਏ ਸਨ। ਉਨ੍ਹਾਂ ਕੋਲ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਬੀੜ ਵੀ ਸੀ। ਅਜਿਹੀ ਹਾਲਤ ਵਿੱਚ ਸਿਪਾਹੀ ਪਿੱਛੇ ਹਟ ਗਏ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ
ਭਾਰਤ-ਜਰਮਨ ਭਾਈਵਾਲੀ ਵਿੱਚ ਜੁੜ ਰਿਹਾ ਇੱਕ ਨਵਾਂ ਅਧਿਆਏ... News9 Global Summit ਵਿੱਚ ਬੋਲੇ ਪ੍ਰਧਾਨ ਮੰਤਰੀ ਮੋਦੀ...
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼
ਚੀਨ ਨੂੰ ਪਿੱਛੇ ਛੱਡ ਭਾਰਤ ਬਣ ਸਕਦਾ ਹੈ ਦੁਨੀਆ ਦੀ ਨਵੀਂ ਫੈਕਟਰੀ... News9 ਗਲੋਬਲ ਸਮਿਟ 'ਚ ਬੋਲੇ ਦੁਨੀਆਂ ਦੇ 5 ਦਿੱਗਜ਼...
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ
Developed vs Developing: ਦਿ ਗ੍ਰੀਨ ਡਾਈਲੇਮਾ 'ਤੇ ਨਿਊਜ਼9 ਗਲੋਬਲ ਸਮਿਟ 'ਤੇ ਵੈਟਰਨਜ਼ ਨੇ ਆਪਣੇ ਵਿਚਾਰ ਪ੍ਰਗਟ ਕੀਤੇ...
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ
ਦੁਨੀਆ ਨੂੰ ਜੋੜਨ ਦਾ ਕੰਮ ਕਰਦੀਆਂ ਹਨ ਖੇਡਾਂ... ਨਿਊਜ਼9 ਗਲੋਬਲ ਸਮਿਟ 'ਚ ਬੋਲੇ ਸਟੀਫਨ ਹਿਲਡੇਬ੍ਰਾਂਟ...
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ
ਭਾਰਤੀ ਨੌਜਵਾਨਾਂ ਦਾ Consumer Behaviour ਜਰਮਨੀ ਨਾਲੋਂ ਕਿੰਨਾ ਵੱਖਰਾ ਹੈ? Ulrich Heppe ਨੇ ਦਿੱਤਾ ਜਵਾਬ...
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ...
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ...
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ...