ਪੰਜਾਬ ਦਾ ਇਹ ਅਮੀਰ ਕਾਰੋਬਾਰੀ, ਸੰਸਦ ‘ਚ ਦੇਵੇਗਾ ਦਸਤਕ; 10,000 ਕਰੋੜ ਰੁਪਏ ਤੋਂ ਵੱਧ ਹੈ ਜਾਇਦਾਦ

Updated On: 

06 Oct 2025 14:07 PM IST

ਆਮ ਆਦਮੀ ਪਾਰਟੀ ਨੇ ਰਾਜਿੰਦਰ ਗੁਪਤਾ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕੀਤਾ ਹੈ। ਰਾਜਿੰਦਰ ਗੁਪਤਾ ਪੰਜਾਬ ਦੇ ਇੱਕ ਕਾਰੋਬਾਰੀ ਹਨ। ਆਓ ਅਸੀਂ ਤੁਹਾਨੂੰ ਉਨ੍ਹਾਂ ਤੇ ਉਨ੍ਹਾਂ ਦੀ ਦੌਲਤ ਬਾਰੇ ਵਿਸਥਾਰ 'ਚ ਦੱਸਦੇ ਹਾਂ।

ਪੰਜਾਬ ਦਾ ਇਹ ਅਮੀਰ ਕਾਰੋਬਾਰੀ, ਸੰਸਦ ਚ ਦੇਵੇਗਾ ਦਸਤਕ; 10,000 ਕਰੋੜ ਰੁਪਏ ਤੋਂ ਵੱਧ ਹੈ ਜਾਇਦਾਦ

ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਪੰਜਾਬ ਦੇ ਸਭ ਤੋਂ ਅਮੀਰ ਆਦਮੀਆਂ ‘ਚੋਂ ਇੱਕ ਤੇ ਇੱਕ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ 24 ਅਕਤੂਬਰ ਨੂੰ ਹੋਣ ਵਾਲੀ ਰਾਜ ਸਭਾ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ। ਇਹ ਉਪ ਚੋਣ ‘ਆਪ’ ਦੇ ਸੰਜੀਵ ਅਰੋੜਾ ਦੇ ਅਸਤੀਫ਼ੇ ਕਾਰਨ ਪੈਦਾ ਹੋਈ ਖਾਲੀ ਥਾਂ ਨੂੰ ਭਰਨ ਲਈ ਹੋ ਰਹੀ ਹੈ, ਜਿਨ੍ਹਾਂ ਨੇ ਵਿਧਾਨ ਸਭਾ ਲਈ ਚੁਣੇ ਜਾਣ ਤੋਂ ਬਾਅਦ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ। ਆਓ ਅਸੀਂ ਤੁਹਾਨੂੰ ਰਾਜਿੰਦਰ ਗੁਪਤਾ ਦੀ ਦੌਲਤ ਬਾਰੇ ਦੱਸਦੇ ਹਾਂ।

ਰਾਜਿੰਦਰ ਗੁਪਤਾ ਨੂੰ ਸੰਜੀਵ ਅਰੋੜਾ ਦੀ ਥਾਂ ਲੈਣ ਲਈ ਉੱਚ ਸਦਨ ਲਈ ਨਾਮਜ਼ਦ ਕੀਤਾ ਗਿਆ ਹੈ। ਅਰੋੜਾ ਦਾ ਕਾਰਜਕਾਲ 9 ਅਪ੍ਰੈਲ, 2028 ਨੂੰ ਖਤਮ ਹੋਣਾ ਸੀ। ਉਹ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ‘ਚ ਮੰਤਰੀ ਵਜੋਂ ਸੇਵਾ ਨਿਭਾ ਰਹੇ ਹਨ। ਪਾਰਟੀ ਨੇ ਇੱਕ ਬਿਆਨ ‘ਚ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਚੁਣੇ ਹੋਏ ਮੈਂਬਰਾਂ ਵੱਲੋਂ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਰਾਜਿੰਦਰ ਗੁਪਤਾ ਨੂੰ ਰਾਜ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦ ਕਰਨ ਦਾ ਐਲਾਨ ਕਰਦੀ ਹੈ।

ਕੌਣ ਹਨ ਰਾਜਿੰਦਰ ਗੁਪਤਾ?

ਰਾਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਲੋਕਾਂ ‘ਚੋਂ ਇੱਕ ਹਨ। 2025 ‘ਚ ਉਨ੍ਹਾਂ ਦੀ ਕੁੱਲ ਜਾਇਦਾਦ $1.2 ਬਿਲੀਅਨ ਯਾਨੀ ਲਗਭਗ ₹10,000 ਕਰੋੜ ਹੋਣ ਦਾ ਅਨੁਮਾਨ ਹੈ। ਗੁਪਤਾ ਦਾ ਜਨਮ ਬਠਿੰਡਾ ‘ਚ ਕਪਾਹ ਵਪਾਰੀ ਨੋਹਰ ਚੰਦ ਦੇ ਘਰ ਹੋਇਆ ਸੀ। ਇੱਕ ਸਾਧਾਰਨ ਪਿਛੋਕੜ ਤੋਂ ਆਉਣ ਵਾਲੇ, ਰਾਜਿੰਦਰ ਗੁਪਤਾ ਨੇ ਕਈ ਪ੍ਰਸ਼ਾਸਨਾਂ ‘ਚ ਮਹੱਤਵਪੂਰਨ ਸਰਕਾਰੀ ਅਹੁਦਿਆਂ ‘ਤੇ ਰਹਿ ਕੇ ਰਾਜਨੀਤੀ ਵਿੱਚ ਆਪਣੀ ਪਛਾਣ ਬਣਾਈ ਹੈ।

ਇਹਨਾਂ ਕੰਪਨੀਆਂ ਦੇ ਮਾਲਕ

ਰਾਜਿੰਦਰ ਗੁਪਤਾ ਟ੍ਰਾਈਡੈਂਟ ਗਰੁੱਪ ਦੀ ਪ੍ਰਮੁੱਖ ਕੰਪਨੀ, ਟ੍ਰਾਈਡੈਂਟ ਲਿਮਟਿਡ ਦੇ ਸੰਸਥਾਪਕ ਹਨ ਤੇ ਪਹਿਲੀ ਪੀੜ੍ਹੀ ਦੇ ਕਾਰੋਬਾਰੀ ਹਨ। ਉਨ੍ਹਾਂ ਨੂੰ 2007 ‘ਚ ਤਤਕਾਲੀ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਦੁਆਰਾ ਵਪਾਰ ਤੇ ਉਦਯੋਗ ਲਈ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। 2022 ‘ਚ, ਗੁਪਤਾ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਤੇ ਪ੍ਰਬੰਧ ਨਿਰਦੇਸ਼ਕ (ਸੀਐਮਡੀ) ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਵਰਤਮਾਨ ‘ਚ ਸਮੂਹ ਦੇ ਆਨਰੇਰੀ ਚੇਅਰਮੈਨ ਹਨ।

ਉਹ ਲੁਧਿਆਣਾ ਸਥਿਤ ਟ੍ਰਾਈਡੈਂਟ ਗਰੁੱਪ ਦੇ ਵੀ ਮਾਲਕ ਹਨ, ਜੋ ਕਿ ਟੈਕਸਟਾਈਲ, ਕਾਗਜ਼ ਤੇ ਰਸਾਇਣਕ ਖੇਤਰਾਂ ‘ਚ ਕੰਮ ਕਰਦਾ ਹੈ, ਜਿਸ ‘ਚ ਪੰਜਾਬ ਤੇ ਮੱਧ ਪ੍ਰਦੇਸ਼ ‘ਚ ਨਿਰਮਾਣ ਸਹੂਲਤਾਂ ਹਨ। ਰਾਜਿੰਦਰ ਗੁਪਤਾ ਪਹਿਲਾਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰਾਂ ‘ਚ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਗੁਪਤਾ ਨੇ 2012 ਤੋਂ 2022 ਤੱਕ ਕਾਂਗਰਸ (2012-2017) ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ (2017-2022) ਦੋਵਾਂ ਸਰਕਾਰਾਂ ਅਧੀਨ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ ਹੈ।

Loading...
Unable to load recommendations.
Follow Us
Related Stories
ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ, ਪਾਕਿਸਤਾਨ ਨਾਲ ਜੁੜੇ ਤਾਰ
ਨਸ਼ਾ ਤਸਕਰਾਂ ਖ਼ਿਲਾਫ਼ ਬਟਾਲਾ ਪੁਲਿਸ ਵੱਲੋ ਪੂਰੇ ਜ਼ਿਲ੍ਹੇ ‘ਚ ਚਲਾਇਆ CASO ਆਪ੍ਰੇਸ਼ਨ, 50 ਵਿਅਕਤੀ ਰਾਊਂਡਅੱਪ; 15 ਗ੍ਰਿਫ਼ਤਾਰ
ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਜਲੰਧਰ ਪੁੱਜੀਆਂ ਕੌਮਾਂਤਰੀ ਟੀਮਾਂ ਦਾ ਨਿੱਘਾ ਸਵਾਗਤ, 27 ਅਕਤੂਬਰ ਨੂੰ ਤੋਂ ਹੋਵੇਗਾ ਸ਼ੁਰੂ
ਜਲੰਧਰ ‘ਚ ਸ਼ੋਭਾ ਯਾਤਰਾ ਦੌਰਾਨ ਪਿਸਤੌਲ ਲਹਿਰਾ ਦਿੱਤੀ ਮਾਰਨ ਦੀ ਧਮਕੀ, ਪੁਲਿਸ ਕੋਲ ਪੁੱਜਣ ‘ਤੇ ਘਰ ‘ਚ ਵੜ ਕੀਤਾ ਹਮਲਾ
ਅਕਾਲੀ ਦਲ ਨਾਲ ਗਠਜੋੜ ਜਾਂ ਇਕੱਲਿਆਂ ਚੋਣ ਮੈਦਾਨ, ਪੰਜਾਬ ਦੀਆਂ 117 ਸੀਟਾਂ ਲਈ ਭਾਜਪਾ ਦਾ ਕੀ ਪਲਾਨ?
ਦਰਬਾਰ ਸਾਹਿਬ ਵਿਖੇ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਹੋਵੇਗੀ ਦੀਪਮਾਲਾ