Live Updates: ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ
ਵਿਧਾਨ ਸਭਾ ਦੀ ਸ਼ੁਰੂਆਤ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਕੇ ਹੋਈ। ਇਸ ਤੋਂ ਬਾਅਦ ਸਦਨ ਨੂੰ ਦੁਪਹਿਰ 12:25 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
-
ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੰਦੇ ਹੋਏ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ‘ਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਨੂੰ ਵੀ ਪ੍ਰਣਾਮ ਕੀਤਾ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਵਿੱਤਰ ਰੂਹਾਂ ਦੀ ਅਦੁੱਤੀ ਕੁਰਬਾਨੀ ਅਮਰ ਰਹੇਗੀ।
-
ਭਾਜਪਾ ਉਦਯੋਗਪਤੀਆਂ ਦੀ ਸਰਕਾਰ ਹੈ: ਮੰਤਰੀ ਅਮਨ ਅਰੋੜਾ
ਪੰਜਾਬ ਕੈਬਨਿਟ ਮੰਤਰੀ ਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਨੇ ਅਮਨ ਅਰੋੜਾ ਨੇ ਕਿਹਾ ਕਿ ਸੂਬੇ ‘ਚ 30 ਲੱਖ ਲੋਕ ਮਨਰੇਗਾ ਤਹਿਤ ਕੰਮ ਕਰ ਰਹੇ ਹਨ। ਭਾਜਪਾ ਦੀ ਉਦਯੋਗਪਤੀਆਂ ਦੀ ਸਰਕਾਰ ਹੈ, ਜੋ ਗਰੀਬਾਂ ਦੀ ਰੋਜ਼ੀ-ਰੋਟੀ ਖੋਹਣਾ ਚਾਹੁੰਦੀ ਹੈ। ਅਸੀਂ ਵਿਧਾਨ ਸਭਾ ‘ਚ ਦੱਸ ਲੱਖ ਮਜ਼ਦੂਰਾਂ ਦੇ ਪੱਤਰ ਅੱਜ ਸੈਸ਼ਨ ‘ਚ ਪੇਸ਼ ਕਰਾਂਗੇ। ਅਸੀਂ ਕੇਂਦਰ ਨੂੰ ਸਾਫ਼ ਕਰ ਦੇਣਾ ਚਾਹੁੰਦੇ ਹਾਂ ਕਿ ਉਨ੍ਹਾਂ ਦੀ ਇਹ ਯੋਜਨਾ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਮਨਰੇਗਾ ਪੂਰੀ ਦੁਨੀਆ ਦੀ ਸਭ ਤੋਂ ਵੱਡੀ ਤੇ ਕਾਮਯਾਬ ਸਕੀਮ ਸੀ। ਹੁਣ ਕੇਂਦਰ ਸਰਕਾਰ ਉਸ ਨੂੰ ਬਦਲਣਾ ਚਾਹੁੰਦੀ ਹੈ।
-
ਅਸ਼ਵਨੀ ਸ਼ਰਮਾ ਨੇ ਕੀਤੀ VB-G RAM G ਸਕੀਮ ਦੀ ਵਕਾਲਤ
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ VB-G RAM G ਸਕੀਮ ਦੀ ਵਕਾਲਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਨੇ ਪੁੱਛਿਆ ਕਿ 100 ਦੀ ਜਗ੍ਹਾ 125 ਦਿਨ ਰੁਜ਼ਗਾਰ ਦੇਣ ਗਲਤ ਹੈ।
-
ਟਰੰਪ ਨੂੰ ਮਿਲੇਗਾ ਇਜ਼ਰਾਈਲ ਸ਼ਾਂਤੀ ਪੁਰਸਕਾਰ: ਪ੍ਰਧਾਨ ਮੰਤਰੀ ਨੇਤਨਯਾਹੂ
ਸੀਐਨਐਨ ਦੀ ਰਿਪੋਰਟ ਦੇ ਅਨੁਸਾਰ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸੋਮਵਾਰ ਨੂੰ ਫਲੋਰੀਡਾ ‘ਚ ਦੋਵਾਂ ਨੇਤਾਵਾਂ ਵਿਚਕਾਰ ਹੋਈ ਦੁਵੱਲੀ ਮੁਲਾਕਾਤ ਤੋਂ ਬਾਅਦ ਐਲਾਨ ਕੀਤਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇਜ਼ਰਾਈਲ ਦਾ ਸਭ ਤੋਂ ਉੱਚ ਨਾਗਰਿਕ ਸਨਮਾਨ, ਇਜ਼ਰਾਈਲ ਸ਼ਾਂਤੀ ਪੁਰਸਕਾਰ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲ ਸਰਕਾਰ ਨੇ ਟਰੰਪ ਨੂੰ ਇਜ਼ਰਾਈਲ ਸ਼ਾਂਤੀ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ, ਜੋ ਕਿ 80 ਸਾਲਾਂ ‘ਚ ਪਹਿਲੀ ਵਾਰ ਕਿਸੇ ਗੈਰ-ਇਜ਼ਰਾਈਲੀ ਨਾਗਰਿਕ ਨੂੰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਸ਼ਾਂਤੀ ਸ਼੍ਰੇਣੀ ‘ਚ ਪੁਰਸਕਾਰ ਪੇਸ਼ ਕੀਤਾ ਗਿਆ ਹੈ।
-
ਮਨਰੇਗਾ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ
ਪੰਜਾਬ ਸਰਕਾਰ ਨੇ ਅੱਜ, ਮੰਗਲਵਾਰ ਨੂੰ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦਾ ਨਾਮ ਬਦਲਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਮੁੱਦੇ ‘ਤੇ ਸੂਬਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਕੇਂਦਰ ਸਰਕਾਰ ਨੇ ਇਸ ਯੋਜਨਾ ਦਾ ਨਾਮ ਬਦਲ ਕੇ “ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) (VB-GRAM-G)” ਰੱਖ ਦਿੱਤਾ ਹੈ, ਜਿਸ ਨੂੰ ਮਜ਼ਦੂਰ ਵਿਰੋਧੀ ਦੱਸਿਆ ਜਾ ਰਿਹਾ ਹੈ।
News Live Updates: ਪੰਜਾਬ ਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਤੇ ਵੇਖਣ ਨੂੰ ਮਿਲਣਗੀਆਂ।
