AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਨੇ ਵਧਾਈ ਦੂਰੀ, I.N.D.I.A ‘ਚ ‘AAP’-ਕਾਂਗਰਸ ਵਿਚਾਲੇ ਤਣਾਅ

ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਦਾ INDIA ਗਠਜੋੜ 'ਤੇ ਅਸਰ ਵੇਖਣ ਨੂੰ ਮਿਲ ਰਿਹਾ ਹੈ। ਜਿਸ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਰਵੱਈਆ ਵੀ ਸਖ਼ਤ ਨਜ਼ਰ ਆਇਆ ਹੈ। ਆਮ ਆਦਮੀ ਪਾਰਟੀ ਦੇ ਕਈ ਆਗੂਆਂ ਦਾ ਕਹਿਣ ਹੈ ਕਿ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਪਾਰਟੀ ਇਕਲੇ ਚੋਣ ਲੜੇਗੀ ਤੇ ਆਪਣੇ ਦਮ 'ਤੇ ਚੋਣ ਜਿੱਤੇਗੀ।

ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਨੇ ਵਧਾਈ ਦੂਰੀ, I.N.D.I.A 'ਚ 'AAP'-ਕਾਂਗਰਸ ਵਿਚਾਲੇ ਤਣਾਅ
abhishek-thakur
| Updated On: 29 Sep 2023 15:18 PM IST
Share
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਡਰੱਗਜ਼ ਮਾਮਲੇ ‘ਚ ਗ੍ਰਿਫਤਾਰੀ ਦਾ INDIA ਗਠਜੋੜ ‘ਤੇ ਅਸਰ ਪੈਣ ਲੱਗਾ ਹੈ। ਸ਼ੁਰੂ ‘ਚ ਪੈਦਾ ਹੋਏ ਵਿਵਾਦਾਂ ਤੋਂ ਬਾਅਦ ਪੰਜਾਬ ਦੇ ਆਗੂਆਂ ਨੇ ਹਾਈਕਮਾਂਡ ਦੇ ਹੁਕਮਾਂ ‘ਤੇ ਚੁੱਪੀ ਧਾਰੀ ਹੋਈ ਸੀ ਪਰ ਹੁਣ ਇੱਕ ਵਾਰ ਫਿਰ ਕਾਂਗਰਸ ਅਤੇ ‘AAP’ ਵਿਚਾਲੇ ਇੱਕ ਦੂਸਰੇ ਤੇ ਇਲਜ਼ਮਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਰਵੱਈਆ ਵੀ ਸਖ਼ਤ ਨਜ਼ਰ ਆਇਆ ਹੈ। ਕਾਂਗਰਸ ਨੇਤਾ ਖਹਿਰਾ ਨੇ ‘AAP’ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗ੍ਰਿਫਤਾਰੀ ਤੋਂ ਬਾਅਦ ‘ਖੂਨ ਦੇ ਪਿਆਸੇ’ ਹੋਣ ਦਾ ਦੋਸ਼ ਲਗਾਇਆ ਹੈ। ਖਹਿਰਾ ਨੇ ਕਿਹਾ- ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ ਭਾਵੇਂ ਅਸੀਂ ਉਨ੍ਹਾਂ ਨੂੰ ਸਰੀਰਕ ਤੌਰ ‘ਤੇ ਤਬਾਹ ਕਰ ਦੇਈਏ। ਇਸ ਦੇ ਨਾਲ ਹੀ ‘AAP’ ਸਰਕਾਰ ਦੇ ਬੁਲਾਰੇ ਦਾ ਕਹਿਣਾ ਹੈ ਕਿ ਖਹਿਰਾ ਨੂੰ 2015 ਦੇ ਫਾਜ਼ਿਲਕਾ ਡਰੱਗਜ਼ ਮਾਮਲੇ ‘ਚ ਤਾਜ਼ਾ ਸਬੂਤਾਂ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਸੀ। ਸੂਬੇ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਵੀ ਕਿਹਾ- ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਚਾਹੇ ਉਹ ਕਿਸੇ ਵੀ ਪਾਰਟੀ ਦੇ ਮੈਂਬਰ ਕਿਉਂ ਨਾ ਹੋਣ।

ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਵੜਿੰਗ ਨੇ ਕਿਹਾ- ਇਹ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਹੈ। ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਸਿਆਸੀ ਬਦਲਾਖੋਰੀ, ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਹੈ। ਜਿਸ ਤੋਂ ਬਾਅਦ ਉਹ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਮਿਲਣ ਤੋਂ ਬਾਅਦ ਵਾਪਸ ਪਰਤ ਗਏ। ਇਸ ਦੇ ਨਾਲ ਹੀ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਜਲਾਲਾਬਾਦ ਵਿੱਚ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।

‘AAP’ ਕਾਂਗਰਸ ‘ਚ ਵਿਵਾਦ ਦਾ ਭਾਜਪਾ ਨੂੰ ਫਾਇਦਾ

ਕੇਂਦਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ‘ਚ ‘AAP’ ਅਤੇ ਕਾਂਗਰਸੀ ਆਗੂਆਂ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਰਿਹਾ ਹੈ। ਇਹ ਦੋਵੇਂ ਪਾਰਟੀਆਂ 2024 ਦੀਆਂ ਚੋਣਾਂ ਭਾਰਤ ਗਠਜੋੜ ਦੇ ਬੈਨਰ ਹੇਠ ਇਕੱਠੇ ਲੜਨ ਦੀ ਤਿਆਰੀ ਕਰ ਰਹੀਆਂ ਹਨ, ਪਰ ਪੰਜਾਬ ਵਿੱਚ ਵੱਧ ਰਿਹਾ ਟਕਰਾਅ ਕੇਂਦਰ ਵਿੱਚ ਵੀ ਸਬੰਧਾਂ ਨੂੰ ਕਮਜ਼ੋਰ ਕਰ ਰਿਹਾ ਹੈ। ‘AAP’ ਇਸ ਵੇਲੇ ਦੇਸ਼ ਦੀ ਤੀਜੀ ਰਾਸ਼ਟਰੀ ਪਾਰਟੀ ਬਣ ਗਈ ਹੈ। ਅਜਿਹੇ ‘ਚ ਦੋਵਾਂ ਵਿਚਾਲੇ ਚੱਲ ਰਹੇ ਵਿਵਾਦ ਦਾ ਫਾਇਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਨੂੰ ਹੋਣ ਵਾਲਾ ਹੈ। ਦੂਜੇ ਪਾਸੇ ਭਾਵੇਂ AAP ਅਤੇ ਕਾਂਗਰਸ ਦੀ ਕੌਮੀ ਲੀਡਰਸ਼ਿਪ INDIA ਗਠਜੋੜ ਲਈ ਖਿੱਚੋਤਾਣ ਕਰ ਰਹੀ ਹੈ ਪਰ ਖਹਿਰਾ ਦੀ ਗ੍ਰਿਫ਼ਤਾਰੀ ਨੇ ਪੰਜਾਬ ਚ ਸਿਆਸੀ ਆਗੂਆਂ ਵਿਚਾਲੇ ਖਲਬਲੀ ਵਧਾ ਦਿੱਤੀ ਹੈ। ਅਜਿਹੇ ‘ਚ ਚੋਣ ਪ੍ਰਚਾਰ ਦੌਰਾਨ ਦੋਵਾਂ ਪਾਰਟੀਆਂ ਲਈ ਇਕੱਠੇ ਕੰਮ ਕਰਨਾ ਅਸੰਭਵ ਜਾਪਦਾ ਹੈ।

13 ਸੀਟਾਂ ਦੀ ਵੰਡ ਸੋਖੀ ਨਹੀਂ

ਚੋਣਾਂ ਤੋਂ ਪਹਿਲਾਂ INDIA ਗਠਜੋੜ ‘ਚ ਜ਼ਿਆਦਾਤਰ ਚਰਚਾ ਸੀਟਾਂ ਦੀ ਵੰਡ ਨੂੰ ਲੈ ਕੇ ਹੁੰਦੀ ਹੈ। ਅਜਿਹੇ ‘ਚ ਸਵਾਲ ਇਹ ਹੈ ਕਿ ਕੀ ਪੰਜਾਬ ‘ਚ ਪੈਦਾ ਹੋਏ ਹਾਲਾਤ ਦਰਮਿਆਨ ‘AAP’ ਅਤੇ ਕਾਂਗਰਸ 13 ਲੋਕ ਸਭਾ ਸੀਟਾਂ ਦੀ ਸ਼ਾਂਤੀਪੂਰਵਕ ਵੰਡ ਕਰ ਸਕਣਗੇ ਜਾਂ ਨਹੀਂ। ਇਹ ਸਵਾਲ ਹਾਲੇ ਬਰਕਰਾਰ ਹੈ।

Follow Us
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...