AAP ਨੇ ਜ਼ਿਮਨੀ ਚੋਣ ਲਈ ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਚਿਹਰਿਆਂ ‘ਤੇ ਖੇਡਿਆ ਦਾਅ
Punjab By-election: ਗੁਰਦੀਪ ਸਿੰਘ ਰੰਧਾਵਾ, ਇਸਾਨ ਚੱਬੇਵਾਲ, ਹਰਦੀਪ ਸਿੰਘ ਡਿੰਪੀ, ਹਰਰਿੰਦਰ ਸਿੰਘ ਧਾਲੀਵਾਲ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਉਹ ਹਲਕਾ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਸਨ।
Punjab By-election: ਆਮ ਆਦਮੀ ਪਾਰਟੀ ਨੇ ਪੰਜਾਬ ਚ ਹੋਣ ਵਾਲੀਆਂ ਜ਼ਿਮਣੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤੀ ਹੈ। ਪਾਰਟੀ ਨੇ 4 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਇਨ੍ਹਾਂ ‘ਚ ਗੁਰਦੀਪ ਸਿੰਘ ਰੰਧਾਵਾ, ਇਸਾਨ ਚੱਬੇਵਾਲ, ਹਰਦੀਪ ਸਿੰਘ ਡਿੰਪੀ, ਹਰਰਿੰਦਰ ਸਿੰਘ ਧਾਲੀਵਾਲ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਉਹ ਹਲਕਾ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਸਨ।
ਉਮੀਦਵਾਰਾਂ ਦੀ ਸੂਚੀ ਵਿੱਚ ਮੁਕਤਸਰ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਢਿੱਲੋਂ ਪਹਿਲਾਂ ਅਕਾਲੀ ਦਲ ਵਿੱਚ ਸਨ ਅਤੇ ਸੁਖਬੀਰ ਬਾਦਲ ਦੇ ਕਰੀਬੀ ਸਾਥੀਆਂ ਵਿੱਚੋਂ ਇੱਕ ਸਨ। ਹਾਲਾਂਕਿ ਇਸ ਵਾਰ ਜ਼ਿਮਨੀ ਚੋਣ ‘ਚ ਟਿਕਟ ਨਾ ਮਿਲਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ।
ਇਸ਼ਾਂਕ ਨੂੰ ਮਿਲਿਆ ਚੱਬੇਵਾਲ ਤੋਂ ਟਿਕਟ
ਇਸ਼ਾਂਕ ਚੱਬੇਵਾਲ ਨੂੰ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਟਿਕਟ ਦਿੱਤੀ ਗਈ ਹੈ। ਈਸ਼ਾਨ ਦੇ ਪਿਤਾ ਡਾਕਟਰ ਰਾਜਕੁਮਾਰ ਚੱਬੇਵਾਲ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ‘ਆਪ’ ਦੇ ਸੰਸਦ ਮੈਂਬਰ ਹਨ। 2022 ਵਿੱਚ ਚੱਬੇਵਾਲ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਉਹ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਵੀ ਸਨ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਪਾਰਟੀ ਬਦਲ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ।
ਹਰਿੰਦਰ ਸਿੰਘ ਧਾਲੀਵਾਲ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। 2022 ‘ਚ ‘ਆਪ’ ਦੇ ਗੁਰਮੀਤ ਮੀਤ ਹੇਅਰ ਨੇ ਇਹ ਸੀਟ ਜਿੱਤੀ ਸੀ। ਹਾਲਾਂਕਿ ‘ਆਪ’ ਨੇ ਉਨ੍ਹਾਂ ਨੂੰ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਅਤੇ ਉਹ ਚੋਣ ਜਿੱਤ ਗਏ। ਜਿਸ ਤੋਂ ਬਾਅਦ ਉਨ੍ਹਾਂ ਦੇ ਅਸਤੀਫੇ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਇੱਥੋਂ ਦੇ ਉਮੀਦਵਾਰ ਧਾਲੀਵਾਲ ਉਨ੍ਹਾਂ ਦੇ ਕਰੀਬੀ ਦੋਸਤ ਹਨ।