ਚੋਣ ਕਮਿਸ਼ਨ ਨਾਲ AAP ਦੇ ਵਫ਼ਦ ਦੀ ਮੁਲਾਕਾਤ, ਪੰਚਾਇਤੀ ਚੋਣਾਂ ਨੂੰ ਲੈ ਕੇ ਵਿਰੋਧੀ ਧਿਰਾਂ 'ਤੇ ਧਾਂਦਲੀ ਦੇ ਇਲਜ਼ਾਮ | AAP delegation to meet Election Commission, allegations of rigging on opposition parties Punjabi news - TV9 Punjabi

ਚੋਣ ਕਮਿਸ਼ਨ ਨਾਲ AAP ਦੇ ਵਫ਼ਦ ਦੀ ਮੁਲਾਕਾਤ, ਪੰਚਾਇਤੀ ਚੋਣਾਂ ਨੂੰ ਲੈ ਕੇ ਵਿਰੋਧੀ ਧਿਰਾਂ ‘ਤੇ ਧਾਂਦਲੀ ਦੇ ਇਲਜ਼ਾਮ

Updated On: 

01 Oct 2024 13:00 PM

Panchayat Election 2024: ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਅੱਜ ਰਾਜ ਚੋਣ ਕਮਿਸ਼ਨ ਨੂੰ ਮਿਲਣ ਜਾਵੇਗਾ।ਇਸ ਦੀ ਅਗਵਾਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਰਨ ਅਤੇ ਦੁਪਹਿਰ ਸਾਢੇ 12 ਵਜੇ ਚੰਡੀਗੜ੍ਹ ਸਥਿਤ ਕਮਿਸ਼ਨ ਦੇ ਦਫ਼ਤਰ 'ਚ ਮੀਟਿੰਗ ਕਰਨਗੇ। ਆਮ ਆਦਮੀ ਪਾਰਟੀ ਦਾ ਇਲਜ਼ਾਮ ਹੈ ਕਿ ਪੰਚਾਇਤੀ ਚੋਣਾਂ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਵੱਲੋਂ ਧਾਂਦਲੀ ਕੀਤੀ ਜਾ ਰਹੀ ਹੈ।

ਚੋਣ ਕਮਿਸ਼ਨ ਨਾਲ AAP ਦੇ ਵਫ਼ਦ ਦੀ ਮੁਲਾਕਾਤ, ਪੰਚਾਇਤੀ ਚੋਣਾਂ ਨੂੰ ਲੈ ਕੇ ਵਿਰੋਧੀ ਧਿਰਾਂ ਤੇ ਧਾਂਦਲੀ ਦੇ ਇਲਜ਼ਾਮ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Follow Us On

Panchayat Election 2024: ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਅੱਜ ਰਾਜ ਚੋਣ ਕਮਿਸ਼ਨ ਨੂੰ ਮਿਲਣ ਜਾਵੇਗਾ।ਇਸ ਦੀ ਅਗਵਾਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਰਨ ਅਤੇ ਦੁਪਹਿਰ ਸਾਢੇ 12 ਵਜੇ ਚੰਡੀਗੜ੍ਹ ਸਥਿਤ ਕਮਿਸ਼ਨ ਦੇ ਦਫ਼ਤਰ ‘ਚ ਮੀਟਿੰਗ ਕਰਨਗੇ। ਆਮ ਆਦਮੀ ਪਾਰਟੀ ਦਾ ਇਲਜ਼ਾਮ ਹੈ ਕਿ ਪੰਚਾਇਤੀ ਚੋਣਾਂ ‘ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਵੱਲੋਂ ਧਾਂਦਲੀ ਕੀਤੀ ਜਾ ਰਹੀ ਹੈ।

ਪੰਜਾਬ ਦੀਆਂ 13,000 ਤੋਂ ਵੱਧ ਗ੍ਰਾਮ ਪੰਚਾਇਤਾਂ ਵਿੱਚ 15 ਅਕਤੂਬਰ ਨੂੰ ਚੋਣਾਂ ਹੋਣੀਆਂ ਹਨ। ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। 4 ਅਕਤੂਬਰ ਨਾਮਜ਼ਦਗੀ ਦੀ ਆਖਰੀ ਮਿਤੀ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਅਕਤੂਬਰ ਨੂੰ ਹੋਵੇਗੀ।

ਕਮਿਸ਼ਨ ਨੇ ਚੋਣਾਂ ਲਈ 19,110 ਪੋਲਿੰਗ ਸਟੇਸ਼ਨ ਬਣਾਏ ਹਨ। ਕਮਿਸ਼ਨ ਮੁਤਾਬਕ ਬੈਲਟ ਪੇਪਰ ‘ਤੇ NOTA ਦਾ ਵਿਕਲਪ ਵੀ ਦਿੱਤਾ ਜਾਵੇਗਾ। ਗ੍ਰਾਮ ਪੰਚਾਇਤ ਚੋਣਾਂ ਬਹੁਤ ਵੱਡੀਆਂ ਹੁੰਦੀਆਂ ਹਨ, ਜਿਸ ਕਾਰਨ ਇੰਨੀਆਂ ਈਵੀਐਮ ਮਸ਼ੀਨਾਂ ਦਾ ਪ੍ਰਬੰਧ ਕਰਨਾ ਉਨ੍ਹਾਂ ਲਈ ਮੁਸ਼ਕਲ ਸੀ, ਜਿਸ ਕਾਰਨ ਬੈਲਟ ਪੇਪਰ ਰਾਹੀਂ ਹੀ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਸਰਪੰਚ ਦੀ ਚੋਣ ਗੁਲਾਬੀ ਬੈਲਟ ਪੇਪਰ ਰਾਹੀਂ ਹੋਵੇਗੀ ਅਤੇ ਪੰਚ ਦੀ ਚੋਣ ਚਿੱਟੇ ਬੈਲਟ ਪੇਪਰ ਰਾਹੀਂ ਹੋਵੇਗੀ। ਔਰਤਾਂ ਲਈ 50 ਫੀਸਦੀ ਸੀਟਾਂ ਰਾਖਵੀਆਂ ਹੋਣਗੀਆਂ।

ਇਹ ਵੀ ਪੜ੍ਹੋ: ਰਾਮ ਰਹੀਮ ਦੀ ਪੈਰੋਲ ਅਰਜ਼ੀ ਰੱਦ ਕਰਨ ਦੀ ਮੰਗ, ਅੰਸ਼ੁਲ ਛਤਰਪਤੀ ਨੇ CEC ਨੂੰ ਲਿਖਿਆ ਪੱਤਰ

4 ਅਕਤੂਬਰ ਤੱਕ ਨਾਮਜ਼ਦਗੀਆਂ

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰ ਦਾ ਦੌਰ ਜਾਰੀ ਹੈ। 4 ਅਕਤੂਬਰ ਤੱਕ ਨਾਮਜ਼ਦਗੀਆਂ ਭਰੀਆ ਜਾ ਸਕਣਗੀਆਂ। ਇਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਵੰਡ ਕਰ ਦਿੱਤੀ ਜਾਵੇਗੀ ਜਿਸ ਮਗਰੋਂ 15 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਸ਼ਾਮ ਦੇ ਸਮੇਂ ਹੀ ਵੋਟਾਂ ਦੀ ਗਿਣਤੀ ਕਰਨ ਮਗਰੋਂ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੇ ਲਈ ਚੋਣ ਕਮਿਸ਼ਨ ਅਤੇ ਜ਼ਿਲ੍ਹਾਂ ਪ੍ਰਸ਼ਾਸਨਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਵਿਵਸਥਾ ਵੀ ਕਰੜੀ ਕੀਤੀ ਗਈ ਹੈ।

Exit mobile version