Live Updates: ਅੰਮ੍ਰਿਤਸਰ ‘ਚ ਬਦਨਾਮ ਨਸ਼ਾ ਤਸਕਰ ਤੇ ਉਸਦੇ ਚਾਰ ਸਾਥੀ ਗ੍ਰਿਫ਼ਤਾਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
Live Updates
LIVE NEWS & UPDATES
-
ਅੰਮ੍ਰਿਤਸਰ ‘ਚ ਬਦਨਾਮ ਨਸ਼ਾ ਤਸਕਰ ਤੇ ਉਸਦੇ ਚਾਰ ਸਾਥੀ ਗ੍ਰਿਫ਼ਤਾਰ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ, ਇੱਕ ਬਦਨਾਮ ਨਸ਼ਾ ਤਸਕਰ ਨੂੰ ਉਸ ਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਇੱਕ ਹੈਰੋਇਨ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਤੋਂ 8.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਅਜਨਾਲਾ, ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਹ ਗਿਰੋਹ ਪਾਕਿਸਤਾਨ ਤੋਂ ਕੰਮ ਕਰ ਰਿਹਾ ਸੀ ਅਤੇ ਭਾਰਤੀ ਖੇਤਰ ਵਿੱਚ ਹੈਰੋਇਨ ਦੀ ਵੱਡੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਸੀ।
-
ਉਪ-ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰੇਗਾ ਸ਼੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਉਪ-ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਫੈਸਲਾ ਹੜ੍ਹਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ।
-
ਪਿੰਡ ਵਿਰਕ ਕਲਾਂ ‘ਚ ਪ੍ਰੇਮ-ਵਿਆਹ ਕਰਵਾਉਣ ਵਾਲੀ ਲੜਕੀ ਤੇ ਉਸ ਦੀ ਧੀ ਦਾ ਕਤਲ
ਬਠਿੰਡਾ ਦੇ ਪਿੰਡ ਵਿਰਕ ਕਲਾਂ ਵਿੱਚ ਸੋਮਵਾਰ ਨੂੰ ਇੱਕ ਦੁਖਦਾਈ ਘਟਨਾ ਵਾਪਰੀ ਹੈ। ਇੱਕ ਲੜਕੀ ਅਤੇ ਉਸਦੀ ਛੋਟੀ ਧੀ, ਜਿਸਦਾ ਪਿੰਡ ਵਿੱਚ ਪ੍ਰੇਮ ਵਿਆਹ ਹੋਇਆ ਸੀ। ਉਸ ਦੇ ਹੀ ਪਿਤਾ ਅਤੇ ਭਰਾ ਨੇ ਦਾਤਰੀ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।
-
ਕਪੂਰਥਲਾ ‘ਚ ਪਟਾਕੇ ਫਟਣ ਕਾਰਨ 10 ਸਾਲਾ ਬੱਚਾ ਝੁਲਸਿਆ, ਹਾਲਤ ਗੰਭੀਰ
ਕਪੂਰਥਲਾ ‘ਚ ਪਟਾਕੇ ਫਟਣ ਕਾਰਨ 10 ਸਾਲਾ ਬੱਚਾ ਝੁਲਸ ਗਿਆ ਹੈ। ਉਸ ਦਾ ਹਾਲਤ ਗੰਭੀਰ ਦੱਸੇ ਜਾ ਰਹੇ ਹਨ।
-
ਏਸ਼ੀਆ ਕੱਪ ਜਿੱਤਣ ਤੋਂ ਬਾਅਦ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਭਾਰਤੀ ਹਾਕੀ ਟੀਮ
ਏਸ਼ੀਆ ਕੱਪ ਜਿੱਤਣ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਹਨ।
-
ਲੁਧਿਆਣਾ ਦੇ ਪਿੰਡ ਸਸਰਾਲੀ ‘ਚ ਸਤਲੁਜ ਦਰਿਆ ਦੇ ਪਾਣੀ ਦੀ ਮਾਰ
ਲੁਧਿਆਣਾ ਦੇ ਪਿੰਡ ਸਸਰਾਲੀ ‘ਚ ਸਤਲੁਜ ਦਰਿਆ ਦੇ ਪਾਣੀ ਦੀ ਮਾਰ ਲਗਾਤਾਰ ਖੇਤਾਂ ਨੂੰ ਪੈ ਰਹੀ ਹੈ। ਇਸ ਨਾਲ ਕਈ ਏਕੜ ਫਸਲ ਤਬਾਹ ਹੋ ਗਈ ਹੈ। ਮੌਕੇ ‘ਤੇ ਜਾਇਜਾ ਲੈਣ ਏਡੀਸੀ ਅਮਰਜੀਤ ਬੈਂਸ ਪਹੁੰਚੇ। ਉਨ੍ਹਾਂ ਨੇ ਕਿਹਾ ਬੀਬੀਐਮਬੀ ਨੇ ਪਾਣੀ ਘਟਾਇਆ ਹੈ ਤੇ ਖ਼ਤਰਾ ਟੱਲ ਗਿਆ ਹੈ।
-
ਬਾਲੀਵੁੱਡ ਸਟਾਰ ਸੋਨੂੰ ਸੂਦ ਹੜ੍ਹ ਪੀੜਤਾਂ ਦੀ ਮਦਦ ਲਈ ਮੋਗਾ ਪਹੁੰਚੇ, ਮੀਡੀਆ ਨਾਲ ਕੀਤੀ ਮੁਲਾਕਾਤ
ਬਾਲੀਵੁੱਡ ਸਟਾਰ ਸੋਨੂੰ ਸੂਦ ਆਪਣੇ ਪੰਜਾਬ ਦੌਰੇ ਦੌਰਾਨ ਪਿਛਲੇ ਕੁਝ ਦਿਨਾਂ ‘ਚ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲੈਣ ਤੇ ਹੜ੍ਹ ਪੀੜਤਾਂ ਨੂੰ ਜ਼ਰੂਰੀ ਚੀਜ਼ਾਂ ਉਪਲਬਧ ਕਰਵਾਉਣ ਲਈ ਮੋਗਾ ਪਹੁੰਚੇ ਤੇ ਸੋਮਵਾਰ ਨੂੰ ਉਨ੍ਹਾਂ ਨੇ ਮੀਡੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡੀਆ ਕਰਮੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਬਾਰੇ ਚਰਚਾ ਕੀਤੀ।
-
ਹਸਪਤਾਲ ਪਹੁੰਚ ਹਰਿਆਣਾ ਦੇ ਸੀਐਮ ਸੈਣੀ ਨੇ ਜਾਣਿਆ CM ਮਾਨ ਦਾ ਹਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਪਤਾ ਲੈਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਮੁਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ 5 ਸਤੰਬਰ ਤੋਂ ਹਸਪਤਾਲ ‘ਚ ਦਾਖਲ ਹਨ। ਉਨ੍ਹਾਂ ਦੀ ਸਿਹਤ ਅੱਗੇ ਨਾਲੋਂ ਬਿਹਤਰ ਦੱਸੀ ਜਾ ਰਹੀ ਹੈ। ਉਹ ਅੱਜ ਹਸਪਤਾਲ ਤੋਂ ਹੀ ਪੰਜਾਬ ਕੈਬਨਿਟ ਮੀਟਿੰਗ ਦੀ ਵੀਡੀਓ ਕਾਨਫਰੰਸਿੰਗ ਰਾਹੀ ਪ੍ਰਧਾਨਗਰੀ ਕਰਨਗੇ।
-
ਦਿੱਲੀ ‘ਚ ਬੱਚਾ ਚੋਰ ਗਿਰੋਹ ਗ੍ਰਿਫ਼ਤਾਰ, 6 ਬੱਚੇ ਬਰਾਮਦ
ਦਿੱਲੀ ‘ਚ ਬੱਚਾ ਚੋਰ ਗਿਰੋਹ ‘ਤੇ ਪੁਲਿਸ ਨੇ ਆਪਣੀ ਪਕੜ ਹੋਰ ਮਜ਼ਬੂਤ ਕਰ ਦਿੱਤੀ ਹੈ। ਗਿਰੋਹ ਦੇ 12 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਤੋਂ 6 ਬੱਚੇ ਬਰਾਮਦ ਕੀਤੇ ਗਏ ਹਨ। ਦਿੱਲੀ ਪੁਲਿਸ ਦੁਪਹਿਰ 1 ਵਜੇ ਪ੍ਰੈਸ ਕਾਨਫਰੰਸ ਕਰੇਗੀ।
-
ਜੰਮੂ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ
ਜੰਮੂ ਦੇ ਆਰਐਸ ਪੁਰਾ ਸੈਕਟਰ ‘ਚ ਅੰਤਰਰਾਸ਼ਟਰੀ ਸਰਹੱਦ (ਆਈਬੀ) ‘ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਆਕਟ੍ਰੋਈ ਪੋਸਟ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਐਤਵਾਰ ਰਾਤ 9.20 ਵਜੇ ਘੁਸਪੈਠੀਏ ਨੂੰ ਦੇਖਿਆ, ਜਿਸ ਦੀ ਪਛਾਣ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਰਗੋਧਾ ਦੇ ਰਹਿਣ ਵਾਲੇ ਸਿਰਾਜ ਖਾਨ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਨ ਤੋਂ ਬਾਅਦ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਉਸ ਨੂੰ ਸਰਹੱਦੀ ਵਾੜ ਦੇ ਨੇੜੇ ਗ੍ਰਿਫ਼ਤਾਰ ਕਰ ਲਿਆ ਗਿਆ।
