AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

AAP ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚ ਉਪ ਨੇਤਾ ਦੇ ਅਹੁਦੇ ਤੋਂ ਹਟਾਇਆ, ਹੁਣ ਮਿੱਤਲ ਨੂੰ ਕਮਾਨ

ਰਾਘਵ ਚੱਢਾ ਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਕੁਝ ਮਤਭੇਦਾਂ ਜਾਂ ਦੂਰੀਆਂ ਬਾਰੇ ਖ਼ਬਰਾਂ ਤੇ ਅਟਕਲਾਂ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਹਨ। 'ਆਪ' ਦਾ ਇਹ ਕਦਮ ਇਨ੍ਹਾਂ ਚੱਲ ਰਹੇ ਮਤਭੇਦਾਂ 'ਤੇ ਮੋਹਰ ਲਗਾਉਂਦਾ ਦਿਖਾਈ ਦੇ ਰਿਹਾ। ਹਾਲਾਂਕਿ, ਪਾਰਟੀ ਵੱਲੋਂ ਖੁਦ ਕਿਸੇ ਵਿਵਾਦ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

AAP ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚ ਉਪ ਨੇਤਾ ਦੇ ਅਹੁਦੇ ਤੋਂ ਹਟਾਇਆ, ਹੁਣ ਮਿੱਤਲ ਨੂੰ ਕਮਾਨ
ਰਾਘਵ ਚੱਢਾ
tv9-punjabi
| Updated On: 02 Apr 2026 15:38 PM IST

ਆਮ ਆਦਮੀ ਪਾਰਟੀ (ਆਪ) ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚ ਉਪ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਇਹ ਜਾਣਕਾਰੀ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਰਾਹੀਂ ਦਿੱਤੀ। ਇਸ ਤੋਂ ਇਲਾਵਾ, ‘ਆਪ’ ਨੇ ਇਹ ਵੀ ਬੇਨਤੀ ਕੀਤੀ ਹੈ ਕਿ ਰਾਘਵ ਚੱਢਾ ਨੂੰ ਸੰਸਦ ‘ਚ ਬੋਲਣ ਲਈ ਸਮਾਂ ਨਾ ਦਿੱਤਾ ਜਾਵੇ। ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਹੁਣ ਰਾਜ ਸਭਾ ‘ਚ ਪਾਰਟੀ ਦੇ ਨਵੇਂ ਡਿਪਟੀ ਲੀਡਰ ਵਜੋਂ ਸੇਵਾ ਨਿਭਾਉਣਗੇ। ‘ਆਪ’ ਨੇ ਇਹ ਪੱਤਰ ਪਹਿਲਾਂ ਹੀ ਰਾਜ ਸਭਾ ਸਕੱਤਰੇਤ ਨੂੰ ਭੇਜ ਦਿੱਤਾ ਹੈ।

ਰਾਘਵ ਚੱਢਾ ਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਕੁਝ ਮਤਭੇਦਾਂ ਜਾਂ ਦੂਰੀਆਂ ਬਾਰੇ ਖ਼ਬਰਾਂ ਤੇ ਅਟਕਲਾਂ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਹਨ। ‘ਆਪ’ ਦਾ ਇਹ ਕਦਮ ਇਨ੍ਹਾਂ ਚੱਲ ਰਹੇ ਮਤਭੇਦਾਂ ‘ਤੇ ਮੋਹਰ ਲਗਾਉਂਦਾ ਦਿਖਾਈ ਦੇ ਰਿਹਾ। ਹਾਲਾਂਕਿ, ਪਾਰਟੀ ਵੱਲੋਂ ਖੁਦ ਕਿਸੇ ਵਿਵਾਦ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਤੇ ਰਾਘਵ ਚੱਢਾ

ਪਾਰਟੀ ਦੇ ਇਸ ਸਮੇਂ ਰਾਜ ਸਭਾ ‘ਚ 10 ਮੈਂਬਰ ਹਨ- ਸੱਤ ਪੰਜਾਬ ਤੇ ਤਿੰਨ ਦਿੱਲੀ ਤੋਂ ਹਨ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਆਮ ਆਦਮੀ ਪਾਰਟੀ ਦੀ ਸ਼ੁਰੂਆਤ ਤੋਂ ਹੀ ਇਸ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ 2012 ‘ਚ ਦਿੱਲੀ ਲੋਕਪਾਲ ਬਿੱਲ ‘ਤੇ ਅਰਵਿੰਦ ਕੇਜਰੀਵਾਲ ਦੇ ਨਾਲ ਕੰਮ ਕਰਦੇ ਹੋਏ ਆਪਣਾ ਕਰੀਅਰ ਸ਼ੁਰੂ ਕੀਤਾ। ਪਾਰਟੀ ਦੇ ਅੰਦਰ ਉਨ੍ਹਾਂ ਦਾ ਕੱਦ ਤੇਜ਼ੀ ਨਾਲ ਵਧਿਆ, ਉਹ ਰਾਸ਼ਟਰੀ ਬੁਲਾਰੇ ਬਣੇ। ਉਨ੍ਹਾਂ ਨੇ 2019 ਦੀ ਲੋਕ ਸਭਾ ਚੋਣ ਦੱਖਣੀ ਦਿੱਲੀ ਤੋਂ ਲੜੀ ਪਰ ਰਮੇਸ਼ ਬਿਧੂਰੀ ਤੋਂ ਹਾਰ ਗਏ। ਇਸ ਤੋਂ ਬਾਅਦ, 2020 ‘ਚ, ਉਨ੍ਹਾਂ ਨੇ ਰਾਜੇਂਦਰ ਨਗਰ ਹਲਕੇ ਤੋਂ ਦਿੱਲੀ ਵਿਧਾਨ ਸਭਾ ਚੋਣ ਜਿੱਤੀ।

2022 ਵਿੱਚ, 33 ਸਾਲ ਦੀ ਉਮਰ ‘ਚ, ਰਾਘਵ ਚੱਢਾ ਰਾਜ ਸਭਾ ਦੇ ਸਭ ਤੋਂ ਘੱਟ ਉਮਰ ਦੇ ਮੈਂਬਰ ਬਣੇ। ਉਨ੍ਹਾਂ ਨੇ ਮਨੀਸ਼ ਸਿਸੋਦੀਆ ਤੇ ਭਗਵੰਤ ਮਾਨ ਵਰਗੇ ਨੇਤਾਵਾਂ ਦੇ ਨਾਲ ਕੰਮ ਕਰਦੇ ਹੋਏ, ਉਨ੍ਹਾਂ ਨੇ ‘ਆਪ’ ਦੇ ਸੰਸਦੀ ਤੇ ਸੰਗਠਨਾਤਮਕ ਮਾਮਲਿਆਂ ‘ਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਹੈ। 2023 ‘ਚ, ‘ਆਪ’ ਨੇ ਉਨ੍ਹਾਂ ਨੂੰ ਸੰਜੇ ਸਿੰਘ ਦੀ ਥਾਂ ਰਾਜ ਸਭਾ ‘ਚ ਆਪਣਾ ਨੇਤਾ ਨਿਯੁਕਤ ਕੀਤਾ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...