AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਨਸਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ ਤਿੰਨ ਬੱਚਿਆਂ ਨੂੰ ਮਾਰ ਕੇ ਆਪ ਵੀ ਕੀਤੀ ਖੁਦਕੁਸ਼ੀ

Punjab Crime : ਮਾਨਸਾ ਵਿੱਚ ਵੀਰਵਾਰ ਨੂੰ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਨੂੰ ਮਾਰ ਦਿੱਤਾ ਅਤੇ ਫਿਰ ਆਪ ਵੀ ਖੁਦਕੁਸ਼ੀ ਕਰ ਲਈ। ਪੁਲਿਸ ਅਨੁਸਾਰ, ਔਰਤ ਦੇ ਪਤੀ ਦੀ ਚਾਰ ਸਾਲ ਪਹਿਲਾਂ ਮੌਤ ਹੋ ਗਈ ਸੀ। ਉਹ ਆਪਣੀ ਸੱਸ ਅਤੇ ਤਿੰਨ ਬੱਚਿਆਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ।

ਮਾਨਸਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ ਤਿੰਨ ਬੱਚਿਆਂ ਨੂੰ ਮਾਰ ਕੇ ਆਪ ਵੀ ਕੀਤੀ ਖੁਦਕੁਸ਼ੀ
ਮਾਨਸਾ ‘ਚ ਮਾਂ ਸਮੇਤ ਚਾਰ ਦੀ ਮੌਤ Photo Credit : CHATgpt
bhupinder-singh-mansa
| Updated On: 03 Jul 2026 10:38 AM IST
Share

ਮਾਨਸਾ ਵਿੱਚ ਵੀਰਵਾਰ ਨੂੰ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਨੂੰ ਮਾਰ ਦਿੱਤਾ ਅਤੇ ਫਿਰ ਆਪ ਵੀ ਖੁਦਕੁਸ਼ੀ ਕਰ ਲਈ। ਪੁਲਿਸ ਅਨੁਸਾਰ, ਔਰਤ ਦੇ ਪਤੀ ਦੀ ਚਾਰ ਸਾਲ ਪਹਿਲਾਂ ਮੌਤ ਹੋ ਗਈ ਸੀ। ਉਹ ਆਪਣੀ ਸੱਸ ਅਤੇ ਤਿੰਨ ਬੱਚਿਆਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ।ਸੂਚਨਾ ਮਿਲਣ ‘ਤੇ ਸਿਟੀ-2 ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸਿਟੀ-2 ਥਾਣੇ ਦੇ ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ ਨੇ ਪਹਿਲਾਂ ਆਪਣੀ ਅੱਠ ਸਾਲ ਦੀ ਧੀ, ਚਾਰ ਸਾਲ ਦੀ ਧੀ ਅਤੇ ਡੇਢ ਸਾਲ ਦੇ ਪੁੱਤਰ ਨੂੰ ਜ਼ਹਿਰ ਦਿੱਤਾ ਅਤੇ ਫਿਰ ਉਨ੍ਹਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਇਸ ਤੋਂ ਬਾਅਦ ਉਸ ਨੇ ਆਪਣੇ ਕਮਰੇ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਲਿਆ। ਔਰਤ ਨੇ ਇਹ ਕਦਮ ਕਿਉ ਚੁੱਕਿਆ ਹੈ ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਹ ਘਟਨਾ ਸ਼ਹਿਰ ਦੇ ਵਾਰਡ ਨੰਬਰ 3 ਵਿੱਚ ਵਾਪਰੀ।

ਮਾਂ ਅਤੇ ਤਿੰਨ ਬੱਚਿਆਂ ਦੀ ਹੋਈ ਪਛਾਣ

ਮ੍ਰਿਤਕਾਂ ਦੀ ਪਛਾਣ 36 ਸਾਲਾ ਸੰਦੀਪ ਕੌਰ, ਉਸ ਦੀ 13 ਸਾਲਾ ਧੀ ਮੋਟੋ ਕੌਰ, ਉਸ ਦੀ 8 ਸਾਲਾ ਧੀ ਕਾਲੂ ਅਤੇ ਉਸਦੇ ਪੁੱਤਰ ਵਿਸ਼ਵਾਸ ਵਜੋਂ ਹੋਈ ਹੈ। ਪੁਲਿਸ ਨੇ ਚਾਰਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜਾਂਚ ਜਾਰੀ ਹੈ।

ਡਾਕਟਰਾਂ ਨੇ ਚਾਰਾਂ ਨੂੰ ਕੀਤਾ ਮ੍ਰਿਤਕ ਘੋਸ਼ਿਤ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਸਿਟੀ-2 ਥਾਣੇ ਦੀ ਪੁਲਿਸ ਨੇ ਇਨ੍ਹਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਸਿਵਲ ਹਸਪਤਾਲ ਲੈ ਗਈ। ਸਿਵਲ ਹਸਪਤਾਲ ਦੇ ਡਾਕਟਰ ਸਾਤਵਿਕ ਜਿੰਦਲ ਨੇ ਦੱਸਿਆ ਕਿ ਉਨ੍ਹਾਂ ਕੋਲ ਪਹੁੰਚਦੇ ਹੀ ਤਿੰਨ ਬੱਚਿਆਂ ਸਮੇਤ ਮਾਂ ਦੀ ਮੌਤ ਹੋ ਗਈ ਸੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...