ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿੱਚ ਗੱਡੀ ਵਿਚੋਂ ਮਿਲੀ ASI ਦੀ ਲਾਸ਼ ਕੋਲ ਮਿਲੀ ਪਈ ਸਰਵਿਸ ਰਿਵਾਲਵਰ
ਤਕ ਦਾ ਪਿਸਤੌਲ ਵੀ ਉਸ ਦੀ ਬੁੱਕਲ ਵਿਚ ਹੀ ਪਿਆ ਸੀ। ਮੌਤ ਦੇ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗਾ ਪਰ ਸਥਾਨਕ ਲੋਕ ਖੁਦਕੁਸ਼ੀ ਦਾ ਮਾਮਲਾ ਦਸ ਰਹੇ ਹਨ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਰ ਵਿੱਚੋਂ ਮਿਲੀ ਦੇਹ
ਏ ਐਸ ਆਈ ਚਰਨਜੀਤ ਸਿੰਘ ਵਾਸੀ ਫਰੀਦਕੋਟ ਦੀ ਲਾਸ਼ ਆਪਣੀ ਹੀ ਕਾਰ ਵਿੱਚ ਮ੍ਰਿਤਕ ਹਾਲਤ ਵਿੱਚ ਪਾਈ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਫਰੀਦਕੋਟ ਦਾ ਰਹਿਣ ਵਾਲਾ ਹੈ ਜੋ ਮੋਗਾ ਵਿਖੇ ਤੈਨਾਤ ਸੀ ਅਤੇ ਉਸਦੀ ਸਰਵਿਸ ਰਿਵਾਲਵਰ ਵੀ ਉਸਦੇ ਨਜਦੀਕ ਪਈ ਪਾਈ ਗਈ ਹੈ। ਅਤੇ ਜੋ ਤਸਵੀਰ ਸਾਹਮਣੇ ਆਈ ਹੈ। ਉਸ ਵਿੱਚ ਮੁਲਾਜ਼ਮ ਦੇ ਗਰਦਨ ਵਿੱਚ ਗੋਲੀ ਲੱਗੀ ਦਾ ਨਿਸ਼ਾਨ ਨਜਰ ਆ ਰਿਹਾ ਹੈ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ
ਡੀਐਸਪੀ ਡੀ ਫਤਹਿ ਸਿੰਘ ਬਰਾੜ ਨੇ ਦੱਸਿਆ ਕਿ ਚਰਨਜੀਤ ਸਿੰਘ ਦੀ ਲਾਸ਼ ਨੂੰ ਲੈਕੇ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਸਾਹਮਣੇ ਆਵੇਗਾ ਉਸਦੇ ਤਹਿਤ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਮੁਲਾਜ਼ਮ ਦੀ ਲਾਸ਼ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਜਿਥੇ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ। ਅਤੇ ਜਾਂਚ ਕੀਤੀ ਜਾ ਰਹੀ ਹੈ।
Follow Us
