ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮਹਿਲਾ ਵਿੰਗ ਦੇ ਅਹੁਦਿਆਂ ਦਾ ਐਲਾਨ, ਨਵੀਂ ਜ਼ਿੰਮੇਵਾਰੀ ਲਈ ਇੰਚਾਰਜਾਂ ਨੂੰ ਦਿੱਤੀਆਂ ਮੁਬਾਰਕਾਂ

Updated On: 

27 Aug 2025 16:01 PM IST

AAP Punjab Women Wing: ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੀਆਂ ਅਹੁਦੇਦਾਰ ਮਹਿਲਾਵਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਹੁਦੇਦਾਰਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮਹਿਲਾ ਵਿੰਗ ਦੇ ਅਹੁਦਿਆਂ ਦਾ ਐਲਾਨ, ਨਵੀਂ ਜ਼ਿੰਮੇਵਾਰੀ ਲਈ ਇੰਚਾਰਜਾਂ ਨੂੰ ਦਿੱਤੀਆਂ ਮੁਬਾਰਕਾਂ
Follow Us On

ਪੰਜਾਬ ਆਮ ਆਦਮੀ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਇਸ ਕੜੀ ਅਧੀਨ ਪਾਰਟੀ ਨੇ ਮਹਿਲਾ ਵਿੰਗ ਦੇ ਅਹੁਦਿਆਂ ਦਾ ਐਲਾਨ ਕਰਦਿਆਂ ਕਈ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਨੇ ਸਪੱਸ਼ਟ ਕੀਤਾ ਕਿ ਚੋਣਾਂ ਤੋਂ ਪਹਿਲਾਂ ਹਰ ਜ਼ਿਲ੍ਹੇ ਅਤੇ ਜ਼ੋਨ ਪੱਧਰ ਤੇ ਮਹਿਲਾ ਸੰਗਠਨ ਨੂੰ ਸਰਗਰਮ ਬਣਾਉਣਾ ਸਭ ਤੋਂ ਵੱਡੀ ਤਰਜੀਹ ਹੈ। ਇਨ੍ਹਾਂ ਅਹੁਦੇਦਾਰਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।

ਦੱਸਿਆ ਗਿਆ ਕਿ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਨੇ ਅਮਨਦੀਪ ਕੌਰ ਨੂੰ ਪੰਜਾਬ ਮਹਿਲਾ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹੁਣ ਨਵੀਂ ਟੀਮ ਦੀ ਘੋਸ਼ਣਾ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤੀ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਕਦਮ ਨਾਲ ਹਰ ਖੇਤਰ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਕਾਜ ਨੂੰ ਮਹਿਲਾਵਾਂ ਤੱਕ ਪਹੁੰਚਾਇਆ ਜਾਵੇਗਾ।

2027 ਚੋਣਾਂ ਨੂੰ ਲੈ ਕੇ ਕੀਤੀਆਂ ਨਵੀਆਂ ਨਿਯੁਕਤੀਆਂ

ਪਾਰਟੀ ਦਾ ਕਹਿਣਾ ਹੈ ਕਿ ਮਹਿਲਾਵਾਂ ਦਾ ਰੋਲ 2027 ਦੀਆਂ ਚੋਣਾਂ ਵਿੱਚ ਫੈਸਲਾਕੁੰਨ ਰਹੇਗਾ, ਇਸ ਲਈ ਉਨ੍ਹਾਂ ਨੂੰ ਵੱਡੇ ਪੱਧਰ ਤੇ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ। ਮਹਿਲਾ ਵਿੰਗ ਦੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਜ਼ਮੀਨੀ ਪੱਧਰ ਤੇ ਜਾ ਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਤੇ ਹੱਲ ਵਾਸਤੇ ਅਵਾਜ਼ ਬੁਲੰਦ ਕਰਨ। ਪੰਜਾਬ ਦੀ ਸੂਬਾ ਸਰਕਾਰ ਮਹਿਲਾਵਾਂ ਦੀ ਸਮੱਸਿਆ ਦਾ ਹੱਲ ਕਰਨ ਦੇ ਲਈ ਹਮੇਸ਼ਾ ਤਿਆਰ ਹੈ।

ਸੰਗਠਨਾਤਮਕ ਤੌਰ ਤੇ ਮਜ਼ਬੂਤੀ ਹੀ 2027 ਲਈ ਸਫਲਤਾ ਦੀ ਕੁੰਜੀ

ਪੰਜਾਬ ਆਮ ਆਦਮੀ ਪਾਰਟੀ ਦੇ ਨੇਤ੍ਰਿਤਵ ਦਾ ਮੰਨਣਾ ਹੈ ਕਿ ਸੰਗਠਨਾਤਮਕ ਤੌਰ ਤੇ ਮਜ਼ਬੂਤੀ ਹੀ 2027 ਦੀਆਂ ਚੋਣਾਂ ਵਿੱਚ ਸਫਲਤਾ ਦੀ ਕੁੰਜੀ ਹੈ। ਇਸ ਲਈ ਮਹਿਲਾ ਵਿੰਗ ਸਮੇਤ ਯੂਥ ਵਿੰਗ ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਐਲਾਨ ਕੀਤੀ ਗਈ ਨਵੀਂ ਟੀਮ ਦੇ ਆਉਣ ਨਾਲ ਪਾਰਟੀ ਵਿੱਚ ਨਵੀਂ ਉਰਜਾ ਦਾ ਸੰਚਾਰ ਹੋਇਆ ਹੈ ਅਤੇ ਚੋਣਾਂ ਲਈ ਮਹਿਲਾ ਵੋਟਰਾਂ ਨੂੰ ਜੋੜਨ ਦੀ ਯੋਜਨਾ ਹੋਰ ਤੇਜ਼ੀ ਨਾਲ ਅੱਗੇ ਵਧੇਗੀ।