Live Updates: ਫਾਜ਼ਿਲਕਾ ਵਿੱਚ ਗੋਲੀ ਲੱਗਣ ਨਾਲ ਇੱਕ ਪੁਲਿਸ ਕਰਮਚਾਰੀ ਦੀ ਮੌਤ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਫਾਜ਼ਿਲਕਾ ਵਿੱਚ ਗੋਲੀ ਲੱਗਣ ਨਾਲ ਇੱਕ ਪੁਲਿਸ ਕਰਮਚਾਰੀ ਦੀ ਮੌਤ
ਫਾਜ਼ਿਲਕਾ ਵਿੱਚ ਗੋਲੀ ਲੱਗਣ ਨਾਲ ਇੱਕ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ। ਸ਼ੱਕੀ ਹਾਲਾਤਾਂ ਵਿੱਚ ਸਰਵਿਸ ਰਿਵਾਲਵਰ ਤੋਂ ਗੋਲੀ ਚਲ ਗਈ ਸੀ।
-
ਬਿਹਾਰ ਦੇ ਸੀਵਾਨ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਸੱਤ ਲੋਕਾਂ ਦੀ ਮੌਤ
ਆਫ਼ਤ ਪ੍ਰਬੰਧਨ ਵਿਭਾਗ (ਡੀਐਮਡੀ) ਵੱਲੋਂ ਮੰਗਲਵਾਰ ਨੂੰ ਜਾਰੀ ਇੱਕ ਬਿਆਨ ਅਨੁਸਾਰ, ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ।
-
ਅੰਮ੍ਰਿਤਸਰ ਚ ਨਾਬਾਲਗ ਨਸ਼ਾ ਤਸਕਰਾਂ ਨੇ ਪੁਲਿਸ ਤੇ ਕੀਤੀ ਗੋਲੀਬਾਰੀ
ਅਮਨਦੀਪ ਸਿੰਘ ਅਨੁਸਾਰ, ਅੰਮ੍ਰਿਤਸਰ ਦੀ ਐਸਟੀਐਫ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਾਰਾ ਵਾਲਾ ਪੁਲ ਨੇੜੇ ਦੋ ਨੌਜਵਾਨ ਹਥਿਆਰਾਂ ਅਤੇ ਹੈਰੋਇਨ ਨਾਲ ਮੌਜੂਦ ਹਨ। ਮੁਲਜ਼ਮਾਂ ਨੇ ਇੱਕ ਪਾਰਟੀ ਨੂੰ ਹੈਰੋਇਨ ਅਤੇ ਹਥਿਆਰ ਪਹੁੰਚਾਉਣੇ ਸਨ, ਜਿੱਥੇ ਪੁਲਿਸ ਆਪਣੀ ਟੀਮ ਨਾਲ ਪਹੁੰਚੀ ਅਤੇ ਦੋ ਨੌਜਵਾਨਾਂ ਨੂੰ ਸ਼ੱਕੀ ਹਾਲਾਤਾਂ ਵਿੱਚ ਜਾਂਦੇ ਦੇਖਿਆ।
-
ਫਗਵਾੜਾ ਹਾਈਵੇਅ ‘ਤੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, 2 ਦੀ ਮੌਤ
ਕਪੂਰਥਲਾ ਦੇ ਫਗਵਾੜਾ ਹਾਈਵੇਅ ‘ਤੇ ਇੱਕ ਕਾਰ ਅਤੇ ਬਾਈਕ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਬਾਈਕ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
-
ਨਿਹੰਗ ਸਿੰਘ ਨੇ ਗੁਲਾਬ ਸਿੰਘ ਦੇ ਉੱਪਰ ਚੱਕੇ ਵੱਡੇ ਸਵਾਲ
ਜਲੰਧਰ ‘ਚ ਨਿਹੰਗ ਸਿੰਘ ਨੇ ਗੁਲਾਬ ਸਿੰਘ ਦੇ ਉੱਪਰ ਚੱਕੇ ਵੱਡੇ ਸਵਾਲ। ਉਨ੍ਹਾਂ ਨੇ ਕਿਹਾ ਜਿਸ ਵੀ ਨਿਹੰਗ ਸਿੰਘ ਨੇ ਅਕਾਲ ਫਿਲਮ ਨੂੰ ਦੇਖਣ ਬਦਲੇ ਲਏ ਪੈਸੇ ਉਸਦਾ ਨਾਮ ਕਰੋ ਜਨਤਕ
-
ਨੁਕਸਾਨਾਂ ਨਾਲੋਂ ਨਤੀਜੇ ਜ਼ਿਆਦਾ ਮਹੱਤਵਪੂਰਨ… ਆਪ੍ਰੇਸ਼ਨ ਸਿੰਦੂਰ ‘ਤੇ ਬੋਲੇ ਸੀਡੀਐਸ ਜਨਰਲ ਅਨਿਲ ਚੌਹਾਨ
ਪੁਣੇ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਅਨਿਲ ਚੌਹਾਨ ਨੇ ਕਿਹਾ, “ਇਸ ਖਾਸ ਯੁੱਧ ਦਾ ਪੂਰਾ ਸ਼ੁਰੂਆਤੀ ਬਿੰਦੂ ਪਹਿਲਗਾਮ ਅੱਤਵਾਦੀ ਹਮਲਾ ਸੀ। ਕੀ ਅੱਤਵਾਦ ਇੱਕ ਤਰਕਸੰਗਤ ਯੁੱਧ ਕਾਰਵਾਈ ਹੈ? ਮੈਨੂੰ ਨਹੀਂ ਲੱਗਦਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਅੱਤਵਾਦ ਦਾ ਕੋਈ ਪਰਿਭਾਸ਼ਿਤ ਤਰਕ ਨਹੀਂ ਹੈ। ਜਿੱਥੋਂ ਤੱਕ ਸਾਡੇ ਵਿਰੋਧੀ ਦਾ ਸਵਾਲ ਹੈ, ਉਸਨੇ ਭਾਰਤ ਨੂੰ ਹਜ਼ਾਰ ਜ਼ਖ਼ਮ ਦੇ ਕੇ ਖੂਨ ਵਹਾਉਣ ਦਾ ਫੈਸਲਾ ਕੀਤਾ ਹੈ। 1965 ਵਿੱਚ, ਜ਼ੁਲਫਿਕਾਰ ਅਲੀ ਭੁੱਟੋ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਸੰਬੋਧਨ ਕਰਦੇ ਹੋਏ ਭਾਰਤ ਵਿਰੁੱਧ ਹਜ਼ਾਰ ਸਾਲ ਦੀ ਜੰਗ ਦਾ ਐਲਾਨ ਕੀਤਾ ਸੀ।” ਉਨ੍ਹਾਂ ਕਿਹਾ ਕਿ ਨਤੀਜੇ ਨੁਕਸਾਨਾਂ ਨਾਲੋਂ ਜ਼ਿਆਦਾ ਮਹੱਤਵਪੂਰਨ ਹਨ। ਭਾਰਤ ਦੀ ਡਰੋਨ ਸਮਰੱਥਾ ਪਾਕਿਸਤਾਨ ਨਾਲੋਂ ਬਿਹਤਰ ਹੈ। ਪਾਕਿਸਤਾਨ ਨੂੰ ਅੱਤਵਾਦ ‘ਤੇ ਲਗਾਮ ਲਗਾਉਣੀ ਚਾਹੀਦੀ ਹੈ।
-
ਲੱਦਾਖ ਵਿੱਚ ਨਵੀਂ ਰਾਖਵਾਂਕਰਨ ਨੀਤੀ ਲਾਗੂ, ਅਨੁਸੂਚਿਤ ਜਨਜਾਤੀਆਂ ਲਈ ਇੰਨਾ ਕੋਟਾ
ਲਦਾਖ ਵਿੱਚ ਇੱਕ ਨਵੀਂ ਰਾਖਵਾਂਕਰਨ ਨੀਤੀ ਲਾਗੂ ਕੀਤੀ ਗਈ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ 85 ਪ੍ਰਤੀਸ਼ਤ ਰਾਖਵਾਂਕਰਨ ਲਾਗੂ ਕੀਤਾ ਗਿਆ ਹੈ। ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਨਜਾਤੀਆਂ ਲਈ 85 ਪ੍ਰਤੀਸ਼ਤ ਰਾਖਵਾਂਕਰਨ ਹੋਵੇਗਾ। ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਵੱਖਰਾ ਰਾਖਵਾਂਕਰਨ ਹੋਵੇਗਾ। ਕੈਬਨਿਟ ਨੇ ਇਸ ਸਾਲ ਮਾਰਚ ਵਿੱਚ ਇਸਨੂੰ ਮਨਜ਼ੂਰੀ ਦੇ ਦਿੱਤੀ ਸੀ।
-
ਥੋੜ੍ਹੀ ਹੀ ਦੇਰ ‘ਚ ਪੰਜਾਬ ਕੈਬਿਨਟ ਦੀ ਮੀਟਿੰਗ, ਕੱਲ ਲੈਂਡ ਪੂਲਿੰਗ ਨੀਤੀ ਨੂੰ ਦਿੱਤੀ ਸੀ ਮਨਜ਼ੂਰੀ
ਥੋੜ੍ਹੀ ਹੀ ਦੇਰ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਕੱਲ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ਤੇ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਨੀਤੀ ਬਾਰੇ ਜਾਣਕਾਰੀ ਦਿੰਦੇ ਹੋਏ, ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਬਣ ਸਕਦਾ ਹੈ।
-
ਦੇਸ਼ ਵਿੱਚ ਕੋਰੋਨਾ ਦੇ ਮਾਮਲੇ 4000 ਨੂੰ ਪਾਰ, ਪਿਛਲੇ 24 ਘੰਟਿਆਂ ਵਿੱਚ 5 ਮੌਤਾਂ
ਦੇਸ਼ ਵਿੱਚ ਕੋਵਿਡ ਦੇ ਸਰਗਰਮ ਮਾਮਲੇ 4 ਹਜ਼ਾਰ ਨੂੰ ਪਾਰ ਕਰ ਗਏ ਹਨ। ਅੱਜ ਸਰਗਰਮ ਮਾਮਲਿਆਂ ਦੀ ਗਿਣਤੀ 4026 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ, 65 ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 5 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ ਹੈ।
-
ਆਪ੍ਰੇਸ਼ਨ ਸਿੰਦੂਰ ਦੀ ਡਿਟੇਲ ਪਾਕਿਸਤਾਨ ਭੇਜਣ ਵਾਲਾ ਜਾਸੂਸ ਗ੍ਰਿਫ਼ਤਾਰ, ਤਰਨਤਾਰਨ ਤੋਂ 20 ISI ਏਜੰਟਾਂ ਨੂੰ ਭੇਜੀ ਸੀ ਜਾਣਕਾਰੀ
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਤੇ ਤਰਨਤਾਰਨ ਪੁਲਿਸ ਦੀ ਸੁਯੰਕਤ ਕਾਰਵਾਈ ‘ਚ ਆਪ੍ਰੇਸ਼ਨ ਸਿੰਦੂਰ ਸਬੰਧਤ ਜਾਣਕਾਰੀ ਪਾਕਿਸਤਾਨੀ ਆਈਐਸਆਈ ਏਜੰਟਾਂ ਨੂੰ ਭੇਜਣ ਵਾਲੇ ਜਾਸੂਸ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਹਿਚਾਣ ਮਹੱਲਾ ਰੋਡੂਪੁਰ ਗਲੀ ਨਜ਼ਰ ਸਿੰਘ ਵਾਲੀ ਤਰਨਤਾਰਨ ਨਿਵਾਸੀ ਗਗਨਦੀਪ ਸਿੰਘ ਵਜੋਂ ਹੋਈ ਹੈ।
-
ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕੱਲ ਮਿਲੀ ਸੀ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਕੱਲ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ਤੇ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਨੀਤੀ ਬਾਰੇ ਜਾਣਕਾਰੀ ਦਿੰਦੇ ਹੋਏ, ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਬਣ ਸਕਦਾ ਹੈ।