ਜਲੰਧਰ ਦੇ ਸੀਆਈਏ ਸਟਾਫ਼ ‘ਚ ਤੈਨਾਤ ਪੁਲਿਸ ਮੁਲਾਜ਼ਮ ਦੀ ਇਲਾਜ ਦੌਰਾਨ ਹੋਈ ਮੌਤ
ਕਪੂਰਥਲਾ ਦੇ ਰਹਿਣ ਵਾਲੇ ਪੁਲਿਸ ਕਾਂਸਟੇਬਲ ਪਰਮਿੰਦਰ ਸਿੰਘ 'ਤੇ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਪਿਤਾ ਦੀ ਮੌਤ ਤੋਂ ਬਾਅਦ ਪਰਮਿੰਦਰ ਸਿੰਘ ਨੂੰ ਪੁਲਿਸ ਦੀ ਨੌਕਰੀ ਮਿਲੀ ਸੀ ।
ਹਮਲੇ ਦੀ ਵੀਡੀਓ ਹੋਈ ਸੀ ਵਾਇਰਲ
ਦਰਅਸਲ, ਉਸ ਹਮਲੇ ਵਿੱਚ ਹਮਲਾਵਰਾਂ ਵੱਲੋਂ ਪਰਮਿੰਦਰ ਸਿੰਘ ਦੇ ਸਿਰ ਵਿੱਚ ਰਾਡ ਤੇ ਡੰਡੇ ਨਾਲ ਕਈ ਵਾਰ ਕੀਤੇ ਗਏ ਸਨ। ਇਸ ਹਮਲੇ ਦੀ ਵੀਡੀਓ ਵੀ ਉਸ ਦੌਰਾਨ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਡੀਐਸਪੀ ਸਬ ਡਵੀਜ਼ਨ ਮਨਿੰਦਰਪਾਲ ਸਿੰਘ ਨੇ ਵੀਡੀਓ ਦੇ ਆਧਾਰ ਤੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਕੀਤੀ। ਦੱਸ ਦੇਈਏ ਕਿ ਮ੍ਰਿਤਕ ਦੇ ਪਿਤਾ ਦੀ ਮੌਤ ਤੋਂ ਬਾਅਦ ਉਸ ਨੂੰ ਪੁਲਿਸ ਦੀ ਨੌਕਰੀ ਮਿਲ ਗਈ ਸੀ ਪਰ ਅੱਜ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਪੁਲਿਸ ਮੁਲਾਜ਼ਮ ਦਾ ਅੰਤਿਮ ਸੰਸਕਾਰ ਕਪੂਰਥਲਾ ਵਿੱਚ ਕੀਤਾ ਜਾਵੇਗਾ।ਇਹ ਸੀ ਮਾਮਲਾ
ਦੱਸ ਦੇਈਏ ਕਿ 15 ਅਕਤੂਬਰ ਦਿਨ ਸ਼ਨੀਵਾਰ ਨੂੰ ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ ‘ਚ ਕਾਰ ਨੂੰ ਓਵਰਟੇਕ ਕਰਨ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਬੇਸਬਾਲ ਬੈਟ ਅਤੇ ਤੇਜ਼ਧਾਰ ਹਥਿਆਰਾਂ ਨਾਲ ਪੁਲਿਸ ਮੁਲਾਜ਼ਮਾਂ ‘ਤੇ ਹੋਏ ਜਾਨਲੇਵਾ ਹਮਲੇ ‘ਚ 2 ਪੁਲਸ ਕਰਮਚਾਰੀਆਂ ਸਮੇਤ 3 ਲੋਕ ਜ਼ਖਮੀ ਹੋ ਗਏ ਸਨ। ਜਿਸ ਦੀ ਵੀਡੀਓ ਵੀ ਵਾਇਰਲ ਹੋਈ ਹੈ। ਉਧਰ, ਪੁਲਿਸ ਮੁਲਾਜ਼ਮ ਪਰਮਿੰਦਰ ਸਿੰਘ ਅਤੇ ਇੱਕ ਰਾਹਗੀਰ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ, ਜਿਨ੍ਹਾਂ ਵਿੱਚੋ ਪੁਲਿਸ ਮੁਲਾਜ਼ਮ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।ਆਰੋਪਿਆ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ
ਦੂਜੇ ਪਾਸੇ ਸਿਵਲ ਹਸਪਤਾਲ ਕਪੂਰਥਲਾ ਵਿੱਚ ਜ਼ੇਰੇ ਇਲਾਜ ਥਾਣਾ ਕੋਤਵਾਲੀ ਦੇ ਹੌਲਦਾਰ ਨਵਦੀਪ ਸਿੰਘ ਦੇ ਬਿਆਨਾਂ ਤੇ ਥਾਣਾ ਸਦਰ ਵਿੱਚ ਇੱਕ ਔਰਤ ਸਮੇਤ 8 ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦਰਜ ਕੀਤੇ ਗਏ ਕੇਸ ਵਿੱਚ ਮੁਲਜ਼ਮ ਵਿਨੈ ਕੁਮਾਰ, ਮਨੀ, ਅਕਵਿੰਦਰ ਕੌਰ ਵਾਸੀ ਪਿੰਡ ਕੱਦੂ ਪੁਰ, ਕਾਲੂ, ਪਵਨਦੀਪ, ਜਰਨੈਲ ਸਿੰਘ, ਅਜੇ ਅਤੇ ਵਿਸ਼ਾਲ ਵਾਸੀ ਤਲਵੰਡੀ ਮਹਿਮਾ ਸ਼ਾਮਲ ਸਨ। ਪੁਲੀਸ ਅਨੁਸਾਰ ਫਿਲਹਾਲ ਜਰਨੈਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ।
Follow Us
