ਜਿੱਤ ‘ਤੇ ‘ਆਪ’ ‘ਦੀ ਪ੍ਰੈੱਸ ਕਾਨਫਰੰਸ, ਅਮਨ ਅਰੋੜਾ ਨੇ 2027 ਚੋਣਾਂ ਨੂੰ ਲੈ ਕੇ ਕਰ ਦਿੱਤਾ ਵੱਡਾ ਐਲਾਨ
Aman Arora on AAP Win: ਅਮਨ ਅਰੋੜਾ ਨੇ ਇਸ ਦੇ ਨਾਲ ਵਿਰੋਧੀ ਪਾਰਟੀਆਂ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਜੋ ਦੂਜੀਆਂ ਪਾਰਟੀਆਂ ਕੂੜ-ਪ੍ਰਚਾਰ ਕਰ ਰਹੀਆਂ ਸਨ। ਚਾਹੇ ਉਹ ਕਾਂਗਰਸ ਹੋਵੇ ਜਾਂ ਭਾਜਪਾ, ਉਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ। ਇਸ ਤੋਂ ਸਪੱਸ਼ਟ ਜ਼ਾਹਰ ਹੋ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਨਕਾਰ ਚੁੱਕੇ ਹਨ। ਜਿਸ ਤਰ੍ਹਾਂ ਲੋਕਾਂ ਨੂੰ ਧਰਮਾਂ, ਮਜ਼ਬਾਂ ਤੇ ਫਿਰਕਿਆਂ ਦੇ ਆਧਾਰ 'ਤੇ ਵੰਡਣ ਦਾ ਕੰਮ ਕਾਂਗਰਸ ਪਾਰਟੀ ਨੇ ਕੀਤਾ ਤੇ ਉਨ੍ਹਾਂ ਦੇ ਪ੍ਰਧਾਨ ਰਾਜਾ ਵੜਿੰਗ ਨੇ ਜਿਸ ਤਰ੍ਹਾਂ ਦੀ ਸ਼ਬਦਾਵਲੀ ਦਲਿਤ ਭਾਈਚਾਰੇ ਲਈ ਵਰਤੀ, ਲੋਕਾਂ ਨੇ ਉਸ ਨੂੰ ਸਿਰੇ ਤੋਂ ਨਕਾਰ ਦਿੱਤਾ।
ਤਰਨ ਤਾਰਨ ਜ਼ਿਮਨੀ ਚੋਣ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਸੀ ਤੇ ਇਸ ਸੈਮੀਫਾਈਨਲ ‘ਚ ਆਮ ਆਦਮੀ (ਆਪ) ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 12,091 ਵੋਟਾਂ ਦੇ ਵੱਡੇ ਅੰਤਰ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਨੂੰ ਕੁੱਲ 42,649 ਵੋਟਾਂ ਮਿਲੀਆਂ। ਜਿੱਤ ਤੋਂ ਬਾਅਦ ਪੰਜਾਬ ‘ਆਪ’ ਪ੍ਰਧਾਨ ਤੇ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਲੋਕਾਂ ਦੇ ਫ਼ਤਵੇ ਦਾ ਸਵਾਗਤ ਕੀਤਾ ਤੇ ਪਾਰਟੀ ਦੇ ਵਰਕਰਾਂ ਨੂੰ ਦਿਨ-ਰਾਤ ਕੀਤੀ ਸਖ਼ਤ ਮਿਹਨਤ ਲਈ ਵਧਾਈ ਦਿੱਤੀ।
ਉਨ੍ਹਾਂ ਨੇ ਸਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਇੱਕ ਲੈਂਡਸਲਾਈਡ, ਇੱਕ ਪਾਸੜ ਜਿੱਤ ਹੈ। ਉਨ੍ਹਾਂ ਨੇ ਕਿਹਾ ਇਹ ਪੰਜਾਬ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 3.5 ਸਾਲਾਂ ਦੇ ਕੰਮਾਂ ‘ਤੇ ਮੋਹਰ ਲਗਾਈ ਗਈ ਹੈ। ਇਸ ਦੌਰਾਨ ਅਮਨ ਅਰੋੜਾ ਨਾਲ ਮੰਤਰੀ ਲਾਲਜੀਤ ਸਿੰਘ ਭੁੱਲਰ, ਬਰਿੰਦਰ ਗੋਇਲ ਤੇ ਹਰਦਿਪ ਸਿੰਘ ਮੁੰਡੀਆਂ ਵੀ ਮੌਜੂਦ ਸਨ।
ਵਿਰੋਧੀਆਂ ‘ਤੇ ਨਿਸ਼ਾਨਾ
ਅਮਨ ਅਰੋੜਾ ਨੇ ਇਸ ਦੇ ਨਾਲ ਵਿਰੋਧੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਜੋ ਦੂਜੀਆਂ ਪਾਰਟੀਆਂ ਕੂੜ-ਪ੍ਰਚਾਰ ਕਰ ਰਹੀਆਂ ਸਨ। ਚਾਹੇ ਉਹ ਕਾਂਗਰਸ ਹੋਵੇ ਜਾਂ ਭਾਜਪਾ, ਉਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ। ਇਸ ਤੋਂ ਸਪੱਸ਼ਟ ਜ਼ਾਹਰ ਹੋ ਗਿਆ ਹੈ ਕਿ ਲੋਕ ਇਨ੍ਹਾਂ ਨੂੰ ਨਕਾਰ ਚੁੱਕੇ ਹਨ। ਜਿਸ ਤਰ੍ਹਾਂ ਲੋਕਾਂ ਨੂੰ ਧਰਮਾਂ, ਮਜ਼ਬਾਂ ਤੇ ਫਿਰਕਿਆਂ ਦੇ ਆਧਾਰ ‘ਤੇ ਵੰਡਣ ਦਾ ਕੰਮ ਕਾਂਗਰਸ ਪਾਰਟੀ ਨੇ ਕੀਤਾ ਤੇ ਉਨ੍ਹਾਂ ਦੇ ਪ੍ਰਧਾਨ ਰਾਜਾ ਵੜਿੰਗ ਨੇ ਜਿਸ ਤਰ੍ਹਾਂ ਦੀ ਸ਼ਬਦਾਵਲੀ ਦਲਿਤ ਭਾਈਚਾਰੇ ਲਈ ਵਰਤੀ, ਲੋਕਾਂ ਨੇ ਉਸ ਨੂੰ ਸਿਰੇ ਤੋਂ ਨਕਾਰ ਦਿੱਤਾ।
ਅਮਨ ਅਰੋੜਾ ਨੇ ਭਾਜਪਾ ‘ਤੇ ਘੇਰਦੇ ਹੋਏ ਕਿਹਾ ਕਿ ਉਸ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਪੰਜਾਬ ਤੇ ਪੰਜਾਬੀਅਤ ਨੂੰ ਢਾਹ ਮਾਰੀ ਜਾਵੇ। ਲੋਕਾਂ ਨੇ ਭਾਜਪਾ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।
‘ਆਪ’ ਹਰ ਇੱਕ ਦੀ ਪਸੰਦ- ਅਰੋੜਾ
ਅਰੋੜਾ ਨੇ ਕਿਹਾ ਪਹਿਲਾਂ ਚਾਹੇ ਜਲੰਧਰ ਵੈਸਟ ਦੀ ਸੀਟ ਹੋਵੇ, ਜਿੱਥੇ ਦਲਿਤ ਭਾਈਚਾਰੇ ਦੀ ਕਾਫ਼ੀ ਵੋਟ ਸੀ ਤੇ ਚਾਹੇ ਲੁਧਿਆਣਾ ਵੈਸਟ ਦੀ ਸ਼ਹਿਰੀ ਸੀਟ ਹੋਵੇ ਤੇ ਹੁਣ ਚਾਹੇ ਤਰਨ ਤਾਰਨ ਜੋ ਕਿ ਪੰਥਕ ਸੀਟ ਹੈ- ਇਹ ਸਾਰੀਆਂ ਹੀ ਅਲੱਗ-ਅਲੱਗ ਨੁਮਾਇੰਦਗੀ ਵਾਲੀਆਂ ਸੀਟਾਂ ਹਨ। ਇਹ ਅਲੱਗ ਧਰਮਾਂ, ਮਜ਼੍ਹਬਾਂ ਤੇ ਫਿਰਕਿਆਂ ਤੇ ਲਾਈਫਸਟਾਈਲ ਵਾਲੀਆਂ ਸੀਟਾਂ ਹਨ। ਇਨ੍ਹਾਂ ਤਿੰਨਾਂ ਸੀਟਾਂ ‘ਤੇ ‘ਆਪ’ ਦੀ ਜਿੱਤ ਤੋਂ ਪਤਾ ਚੱਲਦਾ ਹੈ ਕਿ ਸਾਡੀ ਪਾਰਟੀ ਹਰ ਇੱਕ ਦੀ ਪਸੰਦ ਹੈ।
ਇਹ ਵੀ ਪੜ੍ਹੋ
ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਕਹਿੰਦੀਆਂ ਸਨ ਕਿ ਇਹ 2027 ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਹੈ। ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਇਸ ਸੈਮੀ-ਫਾਈਨਲ ‘ਚ ‘ਆਪ’ ਨੇ ਜਿੱਤ ਹਾਸਲ ਕੀਤੀ ਹੈ ਤੇ 2027 ਚੋਣਾਂ ‘ਚ ਵੀ ਆਮ ਆਦਮੀ ਪਾਰਟੀ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ।


