ਪੰਜਾਬ ਦੀ ਸਿਆਸਤ ‘ਚ ਵੱਡਾ ਸਿਆਸੀ ਭੂਚਾਲ! 2 ‘ਆਪ’ ਵਿਧਾਇਕਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ 31 ਅਕਤੂਬਰ ਨੂੰ 2027 ਦੀਆਂ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕੀਤੀ ਗਈ ਸੀ। ਇਸ ਤੋਂ ਅਗਲੇ ਹੀ ਦਿਨ ਦੋ ਮੌਜੂਦਾ ਵਿਧਾਇਕਾਂ ਦੇ ਅਸਤੀਫ਼ਿਆਂ ਦੀ ਖ਼ਬਰ ਨੇ ਸਿਆਸੀ ਮਾਹੌਲ ਹੋਰ ਗਰਮਾ ਦਿੱਤਾ ਹੈ।
ਪੰਜਾਬ ਦੀ ਸਿਆਸਤ ‘ਚ ਇੱਕ ਵਾਰ ਫਿਰ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ 2 ਮੌਜੂਦਾ ਵਿਧਾਇਕਾਂ ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਜਾਣਕਾਰੀ ਸਾਹਮਣੇ ਆਈ। ਦੋਵਾਂ ਆਗੂਆਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ ਰਾਹੀਂ ਅਸਤੀਫ਼ੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹੀ ਵਿਧਾਇਕ ਅੱਜ ਸ਼ਾਮ 4:30 ਵਜੇ ਪ੍ਰੈੱਸ ਕਾਨਫਰੰਸ ਕਰਨਗੇ ਤੇ ਆਪਣੇ ਅਗਲੇ ਸਿਆਸੀ ਪਾਰੀ ਬਾਰੇ ਜਾਣਕਾਰੀ ਦੇਣਗੇ।
ਚੇਤਨ ਸਿੰਘ ਜੌੜਾਮਾਜਰਾ ਸਮਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ, ਜਦਕਿ ਹਰਮੀਤ ਸਿੰਘ ਪਠਾਣਮਾਜਰਾ ਸਨੌਰ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਦੋਵਾਂ ਵਿਧਾਇਕਾਂ ਦੇ ਇਸ ਫ਼ੈਸਲੇ ਨਾਲ ਸੂਬੇ ਦੇ ਸਿਆਸੀ ਗਲਿਆਰਿਆਂ ‘ਚ ਨਵੀਂ ਚਰਚਾ ਛਿੜ ਗਈ ਹੈ।
Punjab AAP MLA Harmeet Singh Pathanmajra resigns from the party https://t.co/GghnksGEKP
— IANS (@ians_india) November 1, 2026
ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ ਅਸਤੀਫ਼ੇ ਦੀ ਜਾਣਕਾਰੀ
ਚੇਤਨ ਸਿੰਘ ਜੌੜਾਮਾਜਰਾ ਨੇ ਆਪਣੀ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ, “ਮੈਂ ਚੇਤਨ ਸਿੰਘ ਜੌੜਾਮਾਜਰਾ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।” ਇਸੇ ਤਰ੍ਹਾਂ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਛੱਡਣ ਦੀ ਜਾਣਕਾਰੀ ਸਾਂਝੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਵੱਲੋਂ ਅਸਤੀਫ਼ੇ ਦੀ ਕਾਪੀ ਸੋਸ਼ਲ ਮੀਡੀਆ ਦੇ ਸਾਂਝੀ ਕੀਤੀ ਗਈ ਹੈ।
Punjab AAP MLA Harmeet Singh Pathanmajra resigns from the party https://t.co/GghnksGEKP
— IANS (@ians_india) November 1, 2026ਇਹ ਵੀ ਪੜ੍ਹੋ
2027 ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼
ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ 31 ਅਕਤੂਬਰ ਨੂੰ 2027 ਦੀਆਂ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕੀਤੀ ਗਈ ਸੀ। ਇਸ ਤੋਂ ਅਗਲੇ ਹੀ ਦਿਨ ਦੋ ਮੌਜੂਦਾ ਵਿਧਾਇਕਾਂ ਦੇ ਅਸਤੀਫ਼ਿਆਂ ਦੀ ਖ਼ਬਰ ਨੇ ਸਿਆਸੀ ਮਾਹੌਲ ਹੋਰ ਗਰਮਾ ਦਿੱਤਾ ਹੈ।
ਪਹਿਲਾਂ ਵੀ ਦੋਵਾਂ ਵਿਧਾਇਕਾਂ ਨੂੰ ਲੈ ਕੇ ਚਰਚਾਵਾਂ ਰਹੀਆਂ ਸਨ
ਜ਼ਿਕਰਯੋਗ ਹੈ ਕਿ ਚੇਤਨ ਸਿੰਘ ਜੌੜਾਮਾਜਰਾ ਦੇ ਪਾਰਟੀ ਛੱਡਣ ਸਬੰਧੀ ਮਈ 2026 ‘ਚ ਵੀ ਚਰਚਾਵਾਂ ਚੱਲੀਆਂ ਸਨ, ਪਰ ਉਸ ਸਮੇਂ ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਖਾਰਜ ਕਰਦਿਆਂ ਪਾਰਟੀ ਨਾਲ ਖੜ੍ਹੇ ਰਹਿਣ ਦੀ ਗੱਲ ਆਖੀ ਸੀ। ਇਸ ਤੋਂ ਇਲਾਵਾ ਸਮਾਣਾ ਹਲਕੇ ‘ਚ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਵੱਲੋਂ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਵੀ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਹੋਈਆਂ ਸਨ।
ਦੂਜੇ ਪਾਸੇ, ਹਰਮੀਤ ਸਿੰਘ ਪਠਾਣਮਾਜਰਾ ਵੀ ਪਿਛਲੇ ਸਮੇਂ ਦੌਰਾਨ ਪਾਰਟੀ ਲੀਡਰਸ਼ਿਪ ਨਾਲ ਆਪਣੇ ਮਤਭੇਦਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹੇ ਹਨ। ਜੂਨ 2026 ‘ਚ ਉਨ੍ਹਾਂ ਨੇ ਇੱਕ ਇੰਟਰਵਿਊ ਦੌਰਾਨ ਆਪਣੇ ਸਿਆਸੀ ਭਵਿੱਖ ਬਾਰੇ ਫ਼ੈਸਲਾ ਹਲਕੇ ਦੇ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਲੈਣ ਦੀ ਗੱਲ ਕਹੀ ਸੀ।


