ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੁਨੀਲ ਜਾਖੜ ਦਾ ਭਗਵੰਤ ਮਾਨ ‘ਤੇ ਤੰਜ ਬੋਲੇ-ਜਿਹੋ ਜਿਹੀ ਬਹਿਸ ਸੀਐੱਮ ਮਾਨ ਚਾਹੁੰਦੇ ਹਨ ਉਹ ਬੱਚੇ ਕਰਦੇ ਹਨ

ਜਲੰਧਰ 'ਚ ਇਕ ਨਿੱਜੀ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਲੀਡਰਸ਼ਿਪ ਨਾਲ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁੱਲ੍ਹੀ ਬਹਿਸ ਸਬੰਧੀ ਅਹਿਮ ਗੱਲਾਂ ਕਹੀਆਂ। ਸੁਨੀਲ ਜਾਖੜ ਨੇ ਕਿਹਾ- ਜੇਕਰ ਭਗਵੰਤ ਸਿੰਘ ਮਾਨ ਬਹਿਸ ਦੇ ਸ਼ੌਕੀਨ ਹਨ ਤਾਂ ਉਹ ਇੱਕ ਮੀਡੀਏਟਰ ਨੂੰ ਰੱਖ ਕੇ ਜਦੋਂ ਚਾਹੁਣ ਬਹਿਸ ਕਰ ਸਕਦੇ ਹਨ, ਮੈਂ ਤਿਆਰ ਹਾਂ।

ਸੁਨੀਲ ਜਾਖੜ ਦਾ ਭਗਵੰਤ ਮਾਨ 'ਤੇ ਤੰਜ ਬੋਲੇ-ਜਿਹੋ ਜਿਹੀ ਬਹਿਸ ਸੀਐੱਮ ਮਾਨ ਚਾਹੁੰਦੇ ਹਨ ਉਹ ਬੱਚੇ ਕਰਦੇ ਹਨ
Follow Us
davinder-kumar-jalandhar
| Published: 21 Oct 2023 15:55 PM IST

ਪੰਜਾਬ ਨਿਊਜ। ਜਲੰਧਰ ਪਹੁੰਚੇ ਬੀਜੇਪੀ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਪੰਜਾਬ ਦੇ ਮੁੱਖ ਮੰਤਰੀ ਤੇ ਜੰਮਕੇ ਨਿਸ਼ਾਨਾ ਸਾਧਿਆ। ਉਨਾਂ ਨੇ ਕਿਹਾ ਕਿ ਉਨ੍ਹਾਂ ਦੀ ਉਮਰ 70 ਸਾਲ ਦੇ ਕਰੀਬ ਹੈ ਅਤੇ ਭਗਵੰਤ ਮਾਨ ਦੀ ਉਮਰ 50 ਸਾਲ ਦੇ ਕਰੀਬ ਹੈ। ਮੈਂ ਉਸ ਤੋਂ ਲਗਭਗ 20 ਸਾਲ ਵੱਡਾ ਹਾਂ। ਕੋਈ ਵੀ ਬਹਿਸ ਚਾਹੇ, ਅਜਿਹੀ ਬਹਿਸ ਬੱਚਿਆਂ ਵਿੱਚ ਹੁੰਦੀ ਹੈ। ਜੇਕਰ ਬਹਿਸ ਦੌਰਾਨ ਕੋਈ ਵਿਚੋਲਾ ਨਾ ਹੋਵੇ ਤਾਂ ਬਹਿਸ ਕੁਸ਼ਤੀ ਦੇ ਮੈਚ ਵਰਗੀ ਹੋ ਜਾਵੇਗੀ। ਇਸ ਲਈ ਅਜਿਹੀ ਬਹਿਸ ਦਾ ਕੋਈ ਫਾਇਦਾ ਨਹੀਂ। ਇਸ ਦੇ ਨਾਲ ਹੀ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਉਹ ਮੁੱਖ ਮੰਤਰੀ ਦੇ ਸਾਹਮਣੇ ਬੈਠ ਕੇ ਸਵਾਲ ਪੁੱਛਣ ਲੱਗੇ ਤਾਂ ਉਹ ਜਵਾਬ ਨਹੀਂ ਦੇ ਸਕਣਗੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਬੀਜੇਪੀ ਪੰਜਾਬ ਪ੍ਰਧਾਨ (BJP Punjab President) ਸੁਨੀਲ ਜਾਖੜ ਨੇ ਕੁਲਚਾ ਵਿਵਾਦ ਬਾਰੇ ਕਿਹਾ ਕਿ ਆਪ ਦੇ ਸਾਂਸਦ ਉਦੈਪੁਰ ਦੇ ਇੱਕ 5 ਸਟਾਰ ਹੋਟਲ ਵਿੱਚ ਵਿਆਹ ਕਰਵਾ ਰਹੇ ਹਨ। ਜਿੱਥੇ ਕਮਰੇ ਦਾ ਕਿਰਾਇਆ 10 ਲੱਖ ਰੁਪਏ ਪ੍ਰਤੀ ਦਿਨ ਹੈ। ਜੇਕਰ ਪੰਜਾਬ ਦਾ ਕੋਈ ਮੰਤਰੀ ਪੰਜ ਤਾਰਾ ਹੋਟਲ ਵਿੱਚ ਕੁਲਚਾ ਖਾਵੇ ਤਾਂ ਕੋਈ ਵੱਡੀ ਗੱਲ ਨਹੀਂ। ਸਰਕਾਰ ਨੂੰ ਇਸ ਤਰ੍ਹਾਂ ਦੀਆਂ ਗੱਲਾਂ ਕਰਨਾ ਠੀਕ ਨਹੀਂ। ਆਮ ਆਦਮੀ ਪਾਰਟੀ ਦੇ ਆਗੂ ਕੀ ਕਹਿੰਦੇ ਹਨ, ਕਿੱਥੇ ਖਾਂਦੇ ਹਨ ਅਤੇ ਕਿਵੇਂ ਖਾਂਦੇ ਹਨ। ਉਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਉਨ੍ਹਾਂ ਕਿਹਾ- ਕੁਲਚਾ ਵਿਵਾਦ ਪੰਜਾਬ ਦੇ ਲੋਕਾਂ ਨੂੰ ਮੁੱਖ ਮੁੱਦਿਆਂ ਤੋਂ ਭਟਕਾਉਣ ਦਾ ਹੀ ਮਾਮਲਾ ਹੈ। ਉਨ੍ਹਾਂ ਕਿਹਾ ਕਿ ਚਰਚਾ ਪੰਜਾਬ ਦੇ ਪਾਣੀਆਂ ‘ਤੇ ਹੋਣੀ ਚਾਹੀਦੀ ਹੈ। ਪੰਜਾਬ ਦਾ ਪਾਣੀ ਲੁੱਟਿਆ ਜਾ ਰਿਹਾ ਹੈ। ਜਾਖੜ ਨੇ ਕਿਹਾ- ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਂਦੇ ਹਨ।

ਪੰਜਾਬ ਦੇ ਲੋਕ ਮਸਲਿਆਂ ਤੇ ਚੁੱਪ ਹਨ ਸੀਐੱਮ

ਜਾਖੜ ਨੇ ਕਿਹਾ ਕਿ ਸੀ.ਐਮ ਮਾਨ ਨੇ ਬਹਿਸ ਦੀ ਖੁੱਲੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਹਿਸ ਵਿੱਚ ਸੁਝਾਅ ਦਿੱਤਾ ਸੀ ਕਿ ਇਸ ਬਾਰੇ ਫੈਸਲਾ ਕਰਨ ਲਈ ਤਿੰਨ ਸੀਨੀਅਰ ਮੈਂਬਰਾਂ ਦਾ ਪੈਨਲ ਬਣਾਇਆ ਜਾਵੇ। ਪਰ ਭਗਵਾਨ ਸਿੰਘ ਮਾਨ ਬਹਿਸ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਸਹਿਮਤ ਨਹੀਂ ਹਨ। ਮਾਨ ਨੇ ਪੰਜਾਬ ਦੇ ਹੋਰ ਲੋਕ ਮਸਲਿਆਂ ‘ਤੇ ਚੁੱਪ ਧਾਰੀ ਰੱਖੀ। ਰਾਜਪਾਲ ਵੱਲੋਂ ਜਾਰੀ ਕੀਤੇ ਜਾ ਰਹੇ ਪੱਤਰ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਕਿਸ ਹਾਲਤ ਵਿੱਚ ਚੱਲ ਰਹੀ ਹੈ।

1 ਨਵੰਬਰ ਲਈ ਖੁੱਲਾ ਸੱਦਾ ਦਿੱਤਾ ਗਿਆ

ਵਿਰੋਧੀ ਧਿਰ ਨੂੰ ਚੁਣੌਤੀ ਦਿੰਦੇ ਹੋਏ ਸੀਐਮ ਭਗਵੰਤ ਮਾਨ ਨੇ 1 ਨਵੰਬਰ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਸੀ- ਮੇਰੇ ਕੋਲ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਨੂੰ ਖੁੱਲਾ ਸੱਦਾ ਹੈ। ਮਾਨ ਨੇ ਕਿਹਾ ਕਿ ਉਹ ਮੈਨੂੰ ਸਿਰਫ ਬਦਨਾਮ ਕਰਦੇ ਹਨ ਜੇਕਰ ਪੰਜਾਬ ਦੇ ਮੁੱਦਿਆਂ ਤੇ ਮੀਡੀਆ ਸਾਹਮਣੇ ਗੱਲ ਕਰਨੀ ਚਾਹੁੰਦੇ ਹਨ ਤਾਂ ਉਹ ਤਿਆਰ ਹਨ।

Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...