Jalandhar By Poll: ‘ਆਪ’ ਵੱਲੋਂ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਗੂਆਂ ਦੀ ਜਿੰਮੇਵਾਰੀ ਤੈਅ
Aam Aadmi Party: ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੱਲੋਂ ਸੱਦੀ ਗਈ ਮੀਟਿੰਗ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਚੱਲ ਰਹੀ ਤਿਆਰੀਆਂ ਬਾਰੇ ਚਰਚਾ ਕੀਤੀ। ਇਸ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਹਿੱਸਾ ਲਿਆ।
ਜਲੰਧਰ। ਆਮ ਆਦਮੀ ਪਾਰਟੀ (ਆਪ) ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਇੱਕ ਪਾਰਟੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਭਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂਆ ਨੇ ਹਿੱਸਾ ਲਿਆ ਅਤੇ ਜਲੰਧਰ ਉਪ ਚੋਣ ਲਈ ਰਣਨੀਤੀ ਤੈਅ ਕੀਤੀ। ਮੀਟਿੰਗ ਵਿੱਚ ਜ਼ਿਮਨੀ ਚੋਣ ਲਈ ਪਾਰਟੀ ਦੇ 36 ਆਗੂਆਂ ਦੀ ਬਲਾਕਾਂ ਅਨੁਸਾਰ ਤੈਨਾਤੀ ਕੀਤੀ ਗਈ ।
ਹਰਚੰਦ ਸਿੰਘ ਬਰਸਟ ਨੇ ਪਿਛਲੇ ਇੱਕ ਸਾਲ ਤੋਂ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਜਨਤਾ ਤੱਕ ਪਹੁੰਚਾਣ ਲਈ ਇਨ੍ਹਾਂ ਆਗੂਆਂ ਨੂੰ ਹਦਾਇਤਾਂ ਦਿੱਤੀਆਂ।
ਪੰਜਾਬ ਸਰਕਾਰ ਦੇ ਕੰਮਾਂ ਦੀ ਲੋਕਾਂ ਨੂੰ ਜਾਣਕਾਰੀ ਦੇਵਾਂਗੇ-ਆਗੂ
ਦੂਜੇ ਪਾਸੇ ਆਗੂਆਂ ਨੇ ਕਿਹਾ ਕਿ ਪਾਰਟੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਵਿੱਚ ਵਿਚਰਨਗੇ ਅਤੇ ਪੰਜਾਬ ਸਰਕਾਰ (Punjab Govt) ਵੱਲੋਂ ਕੀਤੇ ਗਏ ਕੰਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। ਆਗੂਆਂ ਨੇ ਕਿਹਾ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਸਾਲ ਵਿੱਚ ਲੋਕਾਂ ਦੇ ਹਿੱਤਾਂ ਲਈ ਕਦਮ ਚੁੱਕੇ ਸਨ ਜਿਨ੍ਹਾਂ ਲੋਕਾਂ ਨੂੰ ਫਾਇਦਾ ਵੀ ਮਿਲਿਆ ਹੈ ਉਸ ਬਾਰੇ ਜਾਣੂ ਕਰਵਾਉਣਗੇ । ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਦੱਸਣਗੇ ਅਤੇ ਮੁਸ਼ਕਲ ਹਾਲਾਤਾਂ ਵਿੱਚ ਭਗਵੰਤ ਮਾਂਨ ਦੀ ਸਰਕਾਰ ਵੱਲੋਂ ਲੋਕਾਂ ਲਈ ਲਏ ਗਏ ਫੈਸਲਿਆਂ ਬਾਰੇ ਵੀ ਜਾਣੂ ਕਰਵਾਉਣਗੇ ।
‘ਜਲੰਧਰ ਵਿੱਚ ਪੰਜਾਬ ਸਰਕਾਰ ਨੇ ਵਿਕਾਸ ਕਰਵਾਇਆ’
ਵਿਧਾਇਕਾ ਨੇ ਕਿਹਾ ਕਿ ਜਲੰਧਰ (Jalandhar) ਵਿੱਚ ਵੀ ਪੰਜਾਬ ਸਰਕਾਰ ਨੇ ਬਹੁਤ ਵਿਕਾਸ ਕਰਵਾਇਆ ਹੈ ਜਿਸਦੀ ਜਾਣਕਾਰੀ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਦਿੱਤੀ ਗਈ। ਇਸ ਤੋਂ ਇਲਾਵਾ ਪਿਛਲੇ ਦਿਨਾਂ ਵਿੱਚ ਕਾਂਗਰਸ ਭਾਜਪਾ ਅਕਾਲੀ ਦਲ ਸਮੇਤ ਹੋਰ ਪਾਰਟੀਆਂ ਦੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਿਲ ਹੋਣ ਦੀ ਵੀ ਜਾਣਕਾਰੀ ਦਿੱਤੀ। ਇਸ ਮੀਟਿੰਗ ਵਿਚ ਜਲੰਧਰ ਲੋਕ ਸਭਾ ਹਲਕੇ ਦੇ ਚਾਰ ਵਿਧਾਇਕ, ਬਲਕਾਰ ਸਿੰਘ ਕਰਤਾਰਪੁਰ, ਰਮਨ ਅਰੋੜਾ, ਸ਼ੀਤਲ ਅੰਗੁਰਾਲ, ਇੰਦਰਜੀਤ ਕੌਰ ਮਾਨ ਸ਼ਾਮਿਲ ਹੋਏ। ਇਸ ਤੋਂ ਇਲਾਵਾ ਹੋਰ ਵੀ ਕਈ ਆਗੂ ਮੀਟਿੰਗ ਵਿੱਚ ਹਾਜਿਰ ਸਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ