ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ ਦੇ ਸੀਆਈਏ ਸਟਾਫ਼ ‘ਚ ਤੈਨਾਤ ਪੁਲਿਸ ਮੁਲਾਜ਼ਮ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ ਦੇ ਰਹਿਣ ਵਾਲੇ ਪੁਲਿਸ ਕਾਂਸਟੇਬਲ ਪਰਮਿੰਦਰ ਸਿੰਘ 'ਤੇ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਪਿਤਾ ਦੀ ਮੌਤ ਤੋਂ ਬਾਅਦ ਪਰਮਿੰਦਰ ਸਿੰਘ ਨੂੰ ਪੁਲਿਸ ਦੀ ਨੌਕਰੀ ਮਿਲੀ ਸੀ ।

ਜਲੰਧਰ ਦੇ ਸੀਆਈਏ ਸਟਾਫ਼ 'ਚ ਤੈਨਾਤ ਪੁਲਿਸ ਮੁਲਾਜ਼ਮ ਦੀ ਇਲਾਜ ਦੌਰਾਨ ਹੋਈ ਮੌਤ
Follow Us
davinder-kumar-jalandhar
| Published: 22 Jan 2023 15:42 PM IST
ਬੀਤੇ 3 ਮਹੀਨੇ ਪਹਿਲਾਂ ਜਲੰਧਰ ਦੇ ਸੀਆਈਏ ਸਟਾਫ਼ ‘ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ‘ਤੇ ਕੁਝ ਨੌਜਵਾਨਾਂ ਵਲੋਂ ਸੜਕ ‘ਤੇ ਸਿਰ ‘ਤੇ ਬੇਸਬਾਲ ਬੈਟ ਤੇ ਤੇਜ਼ਧਾਰ ਹਥਿਆਰ ਮਾਰਕੇ ਹਮਲਾ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ,ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦੇਈਏ ਕਿ ਕਪੂਰਥਲਾ ਦੇ ਰਹਿਣ ਵਾਲੇ ਪੁਲਿਸ ਕਾਂਸਟੇਬਲ ਪਰਮਿੰਦਰ ਸਿੰਘ ‘ਤੇ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਪਿਤਾ ਦੀ ਮੌਤ ਤੋਂ ਬਾਅਦ ਪਰਮਿੰਦਰ ਸਿੰਘ ਨੂੰ ਪੁਲਿਸ ਦੀ ਨੌਕਰੀ ਮਿਲੀ ਸੀ । ਨੌਜਵਾਨ ਪੁਲਿਸ ਮੁਲਾਜ਼ਮ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਕਪੂਰਥਲਾ ਵਿਖੇ ਹੋਵੇਗਾ। ਪੰਜਾਬ ਦੇ ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ ‘ਚ 3 ਮਹੀਨੇ ਪਹਿਲਾਂ 15 ਅਕਤੂਬਰ ਨੂੰ ਹਮਲਾਵਰਾਂ ਨੇ ਸੀ.ਆਈ.ਏ ਸਟਾਫ ਦੇ ਪੁਲਸ ਮੁਲਾਜ਼ਮਾਂ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਥਾਣਾ ਸਦਰ ਦੀ ਪੁਲੀਸ ਨੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਨ੍ਹਾਂ ਵਿਚ ਇਕ ਔਰਤ ਦਾ ਨਾਂ ਵੀ ਸੀ। ਇਸ ਦੌਰਾਨ ਪਰਮਿੰਦਰ ਸਿੰਘ ਤੇ ਹੋਏ ਹਮਲੇ ਵਿੱਚ ਇੱਕ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਜਿਸਦਾ ਇਲਾਜ ਜਲੰਧਰ ਦੇ ਐਨਐਚਐਸ ਹਸਪਤਾਲ ਵਿੱਚ ਚੱਲ ਰਿਹਾ ਸੀ।

ਹਮਲੇ ਦੀ ਵੀਡੀਓ ਹੋਈ ਸੀ ਵਾਇਰਲ

ਦਰਅਸਲ, ਉਸ ਹਮਲੇ ਵਿੱਚ ਹਮਲਾਵਰਾਂ ਵੱਲੋਂ ਪਰਮਿੰਦਰ ਸਿੰਘ ਦੇ ਸਿਰ ਵਿੱਚ ਰਾਡ ਤੇ ਡੰਡੇ ਨਾਲ ਕਈ ਵਾਰ ਕੀਤੇ ਗਏ ਸਨ। ਇਸ ਹਮਲੇ ਦੀ ਵੀਡੀਓ ਵੀ ਉਸ ਦੌਰਾਨ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਡੀਐਸਪੀ ਸਬ ਡਵੀਜ਼ਨ ਮਨਿੰਦਰਪਾਲ ਸਿੰਘ ਨੇ ਵੀਡੀਓ ਦੇ ਆਧਾਰ ਤੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਕੀਤੀ। ਦੱਸ ਦੇਈਏ ਕਿ ਮ੍ਰਿਤਕ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਨੂੰ ਪੁਲਿਸ ਦੀ ਨੌਕਰੀ ਮਿਲ ਗਈ ਸੀ ਪਰ ਅੱਜ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਪੁਲਿਸ ਮੁਲਾਜ਼ਮ ਦਾ ਅੰਤਿਮ ਸੰਸਕਾਰ ਕਪੂਰਥਲਾ ਵਿੱਚ ਕੀਤਾ ਜਾਵੇਗਾ।

ਇਹ ਸੀ ਮਾਮਲਾ

ਦੱਸ ਦੇਈਏ ਕਿ 15 ਅਕਤੂਬਰ ਦਿਨ ਸ਼ਨੀਵਾਰ ਨੂੰ ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ ‘ਚ ਕਾਰ ਨੂੰ ਓਵਰਟੇਕ ਕਰਨ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਬੇਸਬਾਲ ਬੈਟ ਅਤੇ ਤੇਜ਼ਧਾਰ ਹਥਿਆਰਾਂ ਨਾਲ ਪੁਲਿਸ ਮੁਲਾਜ਼ਮਾਂ ‘ਤੇ ਹੋਏ ਜਾਨਲੇਵਾ ਹਮਲੇ ‘ਚ 2 ਪੁਲਸ ਕਰਮਚਾਰੀਆਂ ਸਮੇਤ 3 ਲੋਕ ਜ਼ਖਮੀ ਹੋ ਗਏ ਸਨ। ਜਿਸ ਦੀ ਵੀਡੀਓ ਵੀ ਵਾਇਰਲ ਹੋਈ ਹੈ। ਉਧਰ, ਪੁਲਿਸ ਮੁਲਾਜ਼ਮ ਪਰਮਿੰਦਰ ਸਿੰਘ ਅਤੇ ਇੱਕ ਰਾਹਗੀਰ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ, ਜਿਨ੍ਹਾਂ ਵਿੱਚੋ ਪੁਲਿਸ ਮੁਲਾਜ਼ਮ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।

ਆਰੋਪਿਆ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ

ਦੂਜੇ ਪਾਸੇ ਸਿਵਲ ਹਸਪਤਾਲ ਕਪੂਰਥਲਾ ਵਿੱਚ ਜ਼ੇਰੇ ਇਲਾਜ ਥਾਣਾ ਕੋਤਵਾਲੀ ਦੇ ਹੌਲਦਾਰ ਨਵਦੀਪ ਸਿੰਘ ਦੇ ਬਿਆਨਾਂ ਤੇ ਥਾਣਾ ਸਦਰ ਵਿੱਚ ਇੱਕ ਔਰਤ ਸਮੇਤ 8 ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦਰਜ ਕੀਤੇ ਗਏ ਕੇਸ ਵਿੱਚ ਮੁਲਜ਼ਮ ਵਿਨੈ ਕੁਮਾਰ, ਮਨੀ, ਅਕਵਿੰਦਰ ਕੌਰ ਵਾਸੀ ਪਿੰਡ ਕੱਦੂ ਪੁਰ, ਕਾਲੂ, ਪਵਨਦੀਪ, ਜਰਨੈਲ ਸਿੰਘ, ਅਜੇ ਅਤੇ ਵਿਸ਼ਾਲ ਵਾਸੀ ਤਲਵੰਡੀ ਮਹਿਮਾ ਸ਼ਾਮਲ ਸਨ। ਪੁਲੀਸ ਅਨੁਸਾਰ ਫਿਲਹਾਲ ਜਰਨੈਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ।

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...