AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Live Updates: ਭਲਕੇ ਬੰਗਲਾਦੇਸ਼ ਦੌਰੇ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

ramandeep
| Updated On: 30 Dec 2025 23:50 PM IST
Live Updates: ਭਲਕੇ ਬੰਗਲਾਦੇਸ਼ ਦੌਰੇ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ
Live Updates

News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 30 Dec 2025 07:16 PM (IST)

    ਵਿਦੇਸ਼ ਮੰਤਰੀ ਐਸ ਜੈਸ਼ੰਕਰ ਦਾ ਕੱਲ੍ਹ ਬੰਗਲਾਦੇਸ਼ ਦੌਰਾ

    ਵਿਦੇਸ਼ ਮੰਤਰੀ ਐਸ. ਜੈਸ਼ੰਕਰ ਕੱਲ੍ਹ ਖਾਲਿਦਾ ਜ਼ਿਆ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਬੰਗਲਾਦੇਸ਼ ਜਾਣਗੇ। ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਨੂੰ ਕੱਲ੍ਹ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ।

  • 30 Dec 2025 05:09 PM (IST)

    ਪੰਜਾਬ ਵਿਧਾਨਸਭਾ ਵਿੱਚ VBG RAM G ਖਿਲਾਫ ਮਤਾ ਪਾਸ

    ਪੰਜਾਬ ਵਿਧਾਨਸਭਾ ਵਿੱਚ VBG RAM G ਖਿਲਾਫ ਮਤਾ ਪਾਸ

  • 30 Dec 2025 04:19 PM (IST)

    CM ਮਾਨ ਦੇ ਸੰਬੋਧਨ ਦੌਰਾਨ ਸਦਨ ‘ਚ ਹੰਗਾਮਾ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਬੋਧਨ ਦੌਰਾਨ ਸਦਨ ਵਿੱਚ ਵਿਰੋਧੀਆਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ।

  • 30 Dec 2025 03:29 PM (IST)

    ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਅੱਤਵਾਦੀਆਂ ਲਈ ਸਰਚ ਆਪ੍ਰੇਸ਼ਨ ਜਾਰੀ

    ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਭਾਰਤੀ ਫੌਜ ਦੀ ਰੋਮੀਓ ਫੋਰਸ ਨੇ ਪੁੰਛ ਜ਼ਿਲ੍ਹੇ ਦੇ ਖਾਨਾਤੀਰ ਟੌਪ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਲੁਕੇ ਅੱਤਵਾਦੀਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਖਤਮ ਕਰਨ ਲਈ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ।

  • 30 Dec 2025 02:30 PM (IST)

    ਸਰਕਾਰ ਮਜ਼ਦੂਰਾਂ ਦਾ ਰੁਜ਼ਗਾਰ ਖੋਹਣ ਦੀ ਕੋਸ਼ਿਸ਼ ਕਰ ਰਹੀ- ਮੰਤਰੀ ਚੀਮਾ

    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਿਆਦਾਤਰ ਮਜ਼ਦੂਰ ਦਲਿਤ ਪਰਿਵਾਰਾਂ ਤੋਂ ਆਉਂਦੇ ਹਨ। ਇਸ ਯੋਜਨਾ ਚ ਬਦਲਾਅ ਕਰਕੇ, ਉਨ੍ਹਾਂ ਦਾ ਰੁਜ਼ਗਾਰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 2024 ਦੀਆਂ ਲੋਕ ਸਭਾ ਚੋਣਾਂ ਚ, ਭਾਜਪਾ ਨੇ “ਅਬਕੀ ਬਾਰ 400 ਪਾਰ” ਦਾ ਨਾਅਰਾ ਦਿੱਤਾ ਸੀ। ਇਹ ਨਾਅਰਾ ਇਸ ਲਈ ਲਗਾਇਆ ਗਿਆ ਸੀ ਕਿ ਜੇਕਰ ਉਹ ਸੱਤਾ ਚ ਆਏ ਤਾਂ ਉਹ ਸੰਵਿਧਾਨ ਚ ਸੋਧ ਕਰਨਗੇ। ਇਸ ਦੇ ਸਬੂਤ ਸਾਹਮਣੇ ਆਉਣੇ ਸ਼ੁਰੂ ਹੋ ਗਏ। ਯੋਜਨਾਵਾਂ ਦੇ ਨਾਮ ਬਦਲਣੇ ਸ਼ੁਰੂ ਹੋ ਗਏ। ਭਗਵਾਨ ਰਾਮ ਨੂੰ ਸਾਰਿਆਂ ਨੂੰ ਪਿਆਰਾ ਹv, ਪਰ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਵੀ ਰਾਜ ਚ ਕਿਸੇ ਯੋਜਨਾ ਦਾ ਨਾਮ ਕਿਸੇ ਭਗਵਾਨ ਦੇ ਨਾਮ ‘ਤੇ ਰੱਖਿਆ ਗਿਆ ਹੈ।

  • 30 Dec 2025 01:28 PM (IST)

    ਭਾਜਪਾ ਵਾਲੇ ਰਾਮ ਦਾ ਸਹਾਰਾ ਲੈ ਰਹੇ- ਸੁਖਵਿੰਦਰ ਸੁੱਖੀ

    ਅਕਾਲੀ ਦਲ ਤੋਂ ‘ਆਪ’ ਵਿੱਚ ਸ਼ਾਮਲ ਹੋਏ ਵਿਧਾਇਕ ਸੁਖਵਿੰਦਰ ਸੁੱਖੀ ਨੇ ਕਿਹਾ ਕਿ ਕੇਂਦਰਨੇ ਇਸ ਯੋਜਨਾ ਦਾ ਨਾਮ ‘ਜੀ ਰਾਮ ਜੀ’ ਰੱਖਿਆ ਹੈ। ਹੁਣ ਉਹ ਰਾਮ ਦੇ ਨਾਮ ਦੇ ਸਹਾਰੇ ਲੋਕਾਂ ਤੱਕ ਪਹੁੰਚਣਾ ਚਾਹੁੰਦੇ ਹਨ। ਮੈਂ ਦੋ ਹਜ਼ਾਰ ਲੋਕਾਂ ਦੇ ਦਸਤਖਤ ਲੈ ਕੇ ਆਇਆ ਹਾਂ। ਭਾਜਪਾ ਵਿਧਾਇਕ ਅਸ਼ਵਨੀ ਮੈਨੂੰ ਇਸ ਬਾਰੇ ਪੁੱਛ ਰਹੇ ਸਨ। ਉਨ੍ਹਾਂ ਕਿਹਾ ਕਿ ਤੁਸੀਂ ਪੰਚਾਇਤ ਸਕੱਤਰ ਤੋਂ ਫਾਰਮ ਭਰਵਾਇਆ ਹੈ। ਜੇਕਰ ਤੁਸੀਂ ਇਹ ਸਾਬਤ ਕਰ ਸਕਦੇ ਹੋ, ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ।’

  • 30 Dec 2025 01:07 PM (IST)

    ਮਨਰੇਗਾ ਲਾਭ-ਪਾਤਰ ਵਿਧਾਨ ਸਭਾ ‘ਚ ਸੁਣ ਰਹੇ ਵਿਧਾਇਕਾਂ ਦੀ ਚਰਚਾ


    ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਇਸ ਇਜਲਾਸ ਚ ਮਨਰੇਗਾ ਚ ਕੀਤੇ ਗਏ ਸੋਧਾਂ ਤੇ ਚਰਚਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਇਸ ਚਰਚਾ ਚ ਪੰਜਾਬ ਦੇ ਮਜ਼ਦੂਰ ਤੇ ਮਨਰੇਗਾ ਸਕੀਮ ਦੇ ਲਾਭ-ਪਾਤਰੀਆਂ ਨੂੰ ਵੀ ਸੱਦਾ ਦਿੱਤਾ ਹੈ। ਉਹ ਇਸ ਵਿਸ਼ੇਸ਼ ਇਜਲਾਸ ਦੀ ਚਰਚਾ ਨੂੰ ਵਿਧਾਨ ਸਭਾ ਚ ਸੁਣ ਰਹੇ ਹਨ।

  • 30 Dec 2025 12:38 PM (IST)

    ਵਿਧਾਨ ਸਭਾ ਦਾ ਇਜਲਾਸ ਮੁੜ ਸ਼ੁਰੂ, ਪੂਰਨ ਸ਼ਾਹਕੋਟੀ ਨੂੰ ਦਿੱਤੀ ਗਈ ਸ਼ਰਧਾਂਜਲੀ

    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਵਿਧਾਨ ਸਭਾ ਚ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹਕੋਟੀ ਨੂੰ ਸ਼ਰਧਾਂਜਲੀ ਭੇਟ ਕੀਤੀ।

  • 30 Dec 2025 12:05 PM (IST)

    ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ

    ਵਿਧਾਨ ਸਭਾ ਦੀ ਸ਼ੁਰੂਆਤ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਕੇ ਹੋਈ। ਇਸ ਤੋਂ ਬਾਅਦ ਸਦਨ ਨੂੰ ਦੁਪਹਿਰ 12:25 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।

  • 30 Dec 2025 11:28 AM (IST)

    ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ

    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਨੂੰ ਵੀ ਪ੍ਰਣਾਮ ਕੀਤਾ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਵਿੱਤਰ ਰੂਹਾਂ ਦੀ ਅਦੁੱਤੀ ਕੁਰਬਾਨੀ ਅਮਰ ਰਹੇਗੀ।

  • 30 Dec 2025 11:21 AM (IST)

    ਭਾਜਪਾ ਉਦਯੋਗਪਤੀਆਂ ਦੀ ਸਰਕਾਰ ਹੈ: ਮੰਤਰੀ ਅਮਨ ਅਰੋੜਾ

    ਪੰਜਾਬ ਕੈਬਨਿਟ ਮੰਤਰੀ ਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਨੇ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਚ 30 ਲੱਖ ਲੋਕ ਮਨਰੇਗਾ ਤਹਿਤ ਕੰਮ ਕਰ ਰਹੇ ਹਨ। ਭਾਜਪਾ ਦੀ ਉਦਯੋਗਪਤੀਆਂ ਦੀ ਸਰਕਾਰ ਹੈ, ਜੋ ਗਰੀਬਾਂ ਦੀ ਰੋਜ਼ੀ-ਰੋਟੀ ਖੋਹਣਾ ਚਾਹੁੰਦੀ ਹੈ। ਅਸੀਂ ਵਿਧਾਨ ਸਭਾ ਚ ਦੱਸ ਲੱਖ ਮਜ਼ਦੂਰਾਂ ਦੇ ਪੱਤਰ ਅੱਜ ਸੈਸ਼ਨ ਚ ਪੇਸ਼ ਕਰਾਂਗੇ। ਅਸੀਂ ਕੇਂਦਰ ਨੂੰ ਸਾਫ਼ ਕਰ ਦੇਣਾ ਚਾਹੁੰਦੇ ਹਾਂ ਕਿ ਉਨ੍ਹਾਂ ਦੀ ਇਹ ਯੋਜਨਾ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਮਨਰੇਗਾ ਪੂਰੀ ਦੁਨੀਆ ਦੀ ਸਭ ਤੋਂ ਵੱਡੀ ਤੇ ਕਾਮਯਾਬ ਸਕੀਮ ਸੀ। ਹੁਣ ਕੇਂਦਰ ਸਰਕਾਰ ਉਸ ਨੂੰ ਬਦਲਣਾ ਚਾਹੁੰਦੀ ਹੈ।

  • 30 Dec 2025 10:29 AM (IST)

    ਅਸ਼ਵਨੀ ਸ਼ਰਮਾ ਨੇ ਕੀਤੀ VB-G RAM G ਸਕੀਮ ਦੀ ਵਕਾਲਤ

    ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ VB-G RAM G ਸਕੀਮ ਦੀ ਵਕਾਲਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਨੇ ਪੁੱਛਿਆ ਕਿ 100 ਦੀ ਜਗ੍ਹਾ 125 ਦਿਨ ਰੁਜ਼ਗਾਰ ਦੇਣ ਗਲਤ ਹੈ।

  • 30 Dec 2025 09:36 AM (IST)

    ਟਰੰਪ ਨੂੰ ਮਿਲੇਗਾ ਇਜ਼ਰਾਈਲ ਸ਼ਾਂਤੀ ਪੁਰਸਕਾਰ: ਪ੍ਰਧਾਨ ਮੰਤਰੀ ਨੇਤਨਯਾਹੂ

    ਸੀਐਨਐਨ ਦੀ ਰਿਪੋਰਟ ਦੇ ਅਨੁਸਾਰ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸੋਮਵਾਰ ਨੂੰ ਫਲੋਰੀਡਾ ਚ ਦੋਵਾਂ ਨੇਤਾਵਾਂ ਵਿਚਕਾਰ ਹੋਈ ਦੁਵੱਲੀ ਮੁਲਾਕਾਤ ਤੋਂ ਬਾਅਦ ਐਲਾਨ ਕੀਤਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇਜ਼ਰਾਈਲ ਦਾ ਸਭ ਤੋਂ ਉੱਚ ਨਾਗਰਿਕ ਸਨਮਾਨ, ਇਜ਼ਰਾਈਲ ਸ਼ਾਂਤੀ ਪੁਰਸਕਾਰ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲ ਸਰਕਾਰ ਨੇ ਟਰੰਪ ਨੂੰ ਇਜ਼ਰਾਈਲ ਸ਼ਾਂਤੀ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ, ਜੋ ਕਿ 80 ਸਾਲਾਂ ਚ ਪਹਿਲੀ ਵਾਰ ਕਿਸੇ ਗੈਰ-ਇਜ਼ਰਾਈਲੀ ਨਾਗਰਿਕ ਨੂੰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਸ਼ਾਂਤੀ ਸ਼੍ਰੇਣੀ ਚ ਪੁਰਸਕਾਰ ਪੇਸ਼ ਕੀਤਾ ਗਿਆ ਹੈ।

  • 30 Dec 2025 08:39 AM (IST)

    ਮਨਰੇਗਾ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ


    ਪੰਜਾਬ ਸਰਕਾਰ ਨੇ ਅੱਜ, ਮੰਗਲਵਾਰ ਨੂੰ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦਾ ਨਾਮ ਬਦਲਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਮੁੱਦੇ ‘ਤੇ ਸੂਬਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਕੇਂਦਰ ਸਰਕਾਰ ਨੇ ਇਸ ਯੋਜਨਾ ਦਾ ਨਾਮ ਬਦਲ ਕੇ “ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) (
    VB-GRAM-G)” ਰੱਖ ਦਿੱਤਾ ਹੈ, ਜਿਸ ਨੂੰ ਮਜ਼ਦੂਰ ਵਿਰੋਧੀ ਦੱਸਿਆ ਜਾ ਰਿਹਾ ਹੈ।

Follow Us
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ...