ਪੰਜਾਬ ਨੂੰ ‘ਇੰਡੀਆ’ ਮਨਜੂਰ ਨਹੀਂ, ਖ਼ਤਮ ਕਰੋ ਆਪ ਨਾਲ ਗਠਜੋੜ , ਪ੍ਰਤਾਪ ਬਾਜਵਾ ਦੀ ਹਾਈਕਮਾਂਡ ਨੂੰ ਚਿੱਠੀ

Updated On: 

19 Jan 2024 13:31 PM

'India' ਦੇ ਰੂਪ ਵਿੱਚ ਕੌਮੀ ਪੱਧਰ ਤੇ ਵਿਰੋਧੀ ਗੱਠਜੋੜ ਨੂੰ ਨਾਲ ਲੈ ਕੇ ਚੱਲਣਾ ਕਾਂਗਰਸ ਦੀ ਮਜਬੂਰੀ ਹੈ ਅਤੇ ਉਹ ਇਸ ਗੱਠਜੋੜ ਵਿੱਚ ਆਪ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ।

ਪੰਜਾਬ ਨੂੰ ਇੰਡੀਆ ਮਨਜੂਰ ਨਹੀਂ, ਖ਼ਤਮ ਕਰੋ ਆਪ ਨਾਲ ਗਠਜੋੜ , ਪ੍ਰਤਾਪ ਬਾਜਵਾ ਦੀ ਹਾਈਕਮਾਂਡ ਨੂੰ ਚਿੱਠੀ

ਪੰਜਾਬ 'ਚ ਇਸ ਵਾਰ ਦਿਲਚਸਪ ਮੁਕਾਬਲਾ

Follow Us On

ਰਾਸ਼ਟਰੀ ਪੱਧਰ ‘ਤੇ ਵਿਰੋਧੀ ਪਾਰਟੀਆਂ ਦੇ ਗੱਠਜੋੜ ‘india‘ (ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ) ‘ਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਇਕੱਠੇ ਆਉਣ ਨਾਲ ਪੰਜਾਬ ‘ਚ ਕਾਂਗਰਸ ਦੀ ਹਾਲਤ ਤਰਸਯੋਗ ਹੋ ਗਈ ਹੈ। ਸੂਬੇ ਵਿੱਚ ਮੁੱਖ ਵਿਰੋਧੀ ਪਾਰਟੀ ਹੋਣ ਦੇ ਬਾਵਜੂਦ ਕਾਂਗਰਸ ਦੀ ਹੋਂਦ ਸੰਕਟ ਵਿੱਚ ਘਿਰ ਗਈ ਹੈ।

ਪੰਜਾਬ ਕਾਂਗਰਸ ਅੰਦਰ ਨਾਰਾਜ਼ਗੀ ਇਸ ਹੱਦ ਤੱਕ ਵੱਧ ਗਈ ਹੈ ਕਿ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਹਾਈ ਕਮਾਂਡ ਨੂੰ ਪੱਤਰ ਲਿਖ ਕੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਕਾਂਗਰਸ ਦੇ ਆਗੂ ਤੇ ਵਰਕਰ ‘ਆਪ’ ਨਾਲ ਗਠਜੋੜ ਨੂੰ ਮਨਜ਼ੂਰ ਨਹੀਂ ਕਰਦੇ।

ਬਾਜਵਾ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ‘ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪੰਜਾਬ ਕਾਂਗਰਸ ਦੀ ਹਾਲਤ ਬਾਰੇ ਜਾਣਕਾਰੀ ਦੇਣ ਲਈ ਉਹ ਦਿੱਲੀ ਪਹੁੰਚੇ ਹਨ। ਉਹ ਖੜਗੇ ਨੂੰ ਰਾਸ਼ਟਰੀ ਪੱਧਰ ‘ਤੇ ਕਾਂਗਰਸ ਅਤੇ ‘ਆਪ’ ਦੇ ਇਕੱਠੇ ਹੋਣ ਦੇ ਪੰਜਾਬ ‘ਚ ਪਾਰਟੀ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦੇਣਗੇ।

ਪੰਜਾਬ ਕਾਂਗਰਸ ਨੂੰ ‘ਇੰਡੀਆ’ ਮਨਜੂਰ ਨਹੀਂ

ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਨੂੰ ‘ਆਪ’ ਨਾਲ ਗਠਜੋੜ ਮਨਜ਼ੂਰ ਨਹੀਂ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਦੋਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਨਾਲ ਸਬੰਧਤ ਕੇਂਦਰ ਦੇ ਆਰਡੀਨੈਂਸ ਵਿਰੁੱਧ ਕਾਂਗਰਸ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਸੀ ਤਾਂ ਪ੍ਰਤਾਪ ਬਾਜਵਾ ਨੇ ਅੱਗੇ ਵਧ ਕੇ ਪੰਜਾਬ ਕਾਂਗਰਸ ਦੀ ਤਰਫੋਂ ਹਾਈਕਮਾਂਡ ਨੂੰ ਇਤਰਾਜ਼ ਜਤਾਇਆ ਸੀ ਅਤੇ ‘ਆਪ’ ਨੂੰ ਸਮਰਥਨ ਨਾ ਦੇਣ ਦੀ ਬੇਨਤੀ ਕੀਤੀ ਸੀ ਪਰ ਉਸ ਸਮੇਂ ਵੀ ਹਾਈਕਮਾਂਡ ਨੇ ਬਾਜਵਾ ਦੀ ਬੇਨਤੀ ਨੂੰ ਨਜ਼ਰਅੰਦਾਜ਼ ਕਰਦਿਆਂ ‘ਆਪ’ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।

ਇਹ ਦੂਜੀ ਵਾਰ ਹੈ ਜਦੋਂ ਪੰਜਾਬ ਕਾਂਗਰਸ ਆਪਣੀ ਹਾਈਕਮਾਂਡ ਨੂੰ ਆਪ ਤੋਂ ਦੂਰ ਰੱਖਣ ਲਈ ਸੰਘਰਸ਼ ਕਰ ਰਹੀ ਹੈ ਅਤੇ ਕਾਂਗਰਸ ਹਾਈਕਮਾਂਡ ਸੂਬਾ ਇਕਾਈ ਦੀਆਂ ਬੇਨਤੀਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ।

ਪੰਜਾਬ ਕਾਂਗਰਸ ‘ਚ ‘ਆਪ’ ਖਿਲਾਫ ਗੁੱਸਾ

ਦੂਜੇ ਪਾਸੇ ਕਾਂਗਰਸ ਪੰਜਾਬ ਵਿੱਚ ਆਪਣੀ ਹੋਂਦ ਲਈ ਲਗਾਤਾਰ ਲੜਾਈ ਲੜ ਰਹੀ ਹੈ। ਮੁੱਖ ਵਿਰੋਧੀ ਪਾਰਟੀ ਹੋਣ ਕਰਕੇ ‘ਆਪ’ ਦਾ ਸਮਰਥਨ ਕਰਨਾ ਭਵਿੱਖ ‘ਚ ਘਾਤਕ ਸਾਬਤ ਹੋ ਸਕਦਾ ਹੈ। ਵੈਸੇ ਪੰਜਾਬ ਕਾਂਗਰਸ ‘ਚ ‘ਆਪ’ ਖਿਲਾਫ ਸਭ ਤੋਂ ਵੱਧ ਗੁੱਸਾ ਇਸ ਗੱਲ ਨੂੰ ਲੈ ਕੇ ਹੈ ਕਿ ਸੂਬੇ ਦੀ ‘ਆਪ’ ਸਰਕਾਰ ਕਾਂਗਰਸੀ ਆਗੂਆਂ ‘ਤੇ ਭ੍ਰਿਸ਼ਟਾਚਾਰ ਦੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ‘ਚ ਡੱਕ ਰਹੀ ਹੈ।

ਆਪ-ਕਾਂਗਰਸ ਦੇ ਗਠਜੋੜ ਦਾ ਵਿਰੋਧੀ ਉਡਾ ਰਹੇ ਮਜ਼ਾਕ

ਉੱਧਰ ਸੂਬੇ ਦੀਆਂ ਵਿਰੋਧੀ ਪਾਰਟੀਆਂ ਆਪ ਅਤੇ ਕਾਂਗਰਸ ਦੇ ਇੰਡੀਆਂ ਵਿੱਚ ਹੱਥ ਮਿਲਾਉਣ ਨੂੰ ਲੈ ਕੇ ਜੋਰਦਾਰ ਹਮਲੇ ਅਤੇ ਤੰਜ ਕੱਸ ਰਹੀਆਂ ਹਨ। ਅਕਾਲੀ ਆਗੂ ਕਾਂਗਰਸ ਨੂੰ ਵੀ ‘ਆਪ’ ਸਰਕਾਰ ਵਾਂਗ ਵਿਧਾਨ ਸਭਾ ‘ਚ ਟ੍ਰੇਜਰੀ ਬੈਂਚਾਂ ‘ਤੇ ਬੈਠਣਾ ਚਾਹੀਦਾ ਹੈ। ਤਾਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਵੀ ਇਸ ਨੂੰ ਲੈ ਕੇ ਕਾਂਗਰਸ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਜਾਖੜ ਨੇ ਪੁੱਛਿਆ ਕਿ ਕੀ ਉਹ ਸੂਬੇ ਦੀ ਸੱਤਾਧਾਰੀ ‘ਆਪ’ ਸਰਕਾਰ ਦੀ ਵਿਰੋਧੀ ਹੈ?

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ