AAP ਦੀ ਅੱਜ ਜਲੰਧਰ ਵਿਖੇ ਅਹਿਮ ਮੀਟਿੰਗ, ਵਿਧਾਇਕ ਤੇ 1000 ਬਲਾਕ ਆਬਜ਼ਰਵਰ ਰਹਿਣਗੇ ਮੌਜੂਦ; ਸਿਸੋਦੀਆ ਕਰਨਗੇ ਅਗਵਾਈ

Updated On: 

29 Apr 2026 15:25 PM IST

ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਲਗਭਗ ਇੱਕ ਹਜ਼ਾਰ ਬਲਾਕ ਆਬਜ਼ਰਵਰਾਂ ਨੂੰ ਮੀਟਿੰਗ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਮੀਟਿੰਗ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਕਰਨਗੇ, ਜਦੋਂ ਕਿ 'ਆਪ' ਦੇਕਨਵੀਨਰ ਅਰਵਿੰਦ ਕੇਜਰੀਵਾਲ ਦੇ ਭਾਗੀਦਾਰਾਂ ਨੂੰ ਵਰਚੁਅਲੀ ਸੰਬੋਧਨ ਕਰਨ ਦੀ ਉਮੀਦ ਹੈ।

AAP ਦੀ ਅੱਜ ਜਲੰਧਰ ਵਿਖੇ ਅਹਿਮ ਮੀਟਿੰਗ, ਵਿਧਾਇਕ ਤੇ 1000 ਬਲਾਕ ਆਬਜ਼ਰਵਰ ਰਹਿਣਗੇ ਮੌਜੂਦ; ਸਿਸੋਦੀਆ ਕਰਨਗੇ ਅਗਵਾਈ

ਆਮ ਆਦਮੀ ਪਾਰਟੀ ਦੀ ਅੱਜ ਜਲੰਧਰ ਵਿਖੇ ਅਹਿਮ ਮੀਟਿੰਗ, ਸਾਰੇ ਵਿਧਾਇਕ ਤੇ 1 ਹਜ਼ਾਰ ਬਲਾਕ ਆਬਜ਼ਰਵਰ ਰਹਿਣਗੇ ਮੌਜੂਦ

ਆਮ ਆਦਮੀ ਪਾਰਟੀ (ਆਪ) ਅੱਜ, ਬੁੱਧਵਾਰ ਨੂੰ ਜਲੰਧਰ ‘ਚ ਪਾਰਟੀ ਵਰਕਰਾਂ ਦੀ ਇੱਕ ਵੱਡੀ ਸੂਬਾ ਪੱਧਰੀ ਮੀਟਿੰਗ ਕਰਨ ਜਾ ਰਹੀ ਹੈ। ਪੰਜਾਬ ਦੇ 6 ਰਾਜ ਸਭਾ ਮੈਂਬਰਾਂ ਸਮੇਤ ਸੱਤ ਰਾਜ ਸਭਾ ਮੈਂਬਰਾਂ ਦੇ ਹਾਲ ਹੀ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਣ ਦਾ ਫੈਸਲਾ ਲਿਆ ਸੀ, ਜਿਸ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਲਗਭਗ ਇੱਕ ਹਜ਼ਾਰ ਬਲਾਕ ਆਬਜ਼ਰਵਰਾਂ ਨੂੰ ਮੀਟਿੰਗ ‘ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਮੀਟਿੰਗ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਕਰਨਗੇ, ਜਦੋਂ ਕਿ ‘ਆਪ’ ਦੇਕਨਵੀਨਰ ਅਰਵਿੰਦ ਕੇਜਰੀਵਾਲ ਦੇ ਭਾਗੀਦਾਰਾਂ ਨੂੰ ਵਰਚੁਅਲੀ ਸੰਬੋਧਨ ਕਰਨ ਦੀ ਉਮੀਦ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੀਟਿੰਗ ‘ਚ ਵਰਚੂਅਲੀ ਸ਼ਾਮਲ ਹੋਣਗੇ।

ਇਸ ਦੌਰਾਨ ਮੀਟਿੰਗ ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਰਕਰਾਂ ਨੂੰ ਤਿਆਰ ਕਰਨ ਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਮਬੰਦ ਕਰਨ ‘ਤੇ ਕੇਂਦ੍ਰਿਤ ਹੋ ਸਕਦੀ। ਸੂਬੇ ਭਰ ‘ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ​​ਕਰਨ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

ਆਮ ਆਮਦੀ ਪਾਰਟੀ ਵੱਲੋਂ ਇੱਕ ਮੁੱਖ ਮੁੱਦਾ ਪਿਛਲੇ ਚਾਰ ਸਾਲਾਂ ‘ਚ ਰਾਜ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸਿੱਧੇ ਲੋਕਾਂ ਤੱਕ ਪਹੁੰਚਾਉਣ ਲਈ ਰਣਨੀਤੀਆਂ ਬਣਾਉਣਾ ਸ਼ਾਮਲ ਹੋਵੇਗਾ। ਪਾਰਟੀ ਵਰਕਰਾਂ ਨੂੰ 1000 ਤੇ 1500 ਰੁਪਏ ਦੀ ਔਰਤਾਂ ਲਈ ਵਿੱਤੀ ਸਹਾਇਤਾ ਯੋਜਨਾਵਾਂ ਸਮੇਤ ਹੋਰ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਦੇ ਨਿਰਦੇਸ਼ ਮਿਲ ਸਕਦੇ ਹਨ।

ਇਸ ਤੋਂ ਇਲਾਵਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਜਾ ਸਕਦਾ ਹੈ। ਇਸ ਮੀਟਿੰਗ ਨੂੰ ਪਾਰਟੀ ਨੂੰ ਮਜ਼ਬੂਤ ​​ਕਰਨ ਤੇ ਭਵਿੱਖ ਦੇ ਰਾਜਨੀਤੀ ਲਈ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Follow Us