ਜ਼ਿਮਨੀ ਚੋਣ ‘ਚ AAP ਦੀ ਜਿੱਤ ‘ਤੇ ਅੱਜ ਦਿੱਲੀ ‘ਚ ਜਸ਼ਨ, ਭਗਵੰਤ ਮਾਨ-ਕੇਜਰੀਵਾਲ ਸਮੇਤ ਵੱਡੇ ਨਾਂ ਹੋਣਗੇ ਸ਼ਾਮਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਦਿੱਲੀ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ ਕਈ ਆਗੂ ਇਸ ਪ੍ਰੋਗਰਾਮ 'ਚ ਹਿੱਸਾ ਲੈਣਗੇ। ਜ਼ਿਮਨੀ ਚੋਣ ਜਿੱਤ ਨੂੰ ਪਾਰਟੀ 2027 'ਚ ਹੋਣ ਵਾਲੀ ਵਿਧਾਨਸਭਾ ਚੋਣ ਲਈ ਇੱਕ ਬੂਸਟ ਵਜੋਂ ਦੇਖ ਰਹੀ ਹੈ। ਇਹ ਜਿੱਤ ਆਮ ਆਦਮੀ ਪਾਰਟੀ ਲਈ ਹੋਰ ਵੀ ਮਹੱਤਵਪੂਰਨ ਹੈ, ਕਿਉਂਕਿ ਬਤੌਰ ਪ੍ਰਧਾਨ ਅਮਨ ਅਰੋੜਾ ਤੇ ਇੰਚਾਰਜ ਮਨੀਸ਼ ਸਿਸੋਦੀਆ ਦੀ ਇਹ ਪਹਿਲੀ ਚੋਣ ਹੈ।

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੇ ਗੁਜਰਾਤ ਜ਼ਿਮਨੀ ਚੋਣ ‘ਚ ਮਿਲੀ ਜਿੱਤ ਦਾ ਜਸ਼ਨ ਅੱਜ ਦਿੱਲੀ ‘ਚ ਮਨਾਇਆ ਜਾਵੇਗਾ। ਇਸ ਮੌਕੇ ਦਿੱਲੀ ਦੇ ਕਪੂਰਥਲਾ ਹਾਊਸ ‘ਚ ਇੱਕ ਪ੍ਰੋਗਰਾਮ ਰੱਖਿਆ ਹੈ, ਜਿਸ ‘ਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਕਈ ਵੱਡੇ ਨਾਂ ਸ਼ਾਮਲ ਹੋਣਗੇ। ਇਹ ਪ੍ਰਗਰਾਮ ਦੁਪਹਿਰ ਕਰੀਬ 12 ਵਜੇ ਸ਼ੁਰੂ ਹੋਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਦਿੱਲੀ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ ਕਈ ਆਗੂ ਇਸ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਜ਼ਿਮਨੀ ਚੋਣ ਜਿੱਤ ਨੂੰ ਪਾਰਟੀ 2027 ‘ਚ ਹੋਣ ਵਾਲੀ ਵਿਧਾਨਸਭਾ ਚੋਣ ਲਈ ਇੱਕ ਬੂਸਟ ਵਜੋਂ ਦੇਖ ਰਹੀ ਹੈ। ਇਹ ਜਿੱਤ ਆਮ ਆਦਮੀ ਪਾਰਟੀ ਲਈ ਹੋਰ ਵੀ ਮਹੱਤਵਪੂਰਨ ਹੈ, ਕਿਉਂਕਿ ਬਤੌਰ ਪ੍ਰਧਾਨ ਅਮਨ ਅਰੋੜਾ ਤੇ ਇੰਚਾਰਜ ਮਨੀਸ਼ ਸਿਸੋਦੀਆ ਦੀ ਇਹ ਪਹਿਲੀ ਚੋਣ ਹੈ।
ਲੁਧਿਆਣਾ ਜ਼ਿਮਨੀ ਚੋਣ ‘ਚ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਹੁਣ ਰਾਜ ਸਭਾ ਦੀ ਸੀਟ ਖਾਲੀ ਹੋ ਜਾਵੇਗੀ। ਸੰਜੀਵ ਅਰੋੜਾ ਨੂੰ ਰਾਜ ਸਭਾ ਸੀਟ ਛੱਡਣੀ ਪਵੇਗੀ। ਜ਼ਿਮਨੀ ਚੋਣ ਤੋਂ ਪਹਿਲਾਂ ਕਿਆਸ ਲਗਾਇਆ ਜਾ ਰਿਹਾ ਸੀ ਕਿ ਅਰਵਿੰਦ ਕੇਜਰੀਵਾਲ ਰਾਜ ਸਭਾ ਜਾ ਸਕਦੇ ਹਨ, ਪਰ ਹੁਣ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਰਾਜ ਸਭਾ ਨਹੀਂ ਜਾਣਗੇ।
ਸੰਜੀਵ ਅਰੋੜ ਨੂੰ ਮਿਲੇਗਾ ਮੰਤਰੀ ਅਹੁਦਾ
ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ‘ਚ ਕੈਬਨਿਟ ‘ਚ ਬਦਲਾਅ ਕਰ ਸਕਦੀ ਹੈ। ਲੁਧਿਆਣਾ ਜ਼ਿਮਨੀ ਚੋਣ ਦੇ ਜੇਤੂ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਜਾਵੇਗਾ। ਜ਼ਿਮਨੀ ਚੋਣ ਸਮੇ ਪਾਰਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਜਾਵੇਗਾ।