ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ
ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ ਬਾਅਦ ਉਸ ਦਾ ਬਾਇਓਮੈਟ੍ਰਿਕ ਅਪਡੇਟ ਨਹੀਂ ਕਰਵਾਇਆ, ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਦਰਅਸਲ, ਬੱਚੇ ਦੀ ਉਮਰ ਵਧਣ ਦੇ ਨਾਲ-ਨਾਲ ਉਸ ਦੀਆਂ ਉਂਗਲਾਂ ਦੇ ਨਿਸ਼ਾਨ , ਅੱਖਾਂ ਦੀ ਪੁਤਲੀ ਅਤੇ ਚਿਹਰੇ ਦੀ ਪਛਾਣ ਵਿੱਚ ਬਦਲਾਅ ਆਉਂਦਾ ਰਹਿੰਦਾ ਹੈ।
ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ ਬਾਅਦ ਉਸ ਦਾ ਬਾਇਓਮੈਟ੍ਰਿਕ ਅਪਡੇਟ ਨਹੀਂ ਕਰਵਾਇਆ, ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਦਰਅਸਲ, ਬੱਚੇ ਦੀ ਉਮਰ ਵਧਣ ਦੇ ਨਾਲ-ਨਾਲ ਉਸ ਦੀਆਂ ਉਂਗਲਾਂ ਦੇ ਨਿਸ਼ਾਨ , ਅੱਖਾਂ ਦੀ ਪੁਤਲੀ ਅਤੇ ਚਿਹਰੇ ਦੀ ਪਛਾਣ ਵਿੱਚ ਬਦਲਾਅ ਆਉਂਦਾ ਰਹਿੰਦਾ ਹੈ। ਅਜਿਹੇ ਵਿੱਚ ਪੁਰਾਣੇ ਬਾਇਓਮੈਟ੍ਰਿਕ ਰਿਕਾਰਡ ਕਾਰਨ ਆਧਾਰ ਪਛਾਣ ਕਰਨ ਵੇਲੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆ ਸਕਦੀਆਂ ਹਨ। ਇਸੇ ਕਾਰਨ 5 ਸਾਲ ਅਤੇ ਫਿਰ 15 ਸਾਲ ਦੀ ਉਮਰ ਪੂਰੀ ਹੋਣ ‘ਤੇ ਬੱਚਿਆਂ ਦਾ ਆਧਾਰ ਬਾਇਓਮੈਟ੍ਰਿਕ ਅਪਡੇਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ।
ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਨੇ 5 ਤੋਂ 17 ਸਾਲ ਤੱਕ ਦੇ ਬੱਚਿਆਂ ਦੇ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ (MBU) ਦੀ ਫ਼ੀਸ 30 ਸਤੰਬਰ 2027 ਤੱਕ ਪੂਰੀ ਤਰ੍ਹਾਂ ਮੁਆਫ਼ ਕਰ ਦਿੱਤੀ ਹੈ। ਭਾਵ ਮਾਪੇ ਇਸ ਨਿਰਧਾਰਤ ਸਮੇਂ ਦੌਰਾਨ ਬਿਨਾਂ ਕੋਈ ਪੈਸਾ ਖ਼ਰਚ ਕੀਤੇ ਆਪਣੇ ਬੱਚਿਆਂ ਦਾ ਬਾਇਓਮੈਟ੍ਰਿਕ ਅਪਡੇਟ ਮੁਫ਼ਤ ਕਰਵਾ ਸਕਦੇ ਹਨ।
ਸਕੂਲਾਂ ਵਿੱਚ ਲੱਗਣ ਵਾਲੇ ਕੈਂਪਾਂ ਬਾਰੇ ਜ਼ਰੂਰ ਲਓ ਜਾਣਕਾਰੀ
ਬੱਚਿਆਂ ਦੇ ਆਧਾਰ ਅਪਡੇਟ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਹੂਲਤ ਨਾਲ ਮਾਪਿਆਂ ਨੂੰ ਬੱਚਿਆਂ ਨੂੰ ਲੈ ਕੇ ਵੱਖਰੇ ਤੌਰ ‘ਤੇ ਆਧਾਰ ਸੇਵਾ ਕੇਂਦਰਾਂ ਦੇ ਚੱਕਰ ਕੱਟਣ ਦੀ ਲੋੜ ਨਹੀਂ ਪਵੇਗੀ। ਉਹ ਸਕੂਲ ਵਿੱਚ ਲਗਾਏ ਜਾਣ ਵਾਲੇ ਕੈਂਪ ਦੌਰਾਨ ਹੀ ਇਹ ਪ੍ਰਕਿਰਿਆ ਆਸਾਨੀ ਨਾਲ ਪੂਰੀ ਕਰਵਾ ਸਕਣਗੇ। ਸਕੂਲ ਵਿੱਚ ਇਹ ਕੈਂਪ ਕਦੋਂ ਲੱਗੇਗਾ, ਇਸ ਸਬੰਧੀ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਜਾਂ ਪ੍ਰਸ਼ਾਸਨ ਕੋਲੋਂ ਹਾਸਲ ਕੀਤੀ ਜਾ ਸਕਦੀ ਹੈ।
ਸਮੇਂ ਸਿਰ ਅਪਡੇਟ ਨਾ ਕਰਵਾਇਆ ਤਾਂ ਕਿੱਥੇ ਆ ਸਕਦੀ ਹੈ ਦਿੱਕਤ?
ਜੇਕਰ ਬੱਚਿਆਂ ਦਾ ਬਾਇਓਮੈਟ੍ਰਿਕ ਅਪਡੇਟ ਸਮੇਂ ਸਿਰ ਨਹੀਂ ਕਰਵਾਇਆ ਜਾਂਦਾ, ਤਾਂ ਭਵਿੱਖ ਵਿੱਚ ਆਧਾਰ ਤਸਦੀਕ (ਵੈਰੀਫਿਕੇਸ਼ਨ) ਦੌਰਾਨ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਸਿੱਧਾ ਅਸਰ ਸਕੂਲ ਨਾਲ ਸਬੰਧਤ ਕੰਮਕਾਜ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਵਜ਼ੀਫ਼ਾ (ਸਕਾਲਰਸ਼ਿਪ) ਸਕੀਮਾਂ ਅਤੇ ਉਨ੍ਹਾਂ ਸਾਰੀਆਂ ਸਰਕਾਰੀ ਤੇ ਗ਼ੈਰ-ਸਰਕਾਰੀ ਸੇਵਾਵਾਂ ‘ਤੇ ਪੈ ਸਕਦਾ ਹੈ, ਜਿੱਥੇ ਆਧਾਰ ਰਾਹੀਂ ਪਛਾਣ ਦੀ ਪੁਸ਼ਟੀ ਕਰਨੀ ਜ਼ਰੂਰੀ ਹੁੰਦੀ ਹੈ। ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚੇ ਦੀ ਉਮਰ ਦੇ ਨਿਰਧਾਰਤ ਪੜਾਅ ‘ਤੇ ਬਾਇਓਮੈਟ੍ਰਿਕ ਅਪਡੇਟ ਜ਼ਰੂਰ ਕਰਵਾਉਣ।