ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਕਾਲ ਤਖ਼ਤ ਪਹੁੰਚੇ: ਸਪੱਸ਼ਟੀਕਰਨ ਦਿੱਤਾ, ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ | Aadesh Pratap Singh Kairon bowed down at Sri Darbar Sahib Know in Punjabi Punjabi news - TV9 Punjabi

ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਕਾਲ ਤਖ਼ਤ ਪਹੁੰਚੇ: ਸਪੱਸ਼ਟੀਕਰਨ ਦਿੱਤਾ, ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Updated On: 

12 Sep 2024 11:13 AM

ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬੀਬੀ ਜਗੀਰ, ਡਾ: ਦਲਜੀਤ ਸਿੰਘ ਚੀਮਾ ਸਮੇਤ ਕਈ ਹੋਰ ਮੰਤਰੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਨ। ਦੱਸ ਦਈਏ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੂੰ ਟਕਸਾਲੀ ਕਰਾਰ ਦਿੰਦਿਆਂ 17 ਮੰਤਰੀਆਂ ਨੂੰ 15 ਦਿਨਾਂ 'ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ

ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਕਾਲ ਤਖ਼ਤ ਪਹੁੰਚੇ: ਸਪੱਸ਼ਟੀਕਰਨ ਦਿੱਤਾ, ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Follow Us On

ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਪੱਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਅੱਜ ਅਕਾਲੀ ਦਲ ਦੀ ਸਰਕਾਰ ਵਿੱਚ ਕੈਬਨਿਟ ਮੰਤਰੀਆਂ ਨੇ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਆਦੇਸ਼ ਪ੍ਰਤਾਪ ਸਿੰਘ ਵੀ ਸੁਖਬੀਰ ਸਿੰਘ ਬਾਦਲ ਦਾ ਕਰੀਬੀ ਰਿਸ਼ਤੇਦਾਰ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬੀਬੀ ਜਗੀਰ, ਡਾ: ਦਲਜੀਤ ਸਿੰਘ ਚੀਮਾ ਸਮੇਤ ਕਈ ਹੋਰ ਮੰਤਰੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਪਹੁੰਚੇ

ਦੱਸ ਦਈਏ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਸੁਖਬੀਰ ਸਿੰਘ ਬਾਦਲ ਨੂੰ ਟਕਸਾਲੀ ਕਰਾਰ ਦਿੰਦਿਆਂ 17 ਮੰਤਰੀਆਂ ਨੂੰ 15 ਦਿਨਾਂ ‘ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ਹੁਕਮਾਂ ਮੁਤਾਬਕ ਅਕਾਲੀ ਦਲ ਦੇ ਮੰਤਰੀ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਹਨ। ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ 24 ਮਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਆਦੇਸ਼ ਪ੍ਰਤਾਪ ਸਿੰਘ ਸੁਖਬੀਰ ਸਿੰਘ ਬਾਦਲ ਦੇ ਸਾਲੇ ਹਨ।

ਇਹ ਫੈਸਲਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਸੀ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਣਾਈ ਸੀ ਸਜ਼ਾ

ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਨੂੰ ਤਨਖ਼ਾਹੀਆ ਕਰਾਰ ਸੀ। ਸੁਖਬੀਰ ਬਾਦਲ ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ, ਸੁਮੇਧ ਸੈਣੀ ਨੂੰ ਡੀਜੀਪੀ ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਚ ਕਾਰਵਾਈ ਨਾ ਕਰਨ ਦੇ ਇਲਜ਼ਾਮ ਲੱਗੇ ਸਨ।

ਫੈਸਲਾ ਸੁਣਾਉਂਦੇ ਹੋਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ- ਅਕਾਲੀ ਦਲ ਦੇ ਮੁਖੀ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਨੂੰ ਨੁਕਸਾਨ ਪਹੁੰਚਿਆ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Sukhbir Badal Tankhaiya: ਤਨਖਾਹੀਆ ਕਰਾਰ ਹੋਣ ਮਗਰੋਂ ਸੁਖਬੀਰ ਬਾਦਲ ਨੇ ਕੀਤੀ ਖਿਮਾ ਯਾਚਨਾ

Exit mobile version