ਪੰਜਾਬ ਦੀਆਂ ਸ਼ਹੀਦੀ ਯਾਦਗਾਰਾਂ ਤੋਂ ਪੀਐੱਮ ਦਾ ਨਾਮ ਹਟਾਇਆ, ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੀਐੱਮ ਨੂੰ ਘੇਰਿਆ
'ਆਪ' ਤੇ ਬੀਜੇਪੀ ਵਿਚਾਲੇ ਕੋਈ ਨਾ ਕੋਈ ਵਿਵਾਦ ਚਲਦਾ ਹੀ ਰਹਿੰਦਾ ਤੇ ਹੁਣ ਪੰਜਾਬ ਸਰਕਾਰ ਨੇ ਇੱਕ ਨਵਾਂ ਵਿਵਾਦ ਸ਼ੁਰੂ ਕਰ ਦਿੱਤਾ ਹੈ, ਜਿਸਦੇ ਤਹਿਤ ਸ਼ਹੀਦੀ ਯਾਦਗਾਰਾਂ ਤੋਂ ਪੀਐੱਮ ਨਰਿੰਦਰ ਮੋਦੀ ਦਾ ਨਾਮ ਹਟਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਤਰਕ ਦਿੱਤਾ ਹੈ ਕਿ ਸ਼ਹੀਦੀ ਯਾਦਗਾਰਾਂ ਤੇ ਸਿਰਫ ਸ਼ਹੀਦਾਂ ਦਾ ਹੀ ਨਾਮ ਹੋਣਾ ਚਾਹੀਦਾ ਹੈ।
ਸੀਐੱਮ ਸਿਆਸੀ ਰੋਟੀਆਂ ਸੇਕਦੇ ਹਨ-ਜਾਖੜ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਹਮਲਾ ਬੋਲਿਆ ਹੈ। ਉਸ ਨੇ ਦੋਸ਼ ਲਾਇਆ ਹੈ ਕਿ ਮੇਰਾ ਦੇਸ਼ ਮੇਰੀ ਮਿੱਟੀ ਪ੍ਰੋਗਰਾਮ ਤਹਿਤ ਉਸ ਨੇ ਕੇਂਦਰ ਸਰਕਾਰ ਵੱਲੋਂ ਲਾਏ ਗਏ ਸ਼ਹੀਦਾਂ ਦੇ ਯਾਦਗਾਰੀ ਪੱਥਰਾਂ ਨਾਲ ਛੇੜਛਾੜ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਦੀ ਸਖ਼ਤ ਨਿਖੇਧੀ ਕਰਦੀ ਹੈ। ਸੁਨੀਲ ਜਾਖੜ ਨੇ ਤਸਵੀਰਾਂ ਅਤੇ ਬਿਆਨ ਜਾਰੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਕਰਵਾਇਆ ਕਿ ਉਹ ਸ਼ਹੀਦਾਂ ਦੇ ਨਾਂ ‘ਤੇ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹਿੰਦੇ ਹਨ। ਚੰਗਾ ਹੋਵੇਗਾ ਕਿ ਉਹ ਵੀ ਆਪਣੇ ਕੰਮ ਅਤੇ ਆਪਣੀ ਸੋਚ ਵਿਚ ਸ਼ਹੀਦਾਂ ਦੀ ਸੋਚ ਦਾ ਕੁਝ ਹਿੱਸਾ ਜ਼ਰੂਰ ਪਾਵੇ।ਸ਼ਹੀਦੀ ਯਾਦਗਾਰਾਂ ‘ਤੇ ਲਿਖਿਆ ਪੀਐੱਮ ਦਾ ਸੰਦੇਸ਼
ਪ੍ਰਧਾਨ ਮੰਤਰੀ (Prime Minister) ਦੇ ਸੰਦੇਸ਼ ਦੇ ਤਹਿਤ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਯਾਦਗਾਰੀ ਪੱਥਰਾਂ ‘ਤੇ ਲਿਖਿਆ ਗਿਆ ਹੈ ਕਿ ‘ਮਾਤ ਭੂਮੀ ਲਈ, ਹਰ ਦਿਨ, ਹਰ ਪਲ ਅਤੇ ਜ਼ਿੰਦਗੀ ਦਾ ਹਰ ਕਣ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਹੈ, ਜੋ ਇਸ ਲਈ ਜਿਉਂਦੇ ਹਨ। ਦੇਸ਼ ਦੀ ਆਜ਼ਾਦੀ… ਨਰਿੰਦਰ ਮੋਦੀ, ਪ੍ਰਧਾਨ ਮੰਤਰੀ, ਭਾਰਤ ਨੂੰ ਸਾਡੀ ਸ਼ਰਧਾਂਜਲੀ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਇਸ ਯਾਦਗਾਰੀ ਪੱਥਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਦੇਸ਼ ‘ਤੇ ਕਾਲੀ ਟੇਪ ਲਗਾ ਕੇ ਸੰਦੇਸ਼ ਲਿਖਿਆ ਗਿਆ ਹੈ, ਜੋ ਇਸ ਤਰ੍ਹਾਂ ਹੈ…”ਕੋਟਿ ਪ੍ਰਣਾਮ”।ਝੂਠੀ ਬ੍ਰਾਂਡਿੰਗ ‘ਚ ਹੋ ਰਹੀ ਪੈਸੇ ਬਰਬਾਦ-ਬੀਜੇਪੀ
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ‘ਚ ਕਰੋੜਾਂ ਰੁਪਏ ਖਰਚ ਕੇ ਅਤੇ ਸੂਬੇ ਦੀ ਹਰ ਕੰਧ ਤੇ ਪ੍ਰੋਜੈਕਟ ‘ਤੇ ਆਪਣੀਆਂ ਤਸਵੀਰਾਂ ਲਗਵਾ ਕੇ ਵੀ ਸੀ.ਐਮ ਮਾਨ ਸੰਤੁਸ਼ਟ ਨਹੀਂ ਹੋਏ, ਹੁਣ ਉਹ ਸ਼ਹੀਦਾਂ ਦੀ ਯਾਦ ‘ਚ ਬਣਾਈਆਂ ਯਾਦਗਾਰਾਂ ‘ਤੇ ਵੀ ਸਿਆਸਤ ਕਰਨ ਲੱਗ ਪਏ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਮਿਲਣ ਵਾਲੀ ਰਾਸ਼ੀ ਨੂੰ ਆਪਣੀ ਝੂਠੀ ਬ੍ਰਾਂਡਿੰਗ ਵਿੱਚ ਖਰਚ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਸੀ ਪਰ ਹੁਣ ਇਸ ਸਰਕਾਰ ਨੇ ਸ਼ਹੀਦਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਮਨ ਬਣਾ ਲਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
