ਅੰਮ੍ਰਿਤਸਰ ‘ਚ ਮਹਿਲਾ ਨੂੰ ਬਦਮਾਸ਼ਾਂ ਨੇ ਮਾਰੀ ਗੋਲੀ, ਘਰ ‘ਚ ਵੜ੍ਹਕੇ ਦਿੱਤਾ ਵਾਰਦਾਤ ਨੂੰ ਅੰਜ਼ਾਮ

Updated On: 

11 Nov 2023 14:50 PM

ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਸਠਿਆਲਾ ਰੋਡ ਤੇ ਬਦਮਾਸ਼ ਇੱਕ ਘਰ ਵਿੱਚ ਵੜ੍ਹ ਗਏ ਤੇ ਉਨ੍ਹਾਂ ਨੇ ਮਹਿਲਾ ਨੂੰ ਗੋਲੀ ਮਾਰ ਦਿੱਤੀ। ਪਰਿਵਾਰ ਵਾਲੇ ਜ਼ਖਮੀ ਮਹਿਲਾ ਨੂੰ ਹਸਪਤਾਲ ਲੈ ਕੇ ਗਏ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ਚ ਮਹਿਲਾ ਨੂੰ ਬਦਮਾਸ਼ਾਂ ਨੇ ਮਾਰੀ ਗੋਲੀ, ਘਰ ਚ ਵੜ੍ਹਕੇ ਦਿੱਤਾ ਵਾਰਦਾਤ ਨੂੰ ਅੰਜ਼ਾਮ
Follow Us On

ਪੰਜਾਬ ਨਿਊਜ। ਅੰਮ੍ਰਿਤਸਰ ਦੇ ਸਠਿਆਲਾ (Sathyala) ‘ਚ ਸ਼ਨੀਵਾਰ ਸਵੇਰੇ ਇਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਔਰਤ ਦੀ ਪਛਾਣ ਪਰਮਜੀਤ ਕੌਰ ਪਤਨੀ ਅਮਰਜੀਤ ਸਠਿਆਲਾ ਵਜੋਂ ਹੋਈ ਹੈ। ਹਮਲਾਵਰਾਂ ਨੇ ਘਰ ‘ਚ ਦਾਖਲ ਹੋ ਕੇ ਔਰਤ ‘ਤੇ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

ਇਲਾਕਾ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ (Doctors) ਨੇ ਕੁਝ ਸਮੇਂ ਬਾਅਦ ਪਰਮਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਅੰਮ੍ਰਿਤਸਰ ਦੇਹਾਤ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਇੱਥੇ ਟੀਮ ਨੇ ਇੱਕ ਪਿਸਤੌਲ ਬਰਾਮਦ ਕੀਤਾ ਹੈ।

ਜਿਸਨੂੰ ਪੁਲਿਸ (Police) ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਮਹਿਲਾ ਦੇ ਹੱਤਿਆ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।