AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਠਿੰਡਾ ‘ਚ ਪ੍ਰਾਈਵੇਟ ਡਾਕਟਰ ਦੁਆਰਾ ਤਿਆਰ ਕੀਤੀ ਗਈ ਸਰਜਰੀ ਰੋਬਟ ਮਸ਼ੀਨ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਘੁੰਡ ਚੁਕਾਈ

ਕੈਬਨਿਟ ਮੰਤਰੀ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਰੋਬਟ ਮਸ਼ੀਨ ਦੇ ਨਾਲ ਬਠਿੰਡਾ ਦਾ ਨਾਮ ਰੌਸ਼ਨ ਹੋਵੇਗਾ. ਇਹ ਡਾਕਟਰ ਵੱਲੋਂ ਕੀਤਾ ਗਿਆ ਚੰਗਾ ਉਪਰਾਲਾ ਹੈ।

ਬਠਿੰਡਾ 'ਚ ਪ੍ਰਾਈਵੇਟ ਡਾਕਟਰ ਦੁਆਰਾ ਤਿਆਰ ਕੀਤੀ ਗਈ ਸਰਜਰੀ ਰੋਬਟ ਮਸ਼ੀਨ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਘੁੰਡ ਚੁਕਾਈ
gobind-saini-bathinda
| Published: 05 Feb 2023 18:11 PM IST
Share
ਬਠਿੰਡਾ ਦੇ ਵਿਚ ਇੱਕ ਪ੍ਰਾਈਵੇਟ ਡਾਕਟਰ ਦੁਆਰਾ ਸਰਜਰੀ ਰੋਬਟ ਮਸ਼ੀਨ ਦੀ ਘੁੰਡ ਚੁਕਾਈ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕੀਤੀ। ਪੰਜਾਬ ਦੇ ਮਹਾਂਨਗਰਾਂ ਵਿੱਚੋਂ ਹੁਣ ਬਠਿੰਡਾ ਦੇ ਵਿੱਚ ਰੋਬਟ ਮਸ਼ੀਨ ਦੇ ਨਾਲ ਗੋਡਿਆਂ ਦਾ ਇਲਾਜ ਕੀਤਾ ਜਾਵੇਗਾ ਇਸ ਦਾ ਫਾਇਦਾ ਮਾਲਵੇ ਦੇ ਸਾਰੇ ਲੋਕਾਂ ਨੂੰ ਹੋਵੇਗਾ। ਹੁਣ ਉਨ੍ਹਾਂ ਨੂੰ ਦਿੱਲੀ ਚੰਡੀਗੜ੍ਹ ਸ਼ਹਿਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਕੈਬਨਿਟ ਮੰਤਰੀ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਰੋਬਟ ਮਸ਼ੀਨ ਦੇ ਨਾਲ ਬਠਿੰਡਾ ਦਾ ਨਾਮ ਰੌਸ਼ਨ ਹੋਵੇਗਾ. ਇਹ ਡਾਕਟਰ ਵੱਲੋਂ ਕੀਤਾ ਗਿਆ ਚੰਗਾ ਉਪਰਾਲਾ ਹੈ।

ਰੋਬਟ ਮਸ਼ੀਨ ਨਾਲ ਕੀਤਾ ਜਾਵੇਗਾ ਲੋਕਾਂ ਦਾ ਸਫਲ ਇਲਾਜ

ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੀ ਹੁਣ ਇਸ ਹਸਪਤਾਲ ਅਤੇ ਡਾਕਟਰਾਂ ਦੇ ਨਾਮ ਦੇ ਨਾਲ ਜਾਣਿਆ ਜਾਵੇਗਾ ਅਤੇ ਇਸ ਦਾ ਫਾਇਦਾ ਗਰੀਬ ਲੋਕਾਂ ਨੂੰ ਮਿਲੇਗਾ। 5 ਲੱਖ ਫ੍ਰੀ ਹੈਲਥ ਸਕੀਮ ਵਿੱਚ ਇਸ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਕੀ ਇਸ ਇਲਾਜ ਤੋਂ ਕੋਈ ਗਰੀਬ ਵਾਂਝਾ ਨਾ ਰਹਿ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੈਂ ਇਹ ਮੁੱਦਾ ਕੈਬਨਿਟ ਮੀਟਿੰਗ ਵਿੱਚ ਰੱਖਾਂਗੀ ਤਾਂ ਕੀ ਹਰ ਕਿਸੇ ਨੂੰ ਇਸ ਦਾ ਫਾਇਦਾ ਮਿਲੇ। ਰੋਬਟ ਮਸ਼ੀਨ ਬਾਰੇ ਡਾਕਟਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਿਚ ਕਾਫੀ ਮਿਹਨਤ ਕੀਤੀ ਗਈ ਹੈ ਕਈ ਸਾਲਾਂ ਬਾਅਦ ਅੱਜ ਉਹ ਦਿਨ ਆ ਗਿਆ. ਹੁਣ ਲੋਕਾਂ ਨੂੰ ਦੂਜੇ ਸੂਬੇ ਵਿੱਚ ਨਹੀਂ ਜਾਣਾ ਪਵੇਗਾ। ਬਠਿੰਡਾ ਦੇ ਵਿੱਚ ਹੈ ਰੋਬਟ ਮਸ਼ੀਨ ਦੇ ਨਾਲ ਲੋਕਾਂ ਦਾ ਸਫਲ ਇਲਾਜ ਕੀਤਾ ਜਾਵੇਗਾ।

ਕੋਰੋਨਾ ਕਾਰਨ ਪੂਰਾ ਨਹੀਂ ਹੋਇਆ ਸੀ ਪ੍ਰੋਜੈਕਟ ਪੂਰਾ

ਇਸ ਦੇ ਨਾਲ ਡਾਕਟਰ ਨੇ ਇਹ ਵੀ ਦੱਸਿਆ ਕਿ ਉਹ ਇਸ ਪ੍ਰੋਜੈਕਟ ਤੇ ਲਗਾਤਾਰ ਪਿਛਲੇ ਕਈ ਸਾਲਾਂ ਤੋਂ ਮਿਹਨਤ ਕਰ ਰਹੇ ਸਨ ਅਤੇ ਕਰੋਨਾ ਦੇ ਚਲਦੇ ਇਹ ਪ੍ਰੋਜੈਕਟ ਪੂਰਾ ਨਹੀਂ ਹੋ ਸਕਿਆ। ਡਾਕਟਰ ਨੇ ਕਿਹਾ ਕਿ ਇਹ ਸੁਵਿਧਾ ਅਸੀਂ ਪੰਜਾਬ ਦੇ ਹਰ ਪਿੰਡ ਤੱਕ ਪਹੁੰਚਾਵਾਂਗੇ। ਇਹ ਰੋਬਟ ਮਸ਼ੀਨ ਆਪਣੇ ਆਪ ਨਹੀਂ ਕੰਮ ਕਰ ਸਕਦੀ. ਇਸ ਦੇ ਲਈ ਡਾਕਟਰ ਦਾ ਇਸਦੇ ਕੋਲ ਹੋਣਾ ਜ਼ਰੂਰੀ ਹੈ। ਜਿਸ ਦੇ ਨਾਲ ਲੋਕਾਂ ਦਾ ਸਹੀ ਤਰੀਕੇ ਨਾਲ ਇਲਾਜ ਹੋਵੇਗਾ। ਅਸੀਂ ਬਠਿੰਡਾ ਤੋਂ ਕੈਂਪ ਜੀ ਸ਼ੁਰੂਆਤ ਕਰਾਂਗੇ ਅਤੇ ਪੂਰੇ ਪੰਜਾਬ ਵਿਚ ਵੀ ਕੈਂਪ ਲਾਏ ਜਾਣਗੇ। ਪਿੰਡ ਦੇ ਲੋਕਾਂ ਨੂੰ ਖਾਸ ਤੌਰ ਤੇ ਇਸਦੇ ਬਾਰੇ ਜਾਗਰੂਕ ਕਰਾਂਗੇ ਇਸ ਪ੍ਰੋਜੈਕਟ ਦੇ ਵਿਚ ਮੇਰੇ ਮਾਤਾ ਪਿਤਾ ਭਰਾ ਅਤੇ ਪਤਨੀ ਨੇ ਬਹੁਤ ਸਹਿਯੋਗ ਦਿੱਤਾ ਹੈ।

ਕੈਬਨਿਟ ਮੰਤਰੀ ਨੇ ਕੀਤੀ ਘੁੰਡ ਚੁਕਾਈ

ਅੱਜ ਕੈਬਨਿਟ ਮੰਤਰੀ ਨੇ ਇਸ ਦੀ ਘੁੰਡ ਚੁਕਾਈ ਕੀਤੀ ਹੈ। ਉਂਜ ਤਾਂ ਰੋਬਟ ਮਸ਼ੀਨ ਦੇ ਨਾਲ ਇਲਾਜ ਕਰਵਾਉਣ ਲਈ ਲੱਖਾਂ ਰੁਪਏ ਦਾ ਖ਼ਰਚ ਆਉਂਣਦਾ ਹੈ ਪ੍ਰੰਤੂ ਇਸ ਨਾਲ ਘੱਟ ਪੈਸੇ ਵਿਚ ਲੋਕੀ ਆਪਣਾ ਇਲਾਜ ਕਰਵਾ ਸਰਦੇ ਹਨ। ਅੱਜ ਦੇ ਇਸ ਰੋਬਟ ਮਸ਼ੀਨ ਦੀ ਘੁੰਡ ਚੁਕਾਈ ਸਮਾਗਮ ਦੇ ਵਿਚ ਸਿਵਲ ਸਰਜਨ ਬਠਿੰਡਾ ਜ਼ਿਲ੍ਹਾ ਪਲੈਨਿੰਗ ਯੋਜਨਾ ਬੋਰਡ ਦੇ ਚੇਅਰਮੈਨ ਪੰਜਾਬ ਜੰਗਲਾਤ ਮਹਿਕਮੇ ਦੇ ਚੇਅਰਮੈਨ ਅਤੇ ਬਠਿੰਡਾ ਦੇ ਨਾਮੀ ਪ੍ਰਾਇਵੇਟ ਹਸਪਤਾਲਾਂ ਦੇ ਡਾਕਟਰ ਸ਼ਾਮਿਲ ਹੋਏ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...