ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, AAP ਦੇ 3 ਵਿਧਾਇਕ ਅੱਜ ਭਾਜਪਾ ‘ਚ ਹੋਣਗੇ ਸ਼ਾਮਲ

Published: 

02 Nov 2026 10:44 AM IST

ਹਰਮੀਤ ਸਿੰਘ ਪਠਾਣਮਾਜਰਾ ਸਨੌਰ ਤੇ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਤੋਂ ਵਿਧਾਇਕ ਹਨ। ਦੋਵਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸੇ ਸਿਆਸੀ ਹਲਚਲ ਵਿਚਾਲੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ 1 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ।

ਪੰਜਾਬ ਦੀ ਸਿਆਸਤ ਚ ਵੱਡੀ ਹਲਚਲ, AAP ਦੇ 3 ਵਿਧਾਇਕ ਅੱਜ ਭਾਜਪਾ ਚ ਹੋਣਗੇ ਸ਼ਾਮਲ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਪਹਿਲਾਂ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਤੇ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਹੁਣ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਛੱਡ ਦਿੱਤੀ ਹੈ। ਇਸ ਦੌਰਾਨ ਤਿੰਨਾਂ ਵਿਧਾਇਕਾਂ ਦੇ ਅੱਜ ਦਿੱਲੀ ‘ਚ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹਨ।

ਹਰਮੀਤ ਸਿੰਘ ਪਠਾਣਮਾਜਰਾ ਸਨੌਰ ਤੇ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਤੋਂ ਵਿਧਾਇਕ ਹਨ। ਦੋਵਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਦੋਵਾਂ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਨਸ਼ਿਆਂ, ਭ੍ਰਿਸ਼ਟਾਚਾਰ, ਵਿਗੜ ਰਹੀ ਕਾਨੂੰਨ ਵਿਵਸਥਾ ਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਹੋਣ ਵਰਗੇ ਮੁੱਦੇ ਚੁੱਰੇ। ਜ਼ਿਕਰਯੋਗ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਦਿੱਤਾ ਅਸਤੀਫ਼ਾ

ਇਸੇ ਸਿਆਸੀ ਹਲਚਲ ਵਿਚਾਲੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ 1 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ। ਅਸਤੀਫ਼ੇ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤਸਰ ਵਾਸੀਆਂ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਕੋ-ਇਕ ਮਕਸਦ ‘ਪੰਜਾਬ ਫਸਟ’ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਤੌਰ ਵਿਧਾਇਕ ਉਹ ਆਪਣਾ 90 ਫ਼ੀਸਦੀ ਟੀਚਾ ਪੂਰਾ ਕਰ ਚੁੱਕੇ ਹਨ। ਉਨ੍ਹਾਂ ਆਪਣੀ ਸਭ ਤੋਂ ਵੱਡੀ ਪ੍ਰਾਪਤੀ ਰਾਜਨੀਤੀ ਵਿੱਚੋਂ ‘ਮਾਈ-ਬਾਪ ਕਲਚਰ’ ਖ਼ਤਮ ਕਰਨਾ ਦੱਸਿਆ।

ਜ਼ਿਕਰਯੋਗ ਹੈ ਕਿ ਜੂਨ 2025 ‘ਚ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜ ਸਾਲ ਲਈ ਮੁਅੱਤਲ ਕਰ ਦਿੱਤਾ ਸੀ। ਪਾਰਟੀ ਲੀਡਰਸ਼ਿਪ ਨਾਲ ਉਨ੍ਹਾਂ ਦੇ ਮਤਭੇਦ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੇ ਹਨ।

2027 ਦੀਆਂ ਚੋਣਾਂ ‘ਤੇ ਭਾਜਪਾ ਦੀਆਂ ਨਜ਼ਰਾਂ

ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਭਾਜਪਾ ਵੀ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ‘ਚ ਜੁਟੀ ਹੋਈ ਹੈ। ਅਜਿਹੇ ‘ਚ ‘ਆਪ’ ਦੇ ਤਿੰਨ ਵਿਧਾਇਕਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੇ ਪੰਜਾਬ ਦੀ ਸਿਆਸਤ ਨਚ ਨਵੇਂ ਸਮੀਕਰਨਾਂ ਦੀ ਸੰਭਾਵਨਾ ਪੈਦਾ ਕਰ ਦਿੱਤੀ ਹੈ। ਫਿਲਹਾਲ ਸਭ ਦੀਆਂ ਨਜ਼ਰਾਂ ਅੱਜ ਦਿੱਲੀ ਵਿੱਚ ਹੋਣ ਵਾਲੇ ਸਿਆਸੀ ਘਟਨਾਕ੍ਰਮ ‘ਤੇ ਟਿਕੀਆਂ ਹੋਈਆਂ ਹਨ।

Loading...
Unable to load recommendations.
Follow Us