ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਆਪ’ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਬੁਲਾਇਆ ਵਿਧਾਨ ਸਭਾ ਸੈਸ਼ਨ

BBMB Water Controversy : ਪੰਜਾਬ ਵਿੱਚ ਕੱਲ੍ਹ, ਸ਼ੁੱਕਰਵਾਰ ਸਵੇਰੇ 10 ਵਜੇ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ। ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ। ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਵੱਡਾ ਝਗੜਾ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਨੇ ਨੰਗਲ ਵਿੱਚ ਭਾਖੜਾ ਡੈਮ ਦੇ ਆਲੇ-ਦੁਆਲੇ ਪੁਲਿਸ ਦੀ ਘੇਰਾਬੰਦੀ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਡੈਮ ਦੇ ਕੰਟਰੋਲ ਰੂਮ ਦੀਆਂ ਚਾਬੀਆਂ ਵੀ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ।

‘ਆਪ’ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਬੁਲਾਇਆ ਵਿਧਾਨ ਸਭਾ ਸੈਸ਼ਨ
Follow Us
rohit-kumar
| Updated On: 02 May 2025 16:30 PM

BBMB Water Controversy : ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਵੱਡਾ ਝਗੜਾ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਨੇ ਨੰਗਲ ਵਿੱਚ ਭਾਖੜਾ ਡੈਮ ਦੇ ਆਲੇ-ਦੁਆਲੇ ਪੁਲਿਸ ਦੀ ਘੇਰਾਬੰਦੀ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਡੈਮ ਦੇ ਕੰਟਰੋਲ ਰੂਮ ਦੀਆਂ ਚਾਬੀਆਂ ਵੀ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ। ਇਸ ਮੁੱਦੇ ਤੇ ਪੰਜਾਬ ਸਰਕਾਰ ਨੇ ਨਾਲ ਕੱਲ੍ਹ ਸਵੇਰੇ 10 ਵਜੇ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ ਅਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ।

ਚੰਡੀਗੜ੍ਹ ਵਿੱਚ ਹੋਈ ‘ਆਪ’ ਦੀ ਮੀਟਿੰਗ

ਕਿਸੇ ਨੂੰ ਵੀ ਬੰਨ੍ਹ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਇਸ ਸਬੰਧੀ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕੀਤੀ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ, ‘ਆਪ’ ਦੇ ਪੰਜਾਬ ਮੁਖੀ ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਕੀਤੀ।

ਕੱਲ੍ਹ ਬੁਲਾਈ ਗਈ ਸਰਬ ਪਾਰਟੀ ਮੀਟਿੰਗ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕੱਲ੍ਹ ਸਰਬ ਪਾਰਟੀ ਮੀਟਿੰਗ ਬੁਲਾਈ ਜਾ ਰਹੀ ਹੈ। ਕੱਲ੍ਹ ਇਹ ਸਪੱਸ਼ਟ ਹੋ ਜਾਵੇਗਾ ਕਿ ਕਿਸ ਪਾਰਟੀ ਦਾ ਸਟੈਂਡ ਕੀ ਹੈ। ਪਾਣੀ ਦੇ ਮੁੱਦੇ ‘ਤੇ ਸੋਮਵਾਰ ਨੂੰ ਇੱਕ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਜਾ ਰਿਹਾ ਹੈ।

ਕੀ ਹੈ ਮਾਮਲਾ?

ਇਹ ਹਫੜਾ-ਦਫੜੀ ਉਦੋਂ ਹੋਰ ਵਧ ਗਈ ਜਦੋਂ ਬੁੱਧਵਾਰ ਦੇਰ ਸ਼ਾਮ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਇੱਕ ਐਮਰਜੈਂਸੀ ਮੀਟਿੰਗ ਹੋਈ। ਜਿਸ ਵਿੱਚ ਹਰਿਆਣਾ ਨੂੰ 4 ਹਜ਼ਾਰ ਕਿਊਸਿਕ ਦੀ ਬਜਾਏ ਪੂਰਾ ਸਾਢੇ 8 ਹਜ਼ਾਰ ਕਿਊਸਿਕ ਪਾਣੀ ਦੇਣ ਦੀ ਗੱਲ ਹੋਈ। ਪਰ, ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।

ਰੈਗੂਲੇਸ਼ਨ ਡਾਇਰੈਕਟਰ ਇੰਜੀਨੀਅਰ ਨੂੰ ਗਿਆ ਹਟਾਇਆ

ਇਸ ਤੋਂ ਬਾਅਦ ਬੋਰਡ ਵਿੱਚ ਪੰਜਾਬ ਕੋਟੇ ਤੋਂ ਨਿਯੁਕਤ ਵਾਟਰ ਰੈਗੂਲੇਸ਼ਨ ਡਾਇਰੈਕਟਰ ਇੰਜੀਨੀਅਰ ਆਕਾਸ਼ਦੀਪ ਨੂੰ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਦੀ ਜਗ੍ਹਾ ਹਰਿਆਣਾ ਕੋਟੇ ਤੋਂ ਇੰਜੀਨੀਅਰ ਸੰਜੀਵ ਕੁਮਾਰ ਨੂੰ ਨਿਯੁਕਤ ਕੀਤਾ ਗਿਆ। ਇਸ ਤੋਂ ਥੋੜ੍ਹੀ ਦੇਰ ਬਾਅਦ, ਬੋਰਡ ਦੇ ਹਰਿਆਣਾ ਕੋਟੇ ਦੇ ਸਕੱਤਰ ਸੁਰਿੰਦਰ ਮਿੱਤਲ ਨੂੰ ਹਟਾ ਦਿੱਤਾ ਗਿਆ। ਉਨ੍ਹਾਂ ਦੀ ਥਾਂ ‘ਤੇ, ਪੰਜਾਬ ਕੋਟੇ ਤੋਂ ਨਿਯੁਕਤ ਬਲਵੀਰ ਸਿੰਘ ਨੂੰ ਚਾਰਜ ਦਿੱਤਾ ਗਿਆ।

ਸੀਐੱਮ ਮਾਨ ਨੇ ਨੰਗਲ ਡੈਮ ਪਹੁੰਚ ਸਥਿਤੀ ਲਿਆ ਜਾਇਜ਼ਾ

ਵਿਵਾਦ ਵਧਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਨੰਗਲ ਡੈਮ ਪਹੁੰਚੇ। ਉਨ੍ਹਾਂ ਨੇ ਉੱਥੇ ਤਾਇਨਾਤ ਪੁਲਿਸ ਤੋਂ ਡੈਮ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਦੌਰਾਨ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਡੈਮ ਆਪਣੇ ਪੱਧਰ ਤੋਂ ਹੇਠਾਂ ਵਗ ਰਹੇ ਹਨ। ਇੱਥੇ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਸਾਡੇ ਕੋਲ ਪਾਣੀ ਨਹੀਂ ਹੈ। ਹਰਿਆਣਾ ਨੂੰ ਸਾਡੇ ਤੋਂ ਕੁਝ ਉਮੀਦ ਵੀ ਨਹੀਂ ਕਰਨੀ ਚਾਹੀਦੀ। ਪੰਜਾਬ ਦਾ ਪਾਣੀ ਪੰਜਾਬੀਆਂ ਦਾ ਹੈ, ਅਸੀਂ ਇਸਨੂੰ ਕਿਸੇ ਹੋਰ ਨੂੰ ਨਹੀਂ ਦੇਵਾਂਗੇ। ਬੀਬੀਐਮਬੀ ਵਿੱਚ ਪੰਜਾਬ ਦਾ 60 ਪ੍ਰਤੀਸ਼ਤ ਹਿੱਸਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਵਿੱਚ ਭਾਜਪਾ ਦੀ ਸਰਕਾਰ ਹੈ। ਉਨ੍ਹਾਂ ਨੇ ਕੱਲ੍ਹ ਰਾਤ ਜੋ ਕੀਤਾ, ਉਸਨੂੰ ਅਸੀਂ ਗੁੰਡਾਗਰਦੀ ਕਹਾਂਗੇ।

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...